Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:33 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ
-ਚੋਣਾਂ ਨਾਲ ਸਬੰਧਤ ਸੰਵਿਧਾਨ ਦੇ ਆਰਟੀਕਲ 324 ਤੋਂ 329 ਸਾਂਝੇ ਕੀਤੇ, ਚੋਣ ਕਮਿਸ਼ਨ ਦੀ ਮਹੱਵਪੂਰਣ ਸਮੱਗਰੀ ਸੌਂਪੀ
-ਰਾਜਨੀਤਕ ਪਾਰਟੀ ਪੋਲਿੰਗ ਸਟੇਸ਼ਨ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ: ਡਾ. ਨਵਜੋਤ ਸ਼ਰਮਾ
ਪਟਿਆਲਾ, 19 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ ਗਈ ।

ਇਸ ਮੌਕੇ ਡਾ. ਨਵਜੋਤ ਸ਼ਰਮਾ ਵੱਲੋਂ ਸੰਵਿਧਾਨ ਦੇ ਆਰਟੀਕਲ 324 ਤੋਂ 329 ਸਾਂਝੇ ਕੀਤੇ ਗਏ ਅਤੇ ਨਾਲ ਹੀ ਸੂਚਿਤ ਕੀਤਾ ਗਿਆ ਕਿ ਵੋਟਰ ਸੂਚੀ ਦੀ ਤਿਆਰੀ ਅਤੇ ਸੁਧਾਈ ਲੋਕ ਪ੍ਰਤੀਨਿਧਤਾ ਐਕਟ 1950 ਅਤੇ ਚੋਣਕਾਰ ਰਜਿਸਟਰੇਸ਼ਨ ਨਿਯਮਾਵਲੀ 1960 ਅਧੀਨ ਕੀਤੀ ਜਾ ਰਹੀ ਹੈ । ਉਨ੍ਹਾਂ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੇਕ ਪੋਲਿੰਗ ਸਟੇਸ਼ਨ ‘ਤੇ ਬੂਥ ਲੈਵਲ ਏਜੰਟ ਲਗਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ । ਉਨ੍ਹਾਂ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਸੰਪੂਰਨ ਜਾਣਕਾਰੀ ਲਈ ਤਿਆਰ ਕੀਤੀ ਸਮੱਗਰੀ (ਐਕਟ ਅਤੇ ਮੈਨੂਅਲ) ਸੀ. ਡੀ. ਵਿੱਚ ਪਾ ਕੇ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪਦਿਆਂ ਕਿਹਾ ਕਿ ਇਸ ਨੂੰ ਪੜਕੇ ਚੋਣ ਪਕਿਰਿਆ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਮੇਂ ਆਉਂਦੀਆਂ ਮੁਸ਼ਕਲਾਂ ਦਾ ਵੀ ਹੱਲ ਹੋਵੇਗਾ ।

ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਚਾਲੂ ਹੈ ਅਤੇ ਰੋਜ਼ਾਨਾ ਪੱਧਰ ‘ਤੇ ਪ੍ਰਾਪਤ ਹੋ ਰਹੇ ਫਾਰਮ ਨੰਬਰ 6, 7, 8 ਦਾ ਨਿਪਟਾਰਾ ਨਾਲ ਹੀ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 1 ਅਪ੍ਰੈਲ, 1 ਜੁਲਾਈ ਤੇ 1 ਅਕਤੂਬਰ ਦੇ ਹਿਸਾਬ ਨਾਲ ਸਾਲ ਵਿੱਚ ਚਾਰ ਵਾਰ 18 ਸਾਲ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰ ਜੋੜੇ ਜਾਂਦੇ ਹਨ । ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਦੇ ਨੁਮਾਇੰਦੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top