Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:09 am

+91 90915 01313 , +91 90916 01313

punjabbanni@gmail.com
punjabbani@yahoo.com

ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ

ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ

ਸੰਗਰੂਰ, 16 ਮਈ 2025 : Man arrested for defrauding people by posing as fake police officer : ਦਿਲਪ੍ਰੀਤ ਸਿੰਘ, ਐਸ. ਐਸ. (ਸਥਾਨਕ) ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਇੱਕ ਵਿਅਕਤੀ ਨੂੰ ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਦਾ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ 30,000 ਰੁਪਏ, ਪੁਲਿਸ ਵਰਦੀ ਅਤੇ ਚਿੱਟੇ ਰੰਗ ਦੀ ਪੁਲਿਸ ਲੋਗੋ ਲੱਗੀ ਟੀ-ਸ਼ਰਟ ਬ੍ਰਾਮਦ ਕਰਵਾਈ ਗਈ ।

ਲੜਕੀ ਨੇ ਦਿੱਤੀ ਸੀ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸਣ ਕਰਨ ਸਬੰਧੀ ਦਰਖਾਸਤ

ਉਹਨਾਂ ਦੱਸਿਆ ਕਿ ਤਰਨਵੀਰ ਵਰਮਾਂ ਪੁੱਤਰ ਅਮਰਿੰਦਰ ਵਰਮਾ ਵਾਸੀ ਬੇਨੜਾ ਖਿਲ਼ਾਫ ਇੱਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸਣ ਕਰਨ ਸਬੰਧੀ ਦਰਖਾਸਤ ਦਿੱਤੀ ਸੀ, ਜਿਸਦੀ ਪੜਤਾਲ ਉਪ-ਕਪਤਾਨ ਪੁਲਸ (CAW) ਸੰਗਰੂਰ ਵੱਲੋਂ ਕੀਤੀ ਜਾ ਰਹੀ ਸੀ ਤਾਂ ਇਸ ਦਰਮਿਆਨ ਤਰਨਵੀਰ ਵਰਮਾਂ ਦੇ ਭਰਾ ਕਰਨਵੀਰ ਵਰਮਾ ਨੂੰ ਉਸਦੇ ਦੋਸਤ ਜਸਕਰਨ ਸਿੰਘ ਵਾਸੀ ਪੇਦਨੀ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਜੌਲੀਆਂ ਨੂੰ ਮਿਲਾਇਆ ।

ਅੰਮ੍ਰਿਤਪਾਲ ਸਿੰਘ ਪੁਲਸ ਦੀ ਵਰਦੀ ਵਿੱਚ ਦੱਸਦਾ ਸੀ ਆਪਣੇ ਆਪ ਨੂੰ ਪੁਲਿਸ ਮੁਲਾਜਮ

ਅੰਮ੍ਰਿਤਪਾਲ ਸਿੰਘ ਨੇ ਆਪਣੇ ਫੇਸਬੁਕ ਅਤੇ ਇੰਸਟਾਗ੍ਰਾਮ ਪਰ ਆਪਣੀ ਪੁਲਸ ਦੀ ਵਰਦੀ ਵਿੱਚ ਅਤੇ ਪਿਸਤੌਲ ਨਾਲ ਫੋਟੋ ਪਾਈ ਹੋਈ ਸੀ, ਜੋ ਆਪਣੇ ਆਪ ਨੂੰ ਪੁਲਿਸ ਮੁਲਾਜਮ ਦੱਸਦਾ ਸੀ । ਜਿਸਨੇ ਕਰਨਵੀਰ ਵਰਮਾਂ ਨੂੰ ਕਿਹਾ ਕਿ ਉਹ ਉਸਦੇ ਭਰਾ ਦੇ ਖਿਲਾਫ ਚੱਲ ਰਹੀ ਦਰਖਾਸਤ ਨੂੰ ਉੱਥੇ ਹੀ ਬੰਦ ਕਰਵਾ ਦੇਵੇਗਾ ਤੇ ਉਸਦੇ ਭਰਾ ਖਿਲਾਫ ਕੋਈ ਕਾਰਵਾਈ ਨਹੀ ਹੋਣ ਦੇਵੇਗਾ । ਇਸ ਕੰਮ ਬਦਲੇ ਅੰਮ੍ਰਿਤਪਾਲ ਸਿੰਘ ਉਕਤ ਨੇ ਪੁਲਸ ਦੇ ਨਾਮ ਪਰ ਕਰਨਵੀਰ ਵਰਮਾਂ ਪਾਸੋਂ 2 ਲੱਖ 30 ਹਜ਼ਾਰ ਰੁਪਏ ਆਪਣੇ ਬੈਂਕ ਖਾਤੇ ਵਿੱਚ ਗੂਗਲ ਪੇਅ ਕਰਵਾਏ ਅਤੇ 2,50 ਹਜ਼ਾਰ ਰੁਪਏ ਨਗਦ ਲੈ ਲਏ ਸਨ। ਇਸ ਤੋਂ ਇਲਾਵਾ ਹਾਈਕੋਰਟ ਦੇ ਵਕੀਲ ਦੇ ਨਾਮ ਤੇ ਅੰਮ੍ਰਿਤਪਾਲ ਸਿੰਘ ਨੇ 2 ਲੱਖ ਰੁਪਏ ਹੋਰ ਲੈ ਲਏ ਸਨ । ਇਸ ਤਰਾਂ ਅੰਮ੍ਰਿਤਪਾਲ ਸਿੰਘ ਨੇ ਕੁੱਲ 6,80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ ।

ਪੁਲਸ ਵਰਦੀ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਦਾ ਲੋਗੋ ਲੱਗਿਆ ਹੋਇਆ ਸੀ ਬ੍ਰਾਮਦ ਕਰਵਾਇਆ ਗਿਆ

ਇਸ ਤੋਂ ਬਾਅਦ ਜਦੋਂ ਤਰਨਵੀਰ ਵਰਮਾਂ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਹੋ ਗਿਆ ਤਾਂ ਕਰਨਵੀਰ ਵਰਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੁਲਸ ਦੇ ਨਾਮ ਪਰ ਪੈਸੇ ਲੈ ਕੇ ਠੱਗੀ ਮਾਰਨ ਸਬੰਧੀ ਦਰਖਾਸਤ ਦਿੱਤੀ, ਜਿਸ ਦੀ ਪੜਤਾਲ ਕਪਤਾਨ ਪੁਲਸ (ਸਥਾਨਕ) ਸੰਗਰੂਰ ਵੱਲੋਂ ਕਰਨ ਉਪਰੰਤ ਮੁਕੱਦਮਾ ਨੰਬਰ 84, 13.05.2025 ਅ/ਧ 318(4), 316 (2), 205 BNS ਅਤੇ ਆਰਮਜ ਐਕਟ ਥਾਣਾ ਸਿਟੀ-1 ਸੰਗਰੂਰ ਬਰਖਿਲਾਫ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਜੌਲੀਆ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕਰਨ ਉਪਰੰਤ ਦੋਸੀ ਪਾਸੋਂ 30 ਹਜ਼ਾਰ ਰੁਪਏ, ਪੁਲਸ ਵਰਦੀ ਅਤੇ ਇੱਕ ਚਿੱਟੇ ਰੰਗ ਦੀ ਟੀ-ਸ਼ਰਟ ਜਿਸ ਪਰ ਪੁਲਸ ਦਾ ਲੋਗੋ ਲੱਗਿਆ ਹੋਇਆ ਸੀ ਬ੍ਰਾਮਦ ਕਰਵਾਇਆ ਗਿਆ । ਤਫਤੀਸ਼ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਜੌਲੀਆਂ ਵੱਲੋਂ ਅਵਤਾਰ ਸਿੰਘ ਪੁੱਤਰ ਗੰਢਾ ਸਿੰਘ ਵਾਸੀ ਸਹਿਬਜਾਦਾ ਜੁਝਾਰ ਸਿੰਘ ਨਗਰ ਸੰਗਰੂਰ ਨਾਲ ਸਾਂਝੀ ਨਵੀਂ ਫਾਰਚੂਨਰ ਗੱਡੀ ਲੈ ਕੇ ਉਸ ਪਾਸੋਂ 9 ਲੱਖ ਰੁਪਏ ਹਾਸਲ ਕਰਕੇ ਗੱਡੀ ਦੀ ਆਰ. ਸੀ. ਰਮਨਦੀਪ ਸਿੰਘ ਵਾਸੀ ਜੌਲੀਆਂ ਦੇ ਨਾਮ ਪਰ ਕਰਵਾ ਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਨੰਬਰ 102, 15.05.2025 ਅ/ਧ 318(4),316(2) ਬੀ. ਐਨ. ਐਸ. ਥਾਣਾ ਸਿਟੀ ਸੰਗਰੂਰ ਬਰਖਿਲਾਫ ਅੰਮ੍ਰਿਤਪਾਲ ਸਿੰਘ ਉਕਤ ਦਰਜ ਰਜਿਸਟਰ ਕੀਤਾ ਗਿਆ । ਤਫਤੀਸ਼ ਜਾਰੀ ਹੈ ।

Read More : ਤਰਨਤਾਰਨ ਵਿਚ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਘਰ `ਚ ਮਾਰਿਆ ਡਾਕਾ

Advertisement
Advertisement
Advertisement
Advertisement
Scroll to Top