Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:08 am

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਾਊਂ ਰੋਕਥਾਮ ਪ੍ਰਬੰਧ ਸ਼ੁਰੂ

ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਾਊਂ ਰੋਕਥਾਮ ਪ੍ਰਬੰਧ ਸ਼ੁਰੂ

ਸੰਗਰੂਰ, 15 ਮਈ 2025 : ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਅਗਾਊਂ ਰੋਕਥਾਮ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ । ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਂ ਰਹਿੰਦੇ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ । ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਪੜਾ, ਸਾਰੇ ਐੱਸ. ਡੀ. ਐੱਮ. ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਸ਼ਾਮਿਲ ਸਨ ।

ਕਿਸੇ ਵੀ ਗੰਭੀਰ ਸਥਿਤੀ ਦਾ ਮੁਕਾਬਲਾ ਕਰਨ ਲਈ ਇਕ ਯੋਜਨਾਬੰਦੀ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਕਿਸੇ ਵੀ ਗੰਭੀਰ ਸਥਿਤੀ ਦਾ ਮੁਕਾਬਲਾ ਕਰਨ ਲਈ ਇਕ ਯੋਜਨਾਬੰਦੀ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ । ਇਸ ਲਈ ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਡਿਸਟ੍ਰਿਕ ਡਿਜ਼ਾਸਟਰ ਮੈਨੇਜਮੈਂਟ ਪਲਾਨ ਤਿਆਰ ਕਰਨ ਅਤੇ ਉਸ ਉੱਤੇ ਕੰਮ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰੋਂ ਲੰਘਦੇ ਘੱਗਰ ਦਰਿਆ ਦੀ ਸਫਾਈ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਇਸ ਨੂੰ 30 ਜੂਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ । ਸਾਈਫਨ ਦੀ ਸਫਾਈ ਵੀ ਜ਼ਰੂਰੀ ਹੈ ।  ਇਸੇ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਵੀ ਤੁਰੰਤ ਸ਼ੁਰੂ ਕੀਤੀ ਜਾਵੇ। ਲੋਕਾਂ ਦੇ ਘਰਾਂ ਵਿੱਚ ਪਾਣੀ ਨਾ ਵੜੇ ਇਸ ਲਈ ਗਲੀਆਂ ਨਾਲੀਆਂ ਦੀ ਸਫਾਈ ਵੀ ਜ਼ਰੂਰੀ ਹੈ ।

ਪਿੰਡਾਂ ਦੀ ਤਰਜ਼ ਉੱਤੇ ਸ਼ਹਿਰਾਂ ਨੂੰ ਵੀ ਬਰਸਾਤੀ ਪਾਣੀ ਤੋਂ ਬਚਾਉਣ ਦੀ ਲੋੜ ਹੈ

ਪਿੰਡਾਂ ਦੀ ਤਰਜ਼ ਉੱਤੇ ਸ਼ਹਿਰਾਂ ਨੂੰ ਵੀ ਬਰਸਾਤੀ ਪਾਣੀ ਤੋਂ ਬਚਾਉਣ ਦੀ ਲੋੜ ਹੈ, ਇਸ ਲਈ ਸ਼ਹਿਰਾਂ ਦੇ ਸੀਵਰੇਜ ਅਤੇ ਗਲੀਆਂ ਨਾਲੀਆਂ ਦੀ ਸਫਾਈ ਵੀ ਤੁਰੰਤ ਸ਼ੁਰੂ ਕਰਵਾਈ ਜਾਵੇ । ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਸੁਪਰ ਸਕਸ਼ਨਿੰਗ ਅਤੇ ਜੈਟਿੰਗ ਮਸ਼ੀਨਾਂ ਦੀ ਪੂਰੀ ਵਰਤੋਂ ਕਰਨ ਬਾਰੇ ਕਿਹਾ ਗਿਆ । ਇਹ ਮਸ਼ੀਨਾਂ ਨੂੰ ਚਲਾਉਣ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੀ ਹੈ । ਉਹਨਾਂ ਸਪੱਸ਼ਟ ਕਿਹਾ ਕਿ ਜੇਕਰ ਸ਼ਹਿਰਾਂ ਵਿੱਚ ਪਾਣੀ ਰੁਕਿਆ ਤਾਂ ਲਈ ਕਾਰਜਕਾਰੀ ਅਫ਼ਸਰ ਨਿੱਜੀ ਤੌਰ ਉੱਤੇ ਜਿੰਮੇਵਾਰ ਹੋਣਗੇ । ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕਿਹਾ ਕਿ ਜੇਕਰ ਉਹਨਾਂ ਦੇ ਪੱਧਰ ਉੱਤੇ ਮਗਨਰੇਗਾ ਕੰਮਾਂ ਦੀਆਂ ਮਨਜੂਰੀਆਂ ਬਕਾਇਆ ਹਨ, ਤਾਂ ਤੁਰੰਤ ਜਾਰੀ ਕੀਤੀਆਂ ਜਾਣ । ਸਫਾਈ ਸਬੰਧੀ ਕਰਵਾਏ ਗਏ ਡਰੋਨ ਸਰਵੇ ਮੁਤਾਬਕ ਕੰਮ ਸ਼ੁਰੂ ਕੀਤੇ ਜਾਣ । ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਰੇਤੇ ਦੇ ਬੈਗ ਵੀ ਭਰ ਕੇ ਰੱਖ ਲਏ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਪੈਦਾ ਹੋਣ ਉੱਤੇ ਇਹਨਾਂ ਵੀ ਵਰਤੋਂ ਕੀਤੀ ਜਾ ਸਕੇ ।

ਜਲਦ ਤੋਂ ਜਲਦ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਜਾਣ

ਉਹਨਾਂ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਜਾਣ, ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ । ਉਹਨਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਜ਼ਿਲ੍ਹਾ ਪੱਧਰੀ ਅਤੇ ਤਹਿਸੀਲ ਪੱਧਰੀ ਰਿਸਪਾਂਸ ਟੀਮਾਂ ਦਾ ਗਠਨ ਕਰਨ ਅਤੇ ਮੌਜੂਦ ਦਵਾਈਆਂ ਦਾ ਸਟਾਕ ਅਤੇ ਰਿਕਾਰਡ ਰੱਖਣ। ਇਸੇ ਤਰ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਹਰਾ ਅਤੇ ਸੁੱਕਾ ਚਾਰਾ ਪ੍ਰਬੰਧ ਕਰਨ ਬਾਰੇ ਕਿਹਾ ਗਿਆ । ਉਹਨਾਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪ੍ਰਬੰਧ ਸਮੇਂ ਸਿਰ ਮੁਕੰਮਲ ਨਾ ਹੋਣ ਦੀ ਸੂਰਤ ਵਿੱਚ ਇੱਕ ਦੂਜੇ ਖ਼ਿਲਾਫ਼ ਦੋਸ਼ ਮੜ੍ਹਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਘੱਗਰ ਦਰਿਆ ਵਿੱਚ 25000 ਕਿਊਸਿਕ ਪਾਣੀ ਚੱਲਣ ਦੀ ਸਮਰੱਥਾ ਹੈ : ਐਕਸੀਅਨ

ਮੀਟਿੰਗ ਵਿੱਚ ਹਾਜ਼ਰ ਡਰੇਨੇਜ ਵਿਭਾਗ ਦੇ ਐਕਸੀਅਨ ਗੁਨਦੀਪ ਬਾਂਸਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ 25000 ਕਿਊਸਿਕ ਪਾਣੀ ਚੱਲਣ ਦੀ ਸਮਰੱਥਾ ਹੈ । ਪਿਛਲੇ ਸਾਲ 745-46 ਫੁੱਟ ਤੱਕ ਪਾਣੀ ਚੱਲਿਆ ਸੀ । ਇਸ ਵਾਰ ਵੀ ਉਮੀਦ ਹੈ ਕਿ ਪਾਣੀ ਇਸ ਪੱਧਰ ਤੋਂ ਘੱਟ ਹੀ ਚੱਲੇਗਾ । ਉਹਨਾਂ ਕਿਹਾ ਕਿ ਪਿਛਲੇ ਸਾਲ ਮਕਰੋੜ ਸਾਹਿਬ ਤੋਂ ਕੜ੍ਹੈਲ ਤੱਕ ਬੰਨ੍ਹ ਨੂੰ 15 ਫੁੱਟ ਚੌੜਾ ਕੀਤਾ ਗਿਆ ਸੀ । ਇਸ ਵਾਰ ਵੀ ਰਹਿੰਦੇ ਬੰਨ੍ਹਾਂ ਦੀ ਮਜ਼ਬੂਤੀ ਲਗਾਤਾਰ ਜਾਰੀ ਹੈ । ਡਿਪਟੀ ਕਮਿਸ਼ਨਰ ਨੇ ਭਰੋਸਾ ਜਤਾਇਆ ਪਿਛਲੇ ਸਾਲ ਮਕਰੋੜ ਸਾਹਿਬ ਤੋਂ ਕੜ੍ਹੈਲ ਤੱਕ ਬੰਨ੍ਹ ਨੂੰ 15 ਫੁੱਟ ਚੌੜਾ ਕਰਨ ਨਾਲ ਸਥਿਤੀ ਨੂੰ ਕਾਬੂ ਹੇਠ ਕਰਕੇ ਰੱਖਣ ਵਿੱਚ ਬਹੁਤ ਮਦਦ ਮਿਲੇਗੀ ।

Read More : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਗਰੂਰ ਜ਼ਿਲ੍ਹੇ ‘ਚ ਕਰਵਾਈ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

Advertisement
Advertisement
Advertisement
Advertisement
Scroll to Top