Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:43 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ

ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ

ਪਟਿਆਲਾ, 9 ਮਈ 2025 : National Lok Adalat scheduled for May 10 in Patiala district postponed : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮਿਤੀ 10 ਮਈ ਨੂੰ ਲੱਗਣ ਵਾਲੀ ਦੂਜੀ ਕੌਮੀ ਲੋਕ ਅਦਾਲਤ ਨੂੰ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ ।

ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਕੀਤਾ ਗਿਆ ਸੀ, ਜਿਸ ਨੂੰ ਮੁਲਤਵੀ ਕੀਤਾ ਗਿਆ ਹੈ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ 10 ਮਈ ਵਾਲੀ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਏ ਸਨ, ਉਹ ਹੁਣ ਇਸ ਦਿਨ ਅਦਾਲਤ ਵਿੱਚ ਪੇਸ਼ ਨਾ ਹੋਣ ਇਸ ਸਬੰਧੀ ਜਾਣਕਾਰੀ ਦੁਬਾਰਾ ਸਾਂਝੀ ਕਰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਵਾਲੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈਬਸਾਈਟ www.pulsa.gov.in ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੰਪਰਕ ਨੰਬਰ 0175-2306500 ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ।

Read More :  ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

Advertisement
Advertisement
Advertisement
Advertisement
Scroll to Top