Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਹਿਊਮਨ ਰਾਈਟਸ ਕੇਅਰ ਸੰਗਠਨ ਦੇ ਝੰਡੇ ਹੇਠ ਬਾਖੂਬੀ ਤਰੀਕੇ ਨਾਲ ਸਮਾਜ ਸੇਵਾ ਦੇ ਕਾਰਜ ਕਰ ਰਹੇ ਹਨ ਪੰਕਜ ਮਹਿੰਦਰੂ

ਹਿਊਮਨ ਰਾਈਟਸ ਕੇਅਰ ਸੰਗਠਨ ਦੇ ਝੰਡੇ ਹੇਠ ਬਾਖੂਬੀ ਤਰੀਕੇ ਨਾਲ ਸਮਾਜ ਸੇਵਾ ਦੇ ਕਾਰਜ ਕਰ ਰਹੇ ਹਨ ਪੰਕਜ ਮਹਿੰਦਰੂ

ਹਿਊਮਨ ਰਾਈਟਸ ਕੇਅਰ ਸੰਗਠਨ ਦੇ ਝੰਡੇ ਹੇਠ ਬਾਖੂਬੀ ਤਰੀਕੇ ਨਾਲ ਸਮਾਜ ਸੇਵਾ ਦੇ ਕਾਰਜ ਕਰ ਰਹੇ ਹਨ ਪੰਕਜ ਮਹਿੰਦਰੂ
ਪਟਿਆਲਾ, 19 ਮਾਰਚ () : ਸ਼ਾਹੀ ਸ਼ਹਿਰ ਪਟਿਆਲਾ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਹਿਊਮਨ ਰਾਈਟਸ ਕੇਅਰ ਸੰਗਠਨ ਦੇ ਝੰਡੇ ਹੇਠ ਪੰਕਜ ਮਹਿੰਦਰੂ ਵਲੋਂ ਵੱਡੇ ਪੱਧਰ ਤੇ ਸੰਗਠਨ ਦੇ ਅਹੁਦੇਦਾਰਾਂ ਨਾਲ ਮਿਲ ਕੇ ਸਮਾਜਿਕ ਕਾਰਜਾਂ ਨੂੰ ਕੀਤਾ ਜਾ ਰਿਹਾ ਹੈ । ਦੱਸਣਯੋਗ ਹੈ ਕਿ ਉਕਤ ਸੰਗਠਨ ਸਮਾਜ ਸੇਵਕ ਪੰਕਜ ਮਹਿੰਦਰੂ ਵਲੋਂ ਆਪਣੇ ਪਿਤਾ ਡਾ. ਨਰ ਬਹਾਦਰ ਵਰਮਾ ਵਲੋਂ ਸ਼ੁਰੂ ਕੀਤੇ ਗਏ ਹਿਊਮਨ ਰਾਈਟਸ ਕੇਅਰ ਸੰਗਠਨ ਦੇ ਨਾਮ ਹੇਠ ਆਪਣੇ ਪਿਤਾ ਦੇ ਦੇਹਾਂਤ ਤੋਂ ਬਾਅਦ ਵੀ ਬਾਦਸਤੂਰ ਜਾਰੀ ਹੈ, ਜਿਸ ਤਹਿਤ ਪੰਕਜ ਮਹਿੰਦਰੂ ਵਲੋਂ ਪਟਿਆਲਾ ਦੇ ਸਕੂਲਾਂ ਵਿਚ ਜਰੂਰਤਮੰਦ ਵਿਦਿਆਰਥੀਆਂ ਨੂੰ ਸਟੇਸਨਰੀ, ਕੱਪੜੇ ਅਤੇ ਹੋਰ ਰਾਸ਼ਨ ਪਾਣੀ ਤੋਂ ਮੁਥਾਜ ਵਿਅਕਤੀਆਂ ਨੂੰ ਮਹੀਨਾਵਾਰ ਰਾਸ਼ਨ ਵੀ ਦਿੱਤਾ ਜਾਂਦਾ ਹੈ ਤਾਂ ਜੋ ਜ਼ਰੂਰਤਮੰਦਾਂ ਦੀ ਜ਼ਰੂਰਤ ਪੂਰੀ ਹੋ ਸਕੇ।

ਦੱਸਣਯੋਗ ਹੈ ਕਿ ਹਿਊਮਨ ਰਾਈਟਸ ਕੇਅਰ ਸੰਗਠਨ ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਹਰ ਕਦਮ ਪਹਿਲਾਂ ਰੱਖਣ ਦੇ ਉਦੇਸ਼ ਤਹਿਤ ਜਦੋ਼ ਕਦੇ ਵੀ ਉਨ੍ਹਾਂ ਨੂੰ ਕਿਤੇ ਵੀ ਸਮਾਜ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪਿੱਛੇ ਨਹੀਂ ਹਟਦਾ ਤੇ ਗਰੀਬ ਕੁੜੀਆਂ ਦੇ ਵਿਆਹ ਅਤੇ ਉਸ ਵਿਚ ਵਿਆਹ ਵਿਚ ਰਾਸ਼ਨ ਸਮੱਗਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਹੋਰ ਵੀ ਕਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਦਾ ਹੈ ਤਾਂ ਜੋ ਜ਼ਰੂਰਤਮੰਦ ਦੀ ਜ਼ਰੂਰਤ ਪੂਰੀ ਹੋ ਸਕੇ ।

ਸਮਾਜ ਸੇਵਾ ਦੇ ਖੇਤਰ ਵਿਚ ਆਪਣੇ ਪਿਤਾ ਡਾ. ਨਰ ਬਹਾਦੁਰ ਵਰਮਾ ਵਾਂਗ ਵਡਮੁੱਲਾ ਯੋਗਦਾਨ ਪਾ ਰਹੇ ਪੰਕਜ ਮਹਿੰਦਰੂ ਨੇ ਦੱਸਿਆ ਕਿ ਸਰੀਰਕ ਤੌਰ ਤੇ ਸਿਹਤਮੰਦ ਨਾ ਰਹਿ ਕੇ ਬਿਮਾਰ ਰਹਿਣ ਵਾਲੇ ਵਿਅਕਤੀਆਂ ਨੂੰ ਡਾਕਟਰੀ ਮਦਦ, ਦਵਾਈਆਂ, ਟੈਸਟ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ ਤੇ ਇਹ ਸਮਾਜ ਸੇਵਾ ਦੇ ਕਾਰਜ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਹਿਊਮਨ ਰਾਈਟਸ ਕੇਅਰ ਸੰਗਠਨ ਦੇ ਸੈਕਟਰੀ ਜਸਬੀਰ ਸਿੰਘ ਜੱਸੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top