Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਮਤ ਹੋਣ ਦਾ ਕੀਤਾ ਸਵਾਗਤ

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਮਤ ਹੋਣ ਦਾ ਕੀਤਾ ਸਵਾਗਤ

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਮਤ ਹੋਣ ਦਾ ਕੀਤਾ ਸਵਾਗਤ
ਸਿਰਮੌਰ ਸੰਸਥਾ ਦੇ ਵਡਮੁੱਲੇ ਕਾਰਜਾਂ ਲਈ ਐਡਵੋਕੇਟ ਧਾਮੀ ਵੱਲੋ ਲਿਆ ਫ਼ੈਸਲਾ ਸ਼ਲਾਘਾਯੋਗ
ਪਟਿਆਲਾ 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਾਪਸ ਅਹੁਦਾ ਸੰਭਾਲਣ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਸਤੀਫ਼ਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ ਅਤੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਤੱਕ ਪਹੁੰਚ ਕਰਕੇ ਇਹ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਆਪਸ ਆਪਣਾ ਅਹੁਦਾ ਸੰਭਾਲਣ ਪਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਅੰਤਰੰਗ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚ ਕਰਨੀ ਅਤੇ ਉਨ੍ਹਾਂ ਨੂੰ ਇਸ ਗੱਲ ਲਈ ਮਨਵਾ ਲੈਣਾ ਇਕ ਸਵਾਗਤਯੋਗ ਫ਼ੈਸਲਾ ਹੈ । ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਵਡਮੁੱਲੇ ਕਾਰਜਾਂ ਕਰਕੇ ਜਾਣੀ ਜਾਂਦੀ ਅਤੇ ਨਿਰੰਤਰ ਕਾਰਜਾਂ ਨੂੰ ਜਾਰੀ ਰੱਖਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਹ ਅਹਿਮ ਕਾਰਜ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਕਰਕੇ ਹੀ ਰੱਖ ਸਕਦੇ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਵਿਖਾਈ ਫ਼ਰਾਖ਼ਦਿਲੀ ਸਦਕਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਜਲਦ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ ਅਤੇ ਇਸ ਫ਼ੈਸਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਘੱਟ ਹੈ ।

Advertisement
Advertisement
Advertisement
Advertisement
Scroll to Top