Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 34 ਮੁਕੱਦਮੇ ਦਰਜ, 43 ਦੋਸ਼ੀ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 34 ਮੁਕੱਦਮੇ ਦਰਜ, 43 ਦੋਸ਼ੀ ਗ੍ਰਿਫਤਾਰ

ਸੰਗਰੂਰ, 10 ਮਈ 2025 :  34 cases registered, 43 accused arrested under anti-drug campaign : ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 01.05.2025 ਤੋਂ 09.05.2025 ਤੱਕ ਡਰੱਗ ਦੇ 22 ਮੁਕੱਦਮੇ ਦਰਜ ਕਰਕੇ 31 ਦੋਸੀ ਕਾਬੂ ਕਰਕੇ 4 ਕਿੱਲੋ 165 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 244 ਗ੍ਰਾਮ ਚਰਸ, 250 ਗ੍ਰਾਮ ਸੁਲਫਾ, 870 ਨਸੀਲੀਆਂ ਗੋਲੀਆਂ ਅਤੇ 5,50,000 ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 12 ਮੁਕੱਦਮੇ ਦਰਜ ਕਰਕੇ 12 ਦੋਸੀਆਂ ਨੂੰ ਕਾਬੂ ਕਰਕੇ 112.500 ਲੀਟਰ ਸਰਾਬ ਠੇਕਾ ਦੇਸੀ, 19 ਲੀਟਰ ਸਰਾਬ ਨਜੈਜ, 1 ਚਾਲੂ ਭੱਠੀ, 320 ਲੀਟਰ ਲਾਹਣ ਅਤੇ 300 ਲੀਟਰ ਸਪਰਿੱਟ ਬ੍ਰਾਮਦ ਕਰਵਾਈ ਗਈ । ਇਸੇ ਤਰ੍ਹਾਂ ਥਾਣਾ ਭਵਾਨੀਗੜ ਵਿਖੇ 1 ਦੋਸੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜਾ ਵਿੱਚੋਂ 5 ਚੋਰੀਸ਼ੁਦਾ ਮੋਟਰਸਾਇਕਲ ਅਤੇ ਮੋਟਰਸਾਇਕਲਾਂ ਦੇ ਪੁਰਜੇ ਬ੍ਰਾਮਦ ਕਰਵਾਏ ਗਏ ਹਨ ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ

ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਦੱਸਿਆ ਗਿਆ ਕਿ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਲੋਕਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 15 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Read More : ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 09 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

Advertisement
Advertisement
Advertisement
Advertisement
Scroll to Top