Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ  ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ  ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ

ਚੰਡੀਗੜ੍ਹ, 1 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।

ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ

Advertisement
Advertisement
Advertisement
Advertisement
Scroll to Top