Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ

ਦੁਆਰਾ: Punjab Bani ਪ੍ਰਕਾਸ਼ਿਤ :Thursday, 03 August, 2023, 07:09 PM

ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ

ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ

ਚੰਡੀਗੜ੍ਹ, 3 ਅਗਸਤ:

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਸਮੂਹ ਲੋਕਤੰਤਰੀ ਧਿਰਾਂ ਨੂੰ ਇਕੱਤਰ ਹੋ ਕੇ ਸਮਾਜ ‘ਚ ਨਫ਼ਰਤ ਅਤੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਦੇ ਖਿਲਾਫ਼ ਲੋਕ ਲਹਿਰ ਚਲਾਉਣਾ ਸਮੇਂ ਦੀ ਲੋੜ ਹੈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਵਰਤਾਰੇ ਦੀ ਸਖ਼ਤ ਮੁਖ਼ਾਲਫ਼ਤ ਕਰਦੇ ਹੋਏ ਕਿਹਾ ਹੈ ਕਿ ਸੱਭਿਅਕ ਸਮਾਜ ਵਿੱਚ ਅਜਿਹੀਆਂ ਘਿਨੌਣੀਆਂ ਘਟਨਾਵਾਂ ਲਈ ਕੋਈ ਸਥਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਹਰਿਆਣਾ ਦੀ ਮੌਜੂਦਾ ਭਾਜਪਾ-ਜਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰਨ ਤੌਰ ‘ਤੇ ਨਾਕਾਮ ਰਹੇ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸਭ ਦੀ ਜਾਨ ਮਾਲ ਦੀ ਹਿਫ਼ਾਜ਼ਤ ਕਰਨਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ।

ਸ. ਸੰਧਵਾਂ ਨੇ ਕਿਹਾ ਕਿ ਇਸ ਦੁੱਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਪੂਰੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸਦੇ ਪਿੱਛੇ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਨੂੰ ਢੁਕਵੀਂ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੂਹ ਜ਼ਿਲ੍ਹੇ ਪਿੱਛੋਂ ਇਹ ਫਿਰਕੂ ਅੱਗ ਗੁਰੂਗ੍ਰਾਮ ਤੱਕ ਵੀ ਪਹੁੰਚ ਚੁੱਕੀ ਹੈ ਅਤੇ ਲੋਕਤੰਤਰ ਤੇ ਮਾਨਵੀਂ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਇਸ ਅੱਗ ਨੂੰ ਭਾਂਬੜ ਬਣਨ ਤੋਂ ਰੋਕਿਆ ਜਾਣਾ ਚਾਹੀਦਾ ਹੈ।



Scroll to Top