Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਕਾਰਜ ਕਰਨ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਮਿਲ ਰਿਹੈ ਸਹਿਯੋਗ : ਰਮੇਸ਼ ਸਿੰਗਲਾ

ਵਿਕਾਸ ਕਾਰਜ ਕਰਨ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਮਿਲ ਰਿਹੈ ਸਹਿਯੋਗ : ਰਮੇਸ਼ ਸਿੰਗਲਾ

ਪਟਿਆਲਾ, 25 ਅਪੈ੍ਰਲ 2025  : Administrative officials are providing full support in carrying out development works: Ramesh Singla : ਆਮ ਆਦਮੀ ਪਾਰਟੀ (Aam Aadmi Party) ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ (Joint Secretary Ramesh Singla) ਨੇ ਗੱਲਬਾਤ ਦੌਰਾਨ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਜੰਗੀ ਪੱਧਰ ਤੇ ਕਰਵਾਏ ਜਾਣ ਵਾਲੇ ਕਾਰਜਾਂ ਵਿਚ ਮੁਕੰਮਲ ਕਰਨ ਵਿਚ ਜਿ਼ਲਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । ਉਨ੍ਹਾ ਕਿਹਾ ਕਿ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਦੀ ਅਗਵਾਈ ਹੇਠ ਪਟਿਆਲਵੀਆਂ ਦੀਆਂ ਸਮੱਸਿਅਵਾਂ ਦੇ ਹੱਲ ਪਹਿਲ ਦੇ ਆਧਾਰ ਤੇ ਹਰ ਹਫ਼ਤੇ ਸੰਗਤ ਦਰਬਾਰ ਲਗਾ ਕੇ ਕੀਤਾ ਜਾ ਰਿਹਾ ਹੈ ਤੇ ਹਰ ਸਮੱਸਿਆ ਨੂੰ ਸੁਣ ਕੇ ਸਮਝ ਕੇ ਦੂਰ ਕੀਤਾ ਜਾਂਦਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਰਾਜ ਵਿਚ ਆਮ ਆਦਮੀ (Common man) ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ।

ਯੁੱਧ ਨਸਿ਼ਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇ ਸਿੱਖਿਆ ਕ੍ਰਾਂਤੀ ਤਹਿਤ ਲੋਕ ਹਿਤ ਕਾਰਜ ਜਾਰੀ ਹਨ

ਰਮੇਸ਼ ਸਿੰਗਲਾ ਨੇ ਕਿਹਾ ਕਿ ਪਟਿਆਲਾ ਵਿਚ ਵੱਡੀ ਤੇ ਛੋਟੀ ਨਦੀ ਦਾ ਕੰਮ ਮੁਕੰਮਲ ਕਰਵਾਉਣ ਲਈ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਵਲੋਂ ਵੀ ਜਿਥੇ ਦੌਰਾ ਕੀਤਾ ਗਿਆ ਹੈ ਉਥੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ ਤਾਂ ਜੋ ਸਮਾਂ ਰਹਿੰਦੇ ਵਿਕਾਸ ਕਾਰਜ ਮੁਕੰਮਲ ਹੋ ਸਕਣ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਲੋਕ ਹਿਤੈਸ਼ੀ ਕਾਰਜਾਂ ਨੂੰ ਜੰਗੀ ਪੱਧਰ ਤੇ ਕੀਤਾ ਜਾਣਾ ਜਾਰੀ ਰੱਖਿਆ ਹੋਇਆ ਹੈ ।

ਪੰਜਾਬ ਵਿਚ ਚੁਫੇਰੇਓਂ ਆਮ ਆਦਮੀ ਪਾਰਟੀ ਦੀ ਹਨੇਰੀ ਆਈ ਹੋਈ ਹੈ

ਇਥੇ ਹੀ ਬਸ ਨਹੀਂ ਯੁੱਧ ਨਸਿ਼ਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇ ਸਿੱਖਿਆ ਕ੍ਰਾਂਤੀ (Education Revolution) ਤਹਿਤ ਲੋਕ ਹਿਤ ਕਾਰਜ ਜਾਰੀ ਹਨ, ਜਿਨ੍ਹਾਂ ਤਹਿਤ ਸਮੁੱਚੇ ਪੰਜਾਬ ਵਿਚ ਚੁਫੇਰੇਓਂ ਆਮ ਆਦਮੀ ਪਾਰਟੀ ਦੀ ਹਨੇਰੀ ਆਈ ਹੋਈ ਹੈ, ਜਿਸ ਸਦਕਾ 2027 ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਇਕ ਵਾਰ ਫਿਰ ਆਮ ਆਦਮੀ ਦੇ ਪਿਆਰ ਭਰੇ ਵੋਟ ਬੈਂਕ ਸਦਕਾ ਜਿੱਤੇਗੀ ।

Read More : ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

Advertisement
Advertisement
Advertisement
Advertisement
Scroll to Top