Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:42 am

+91 90915 01313 , +91 90916 01313

punjabbanni@gmail.com
punjabbani@yahoo.com

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ

ਚੰਡੀਗੜ੍ਹ, 10 ਮਈ 2025 : Bhagwant Mann government makes thorough preparations to deal with emergency situation : ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ ।

ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ । ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ ।

ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ ‘ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ।

ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

Read More : ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ

Advertisement
Advertisement
Advertisement
Advertisement
Scroll to Top