Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

-ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਗੱਦੇ, ਬੈੱਡ ਸ਼ੀਟਾਂ, ਪੱਖੇ ਅਤੇ ਸਕੂਲੀ ਬੈਗ ਦੀਆਂ ਭਰੀਆਂ ਦੋ ਵੈਨਾਂ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਕੀਤਾ ਰਵਾਨਾ

-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ : ਜ਼ਿਲ੍ਹਾ ਤੇ ਸੈਸ਼ਨ ਜੱਜ

-ਲੋੜਵੰਦ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਦਾ ਲਾਭ ਉਠਾਉਣ : ਮਨਜਿੰਦਰ ਸਿੰਘ

ਪਟਿਆਲਾ, 4 ਅਗਸਤ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ ਯੋਗ ਅਗਵਾਈ ਹੇਠ ਅਸੀਂ ਨਿਆਇਕ ਅਫ਼ਸਰਾਨ, ਵਕੀਲ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਇਹ ਰਾਹਤ ਸਮਗਰੀ ਭੇਜੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਅਤੇ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੀਆਂ ਵੱਖ-ਵੱਖ ਕਲੋਨੀਆਂ ਵਿੱਚ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀਆਂ ਦਵਾਈਆਂ, ਔਰਤਾਂ ਨੂੰ ਸੈਨੇਟਰੀ ਪੈਡ, ਸੁੱਕਾ ਰਾਸ਼ਨ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੀ ਵੰਡੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਇਸ ਸਥਿਤੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਿਆਰ ਹਨ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦਾ ਨੈਤਿਕ ਫ਼ਰਜ਼ ਹੈ।
ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਥੇੜੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਥੇੜੀ ਦੇ ਹੜ੍ਹ ਪੀੜਤਾਂ ਲੋਕਾਂ ਨੂੰ ਪੱਖੇ, ਕੱਪੜੇ, ਚਾਦਰਾਂ ਅਤੇ ਗੱਦੇ ਵੀ ਵੰਡੇ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਥੇੜੀ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਡਾਕਟਰ ਸੁਰਿੰਦਰ ਕੁਮਾਰ, ਡਾ: ਮਨਦੀਪ ਸਿੰਘ, ਡਾ: ਪ੍ਰਗਟ ਸਿੰਘ, ਡਾ: ਪ੍ਰੀਤੀ ਸੈਣੀ, ਡਾ: ਕੰਵਰਕ੍ਰਿਤੀ, ਡਾ: ਸ਼ਾਇਨਾ ਮਹਿਤਾ, ਡਾ. ਓਰੇਲਿਆ ਗੋਇਲ, ਡਾ.ਪਰਵਿੰਦਰ ਸਿੰਘ ਅਤੇ ਡਾ.ਮਨਪ੍ਰੀਤ ਕੌਰ ਦੁਆਰਾ ਉਥੇ ਆਏ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਗਈਆਂ।
ਇਸ ਮੌਕੇ ਇਲਾਕਾ ਨਿਵਾਸੀਆਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ, ਸ਼੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਉਹਨਾਂ ਨੂੰ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 09.9.2023 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top