Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਰ ਹਾਜ਼ਰ ਮੁਲਾਜਮ ਨਹੀਂ ਹੋਣਗੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਜੁਆਇਨ

ਗੈਰ ਹਾਜ਼ਰ ਮੁਲਾਜਮ ਨਹੀਂ ਹੋਣਗੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਜੁਆਇਨ

ਚੰਡੀਗੜ੍ਹ, 26 ਅਪੈ੍ਰਲ 2025 : Absent employees will not be allowed to join without the permission of the competent authority : ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਮੁਲਾਜਮਾਂ ਦੇ ਲੰਮੇ ਸਮੇਂ ਤੱਕ ਗੈਰ ਹਾਜ਼ਰ (Absent) ਪਾਏ ਜਾਣ ਦੇ ਚੱਲਣ ਦੀਆਂ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਚਲਦਿਆਂ ਪੰਜਾਬ ਸਰਕਾਰ ਦੇ ਵਿੱਤ ਵਿਭਾਗ (Finance Department) ਨੇ ਇਸ ਸਬੰਧੀ ਇਕ ਅਹਿਮ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਿਸ ਕਿਸੇ ਵੀ ਵਿਭਾਗ ਵਿਚ ਜੋ ਕੋਈ ਵੀ ਮੁਲਾਜਮ ਲੰਮੇ ਸਮੇ਼ ਤੋਂ ਗੈਰ-ਹਾਜ਼ਰ ਰਹਿਣ ਤੋਂ ਬਾਅਦ ਮੁੜ ਜੁਆਇਨ (Rejoin) ਕਰੇਗਾ ਤਾਂ ਉਸਨੂੰ ਜੁਆਇਨਿੰਗ ਲਈ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਲੈਣੀ ਹੀ ਪਵੇਗੀ ।

ਮਨਜ਼ੂਰਸ਼ੁਦਾ ਛੁੱਟੀ ਬਗੈਰ ਸਾਲ ਤਕ ਗੈਰ ਹਾਜ਼ਰ ਰਹਿਣ ਵਾਲੇ ਦਾ ਮੰਨਿਆ ਜਾਵੇਗਾ ਅਸਤੀਫਾ

ਪੰਜਾਬ ਸਰਕਾਰ (Punjab Government) ਨੇ ਸਪੱਸ਼ਟ ਆਖਿਆ ਹੈ ਕਿ ਜਿਸ ਮੁਲਾਜਮ ਵਲੋਂ ਮਨਜ਼ੂਰਸ਼ੁਦਾ ਛੁੱਟੀ ਤੋਂ ਬਿਨਾਂ ਆਪਣੀ ਡਿਊਟੀ ਤੋਂ ਇਕ ਸਾਲ ਤਕ ਗੈਰ ਹਾਜ਼ਰ ਰਿਹਾ ਜਾਵੇਗਾ ਦਾ ਇਕ ਤਰ੍ਹਾਂ ਨਾਲ ਸਰਕਾਰੀ ਸੇਵਾਵਾਂ ਤੋਂ ਅਸਤੀਫਾ ਹੀ ਮੰਨਿਆ ਜਾਵੇਗਾ ਤੇ ਇਥੇ ਹੀ ਬਸ ਨਹੀਂ ਅਜਿਹੇ ਮਾਮਲਿਆਂ ਵਿੱਚ ਸਬੰਧਤ ਕਰਮਚਾਰੀ ਨੂੰ ਸਰਕਾਰੀ ਸੇਵਾਵਾਂ ਵਿੱਚ ਦੁਬਾਰਾ ਭਰਤੀ ਕਰਨ ਦੀ ਮਨਜ਼ੂਰੀ ਵੀ ਨਹੀਂ ਦਿੱਤੀ ਜਾਵੇਗੀ ਅਤੇ ਸਬੰਧਤ ਅਧਿਕਾਰਤ ਅਧਿਕਾਰੀ ਵੱਲੋਂ ਉਸ ਨੂੰ ਸਰਕਾਰੀ ਸੇਵਾ ਤੋਂ ਮੁਕਤ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ ।

ਇਹ ਹਦਾਇਤ ਪੰਜਾਬ ਸਿਵਲ ਸੇਵਾਵਾਂ ਨਿਯਮ (Punjab Civil Services Rules) (ਸਜ਼ਾ ਅਤੇ ਅਪੀਲ) 1970 ਦੇ ਤਹਿਤ ਲਾਗੂ ਹੋਣਗੇ, ਅਤੇ ਕਿਸੇ ਵੀ ਉਲੰਘਣਾ ’ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ । ਇਹ ਹੁਕਮ ਕਰਮਚਾਰੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਰਕਾਰੀ ਸੇਵਾ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਲੈਣ ਦਾ ਸਪੱਸ਼ਟ ਸੰਦੇਸ਼ ਦਿੰਦਾ ਹੈ ।

ਵਿਭਾਗ ਕਾਰਵਾਈ ਕਰਨ ਤੋਂ ਗੁਰੇਜ ਨਾ ਕਰਨ

ਮੁਲਾਜਮਾਂ ਦੇ ਲੰਮੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਤੇ ਵੀ ਕੁੱਝ ਵਿਭਾਂਗਾਂ ਵਲੋਂ ਕਰਮਚਾਰੀਆਂ ਵਿਰੁੱਧ ਕਾਰਵਾਈ (Action against employees) ਨਾ ਕੀਤੇ ਜਾਣ ਤੇ ਵਿੱਤ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਵਿਭਾਗ ਕਾਰਵਾਈ ਕਰਨ ਤੋਂ ਗੁਰੇਜ ਨਾ ਕਰਨ ਬਲਕਿ ਜਾਰੀ ਹਦਾਇਤਾਂ ਮੁਤਾਬਕ ਬਣਦੀ ਕਾਰਵਾਈ ਲਾਜ਼ਮੀ ਕਰਨ।ਵਿੱਤ ਵਿਭਾਗ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਨ੍ਹਾਂ ਕਰਮਚਾਰੀਆਂ ਨੂੰ ਗੈਰ ਹਾਜਰ਼ ਰਹਿਣ ਦੇ ਮਾਮਲੇ ਵਿਚ ਬਿਨਾਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਦੇ ਹੀ ਮੁੜ ਜੁਆਇਨ ਕਰਵਾਇਆ ਜਾ ਰਿਹਾ ਹੈ ਉਹ ਸਿੱਧੇ ਸਿੱਧੇ ਪੰਜਾਬ ਸਰਕਾਰ ਦੇ ਤੈਅ ਨਿਯਮਾਂ ਦੀ ਉਲੰਘਣਾਂ ਹੈ ।

ਕਰਮਚਾਰੀ ਦੀ ਹਾਜ਼ਰੀ ਪ੍ਰਵਾਨਗੀ ਤੋਂ ਬਾਅਦ ਹੋ ਸਕੇਗੀ ਮਨਜ਼ੂਰ

ਵਿੱਤ ਵਿਭਾਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ (New instructions) ਮੁਤਾਬਕ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਅਧਿਕਾਰਤ ਛੁੱਟੀ ਤੋਂ ਵੱਧ ਸਮੇਂ ਲਈ ਗੈਰ-ਹਾਜ਼ਰ ਰਹਿੰਦਾ ਹੈ ਤਾਂ ਉਸ ਦੀ ਹਾਜ਼ਰੀ ਰਿਪੋਰਟ (Attendance report) ਪ੍ਰਬੰਧਕੀ ਵਿਭਾਗ ਅਤੇ ਵਿੱਤ ਵਿਭਾਗ ਤੋਂ ਇਜਾਜ਼ਤ ਲੈਣ ਤੋਂ ਬਾਅਦ ਹੀ ਮਨਜ਼ੂਰ ਕੀਤੀ ਜਾਵੇਗੀ ਤੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀ ਦੀ ਹਾਜ਼ਰੀ ਰਿਪੋਰਟ ਵਿਭਾਗ ਦੇ ਮੁਖੀ ਜਾਂ ਸਬੰਧਤ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਮਨਜ਼ੂਰ ਕੀਤੀ ਜਾ ਸਕਦੀ ਹੈ ।  ਮੁਲਾਜਮਾਂ ਦੀ ਗੈਰ ਹਾਜ਼ਰੀ ਸਬੰਧੀ ਹਾਜ਼ਰੀ ਰਿਪੋਰਟ ਵਿਭਾਗ ਮੁਖੀ ਜਾਂ ਹੋਰ ਅਧਿਕਾਰੀਆਂ ਦੁਆਰਾ ਜੇਕਰ ਮਨਜ਼ੂਰ ਕੀਤੀ ਜਾਂਦੀ ਹੈ ਤਾਂ ਸਬੰਧਤ ਅਧਿਕਾਰੀ ਨਿੱਜੀ ਤੌਰ ’ਤੇ ਜਿੰਮੇਵਾਰ ਹੋਵੇਗਾ ਅਤੇ ਸਬੰਧਤ ਕਰਮਚਾਰੀ ਨੂੰ ਦਿੱਤੀ ਗਈ ਤਨਖਾਹ ਜਾਂ ਹੋਰ ਲਾਭ ਵੀ ਸਬੰਧਤ ਅਧਿਕਾਰੀ ਤੋਂ ਵਸੂਲ ਕੀਤੇ ਜਾਣਗੇ ।

Read More : ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

Advertisement
Advertisement
Advertisement
Advertisement
Scroll to Top