Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦਾ ਪਾਣੀ ਪੰਜਾਬ ਦੀ "ਲਾਈਫ ਲਾਈਨ" ਹੈ : ਮਾਨ

ਪੰਜਾਬ ਦਾ ਪਾਣੀ ਪੰਜਾਬ ਦੀ "ਲਾਈਫ ਲਾਈਨ" ਹੈ : ਮਾਨ

ਚੰਡੀਗੜ੍ਹ, 2 ਮਈ 2025 : Punjab’s water is Punjab’s “lifeline”: Mann : ਪੰਜਾਬ ਦਾ ਪਾਣੀ (Water of Punjab) ਪੰਜਾਬ ਦੀ ਲਾਈਫ ਲਾਈਨ ਹੈ ਤੇ ਪੰਜਾਬ ਨੇ ਹਮੇਸ਼ਾ ਹਰਿਆਣਾ ਨੂੰ ਪਾਣੀ ਦਿੱਤਾ ਹੈ ਪਰ ਹੁਣ ਪੰਜਾਬ ਆਪਣੇ ਪਾਣੀ ਦੇ ਹੱਕਾਂ ਲਈ ਖੜ੍ਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ।

ਕਿਸੇ ਹੋਰ ਸੂਬੇ ਨੂੰ ਦੇਣਾ ਪੰਜਾਬ ਦੇ ਲੋਕਾਂ ਨਾਲ ਹੋਵੇਗੀ ਬੇਇਨਸਾਫੀ

ਉਨ੍ਹਾਂ ਕਿਹਾ ਕਿ “ਜੱਟ ਗੰਨਾ ਨਹੀਂ ਦੇਂਦਾ, ਭੇਲੀ ਦੇ ਦਿੰਦਾ” ਪਰ ਪੰਜਾਬ ਦੇ ਪਾਣੀਆਂ ਨੂੰ ਕਿਸੇ ਹੋਰ ਸੂਬੇ ਨੂੰ ਦੇਣਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਹੋਵੇਗੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਖੁਦ ਪਾਣੀ ਦੀ ਘਾਅ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਰਿਆਣਾ ਨੂੰ ਹੋਰ ਪਾਣੀ ਦੇਣਾ ਸੰਭਵ ਨਹੀਂ ਹੈ, ਜਿਸ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਵੀ ਹਨ ਅਤੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਵਿਰੋਧ ਕਰਦੀਆਂ ਹਨ ਤੇ ਸਭਨਾਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ ।

ਇਹ ਮਸਲਾ ਹੁਣ ਪੰਜਾਬ ਦੀ ਸਵੈਮਾਨਤਾ ਅਤੇ ਹੱਕਾਂ ਨਾਲ ਜੁੜ ਗਿਆ ਹੈ

ਮੁੱਖ ਮੰਤਰੀ ਮਾਨ ਨੇ ਆਖਿਆ ਹੈ ਕਿ ਇਹ ਮਸਲਾ ਹੁਣ ਪੰਜਾਬ ਦੀ ਸਵੈ-ਮਾਨਤਾ ਅਤੇ ਹੱਕਾਂ ਨਾਲ ਜੁੜ ਗਿਆ ਹੈ, ਜਿਸ `ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਅਤੇ ਤਕਨੀਕੀ ਪੱਧਰ `ਤੇ ਹਰਿਆਣਾ ਦੀਆਂ ਮੰਗਾਂ ਦਾ ਵਿਰੋਧ ਕਰੇਗੀ, ਜੇਕਰ ਕੇਂਦਰ ਸਰਕਾਰ ਦਖ਼ਲ ਦੇਵੇਗੀ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ (All parties) ਇੱਕਠੀਆਂ ਹੋ ਕੇ ਲੜਨ ਲਈ ਵੀ ਤਿਆਰ ਹਨ । ਉਨ੍ਹਾਂ ਕਿਹਾ ਕਿ ਪੰਜਾਬ ਹੁਣ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇਵੇਗਾ ਕਿਉਂਕਿ ਇਹ ਪੰਜਾਬ ਦੇ ਭਵਿੱਖ ਲਈ ਖ਼ਤਰਨਾਕ ਹੋ ਸਕਦਾ ਹੈ ।

Read More : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ‘ਤੇ ਖਰਚ ਕਰੇਗੀ ਤਕਰੀਬਨ 11.46 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

Advertisement
Advertisement
Advertisement
Advertisement
Scroll to Top