Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ
ਪਟਿਆਲਾ 4 ਅਗਸਤ ()
ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਜੋ ਅੱਜ ਵੀ ਜੇਰੇ ਇਲਾਜ ਹੈ ਦੀ ਮਾਤਾ ਬਬਲੀ ਰਾਣੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਵਿਚ ਜ਼ਖਮੀ ਹੋਏ ਨੌਜਵਾਨ ਸਾਗਰ ਮਲਹੋਤਰਾ ਦੇ ਪਰਿਵਾਰ ਨੰੂਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਸਹਾਇਤਾ ਰਾਸ਼ੀ ਸੌਂਪੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਸਾਗਰ ਮਲਹੋਤਰਾ ਸ਼ਿਕਾਰ ਹੋਇਆ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਅੱਜ ਵੀ ਆਪਣਾ ਇਲਾਜ ਕਰਵਾ ਰਿਹਾ ਹੈ ਅਤੇ ਘਟਨਾ ਤੋਂ ਬਾਅਦ ਤੁਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਮੌਕੇ ’ਤੇ ਦਿੱਤਾ ਗਿਆ ਸੀ, ਪ੍ਰੰਤੂ ਇਲਾਜ ਅਧੀਨ ਸਾਗਰ ਮਲਹੋਤਰਾ ਦੇ ਪਰਿਵਾਰ ਮੈਂਬਰਾਂ ਨੇ ਮੁੜ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ ਕਿ ਸਾਗਰ ਅੱਜ ਵੀ ਇਲਾਜ ਅਧੀਨ ਹੈ, ਜਿਸ ਤੋਂ ਬਾਅਦ ਮੁੜ ਤੋਂ 50 ਹਜ਼ਾਰ ਰੁਪਏ ਹੋਰ ਸਹਾਇਤਾ ਰਾਸ਼ੀ ਦਾ ਚੈਕ ਅੱਜ ਪੀੜਤ ਪਰਿਵਾਰ ਨੂੰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਹੁਣ ਤੱਕ ਪੀੜਤ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਤੇ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top