Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ 7 ਮਈ, 2025 : Vigilance Bureau arrests absconding meter reader in bribery case : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ (meter reader) ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ । ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਵਿਰੁੱਧ 19.9.2024 ਨੂੰ ਬਿਉਰੋ ਦੇ ਪਟਿਆਲਾ ਰੇਂਜ ਦੇ ਥਾਣੇ ਵਿਖੇ ਐਫ. ਆਈ. ਆਰ. ਨੰਬਰ 42 ਤਹਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ

ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਇੱਕ ਸ਼ਿਕਾਇਤਕਰਤਾ ਨੇ ਪੀ. ਐਸ. ਪੀ. ਸੀ. ਐਲ. ਦਫ਼ਤਰ (P. S. P. C. L. Office) ਪਟਿਆਲਾ ਵਿੱਚ ਤਾਇਨਾਤ ਉਕਤ ਮੁਲਜ਼ਮ ਪ੍ਰਿਤਪਾਲ ਸਿੰਘ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (Chief Minister’s Anti-Corruption Action Line) ਵਿਖੇ ਔਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ । ਸ਼ਿਕਾਇਤ ਅਨੁਸਾਰ ਉਕਤ ਮੀਟਰ ਰੀਡਰ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ (50,000 rupees bribe) ਵਜੋਂ ਮੰਗੇ ਸਨ ਜਿਸਨੇ ਆਪਣੇ ਘਰ ਵਿੱਚ ਇੱਕ ਨਿੱਜੀ ਬਿਜਲੀ ਮੀਟਰ ਲਗਾਇਆ ਹੋਇਆ ਸੀ ਪਰ ਸੌਦਾ 25,000 ਰੁਪਏ ਵਿੱਚ ਹੋਇਆ ਸੀ ।

ਬੁਲਾਰੇ ਨੇ ਦੱਸਿਆ ਕਿ ਇਹ ਬਿਜਲੀ ਮੁਲਾਜ਼ਮ ਅੱਠ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ ਅਤੇ ਉਸਦੀ ਜ਼ਮਾਨਤ ਅਰਜ਼ੀ 4.12.2024 ਨੂੰ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ । ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਗਾਤਾਰ ਉਸਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਕਾਰਨ ਉਸਦੀ ਗ੍ਰਿਫ਼ਤਾਰੀ ਹੋਈ ਹੈ ।

Read More : ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top