Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਕੁਸੱਲਿਆ ਹਸਪਤਾਲ ਪਟਿਆਲਾ ਵਿੱਚ ਮਨਾਇਆ ਗਿਆ ਵਿਸ਼ਵ ੳਰਲ ਹੈਲਥ ਦਿਵਸ

ਮਾਤਾ ਕੁਸੱਲਿਆ ਹਸਪਤਾਲ ਪਟਿਆਲਾ ਵਿੱਚ ਮਨਾਇਆ ਗਿਆ ਵਿਸ਼ਵ ੳਰਲ ਹੈਲਥ ਦਿਵਸ

ਪਟਿਆਲਾ  20 ਮਾਰਚ – ਮੁੰਹ ਦੀ ਸਾਫ ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਥੀਮ ” Happy mouth is a Happy mind ” ਤਹਿਤ ਸਿਵਲ ਸਰਜਨ ਪਟਿਆਲਾ ਡਾ.  ਜਗਪਾਲਇੰਦਰ ਸਿੰਘ ਅਤੇ ਡੀ.  ਡੀ. ਐਚ. ਓ. ਪਟਿਆਲਾਡਾ. ਸੁਨੰਦਾ ਗਰੋਵਰ ਦੀ ਯੋਗ ਅਗਵਾਈ ਵਿਚ ਵਿਸ਼ਵ ਓਰਲ ਸਿਹਤ ਦਿਵਸ ਦਾ ਆਯੋਜਨ ਮਾਤਾ ਕੁਸੱਲਿਆ ਹਸਪਤਾਲ ਪਟਿਆਲਾਵਿਖੇ ਕੀਤਾ ਗਿਆ ।

ਸ਼ੂਗਰ ਅਤੇ ਪ੍ਰੋਸੈਸਡ ਭੋਜਨ ਤੋਂ ਪ੍ਰਹੇਜ ਕੀਤਾ ਜਾਵੇ : ਸਿਵਲ ਸਰਜਨ

ਇਸ ਮੋਕੇ ਬੋਲਦਿਆ ਸਿਵਲ ਸਰਜਨ ਨੇ ਕਿਹਾ ਕਿ ਸ਼ੂਗਰ ਅਤੇ ਪ੍ਰੋਸੈਸਡ ਭੋਜਨ ਤੋਂ ਪ੍ਰਹੇਜ ਕੀਤਾ ਜਾਵੇ ।ਤਾਜਾ ਅਤੇ ਪਚਣ ਵਾਲਾ ਭੋਜਨ ਖਾਧਾ ਜਾਵੇ , ਹਰੀਆ ਪੱਤੇਦਾਰ ਸਬਜੀਆਂ ਅਤੇ ਸਾਬਤ ਅਨਾਜ ਨੂੰ ਭਰਪੂਰ ਮਾਤਰਾ ਵਿੱਚ ਅਪਣੀ ਖੁਰਾਕ ਵਿੱਚ ਸ਼ਾਮਲ ਕੀਤਾ ਜਾਵੇ । ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਮੂੰਹ ਦੀ ਸਫਾਈ ਦੀ ਮਹੱਤਤਾ ਤੇ ਸਕਿਟ ਪੇਸ਼ ਕੀਤੀ ਗਈ । ਆਮ ਪਬਲਿਕ ਨੂੰ ਬੁਰਸ਼ ਕਰਨ ਦੀਆਂ ਤਕਨੀਕਾਂ ਬਾਰੇ ਸਮਝਾਇਆ ਗਿਆ ।

ਦੰਦਾਂ ਦੀ ਸੰਭਾਲ ਲਈ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੋਣ ਤੋ ਪਹਿਲਾ ਜਰੂਰ ਬੁਰਸ਼ ਕਰਨਾ ਚਾਹੀਦਾ ਹੈ  : ਡਾ. ਸੁਨੰਦਾ ਗਰੋਵਰ 

ਡੀ.  ਡੀ.  ਐਚ.  ਓ.  ਡਾ. ਸੁਨੰਦਾ ਗਰੋਵਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੰਦਾਂ ਦੀ ਸੰਭਾਲ ਲਈ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੋਣ ਤੋ ਪਹਿਲਾ ਜਰੂਰ ਬੁਰਸ਼ ਕਰਨਾ ਚਾਹੀਦਾ ਹੈ । ਮਿੱਠੀਆਂ ਜਾਂ ਦੰਦਾਂ ਨੂੰ ਚਿਪਕਣ ਵਾਲੇ ਪਦਾਰਥਾਂ ਨੂੰ ਖਾਣ ਤੋ ਗੁਰੇਜ ਕੀਤਾ ਜਾਵੇ ਅਤੇ ਜੇਕਰ ਖਾਣੇ ਵੀ ਹਨ ਤਾਂ ਅਜਿਹੀਆਂ ਚੀਜਾਂ ਖਾਣ ਤੋਂ ਬਾਦ ਬੁਰਸ਼ ਜਰੂਰ ਕੀਤਾ ਜਾਵੇ । ਹਰੇਕ ਛੇ ਮਹੀਨੇ ਬਾਦ ਦੰਦਾਂ ਦੇ ਮਾਹਰ ਡਾਕਟਰ ਤੋ ਚੈਕਅਪ ਜਰੂਰ ਕਰਵਾਇਆ ਜਾਵੇ ।

ਚੰਗੇ ਤੇ ਸਿਹਤਮੰਦ ਦੰਦ ਤੰਦਰੁਸਤ ਸਿਹਤ ਦਾ ਆਧਾਰ ਹਨ : ਡਾ. ਨਿਰਮਲ ਕੌਰ 

ਡਾ. ਨਿਰਮਲ ਕੌਰ ਨੇ ਕਿਹਾ ਚੰਗੇ ਤੇ ਸਿਹਤਮੰਦ ਦੰਦ ਤੰਦਰੁਸਤ ਸਿਹਤ ਦਾ ਆਧਾਰ ਹਨ ।  ਉੁਹਨਾਂ ਲੋਕਾਂ ਨੂੰ ਪਾਨ, ਤੰਬਾਕੁ,  ਜਰਦਾ, ਸਿਗਰਟ ਆਦਿ ਦੀ ਵਰਤੋ ਨਾ ਕਰਨ ਸਬੰਧੀ ਜਾਗਰੂਕ ਕਰਦੇ ਕਿਹਾ ਕਿ ਇਹਨਾਂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਜਬਾੜੇ ਆਦਿ ਦਾ ਕੈਂਸਰ ਹੋ ਸਕਦਾ ਹੈ ਜੋ ਕਿ ਮੱਨੁਖ ਨੂੰ ਸ਼ਰੀਰਕ,  ਮਾਨਸਿਕ ਅਤੇ ਸਮਾਜਿਕ ਤੋਰ ਤੇ ਪ੍ਰਭਾਵਤ ਕਰਦੇ ਹਨ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਰਫਜੀਤ ਸਿੰਘ , ਜਿਲਾ ਡੈਂਟਲ ਸਿਹਤ ਅੀਧਕਾਰੀ ਡਾ. ਆਰਤੀ, ਡਾ. ਸਵਿਤਾ , ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਜਿਲਾ ਬੀ.  ਸੀ.  ਸੀ. ਕੁਆਰਡੀਨੇਟਰ ਜਸਵੀਰ ਕੌਰ , ਬੀ.  ਈ.  ਈ. ਸ਼ਾਯਾਨ ਜ਼ਫਰ, ਬਿੱਟੂ ਦਰਜਾ ਚਾਰ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top