Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇ 12ਵੀਂ ਜਮਾਤ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇ 12ਵੀਂ ਜਮਾਤ ਦੇ ਨਤੀਜੇ

ਪਟਿਆਲਾ, 15 ਮਈ 2025 :  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਇਕ ਵਾਰ ਫਿਰ ਤੋਂ ਕੁੜੀਆਂ ਨੇ ਬਾਜੀ ਮਾਰੀ ਹੈ । ਪਟਿਆਲਾ ਜਿਲ੍ਹੇ ਦੇ ਕੁੱਲ 30 ਵਿਦਿਆਰਥੀਆਂ ਨੇ ਸੂਬੇ ਦੀ ਮੈਰਿਟ ’ਚ ਜਗ੍ਹਾ ਬਣਾ ਕੇ ਆਪਣੇ ਸਕੂਲ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਨਤੀਜਿਆਂ ’ਚ ਕੁੜੀਆਂ ਨੇ ਆਪਣੀ ਸਰਦਾਰੀ ਕਾਇਮ ਰੱਖਦਿਆ 30 ਵਿਚੋਂ 23 ਲੜਕੀਆਂ ਨੇ ਸੂਬੇ ਦੀ ਮੈਰਿਟ ’ਚ ਨਾਮ ਦਰਜ ਕਰਵਾਇਆ ਹੈ ਜਦੋਂ ਕਿ 7 ਲੜਕੇ ਸ਼ਾਮਲ ਹਨ ।

ਜ਼ਿਲ੍ਹੇ ਦੇ 17837 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ

ਇਸ ਤੋਂ ਇਲਾਵਾ ਜ਼ਿਲ੍ਹੇ ਦੇ 17837 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 16063 ਵਿਦਿਆਰਥੀ ਪਾਸ ਹੋਏ ਹਨ ਤੇ 1774 ਵਿਦਿਆਰਥੀ ਫੇਲ੍ਹ ਹੋਏ ਹਨ। ਜਿਲ੍ਹੇ ਦਾ ਨਤੀਜਾ 90.05 ਫੀਸਦੀ ਰਿਹਾ ਹੈ । ਇਸ ਤੋਂ ਇਲਾਵਾ ਓਵਰਆਲ ਪਟਿਆਲਾ ਜ਼ਿਲ੍ਹੇ ਦਾ ਸੂਬੇ ਦੀ ਮੈਰਿਟ ਵਿੱਚ ਤੀਜਾ ਰੈਂਕ ਹੈ ।

ਇਸਪ੍ਰੀਤ ਕੌਰ ਨੇ 495 ਨੰਬਰ ਲੈ ਕੇ ਜ਼ਿਲ੍ਹੇ ਵਿਚੋਂ ਦੂਜਾ ਤੇ ਸੂਬੇ ਦੀ ਮੈਰਿਟ ’ਚ 5ਵਾਂ ਰੈਂਕ ਕੀਤਾ ਹਾਸ਼ਲ

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਪਛਾੜਦਿਆਂ ਸ਼ਹਿਰ ਦੇ ਨਾਮੀ ਪਲੇ ਵੇਜ ਸੀਨੀਅਰ ਸੈਕੰਡਰੀ ਸਕੂਲ ਲਾਹੌਰੀ ਗੇਟ ਪਟਿਆਲਾ ਦੀ ਵਿਦਿਆਰਥਣ ਜਪਨੀਤ ਕੌਰ ਨੇ 495 ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਟੌਪ ਕਰਦਿਆਂ ਪਹਿਲਾ ਸਥਾਨ ਲੈ ਕੇ ਸੂਬੇ ਦੀ ਮੈਰਿਟ ਵਿੱਚ ਪੰਜਵਾਂ ਰੈਂਕ ਹਾਸਲ ਕੀਤਾ ਹੈ ਜਦੋਂ ਕਿ ਮਾਲਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਭਾ ਦੀ ਵਿਦਿਆਰਥਣ ਇਸਪ੍ਰੀਤ ਕੌਰ ਨੇ 495 ਨੰਬਰ ਲੈ ਕੇ ਜ਼ਿਲ੍ਹੇ ਵਿਚੋਂ ਦੂਜਾ ਤੇ ਸੂਬੇ ਦੀ ਮੈਰਿਟ ’ਚ 5ਵਾਂ ਰੈਂਕ ਹਾਸ਼ਲ ਕੀਤਾ ਹੈ ।

ਇਸ ਤੋਂ ਇਲਾਵਾ ਪਲੇ ਵੇਜ ਸੀਨੀ. ਸੈਕੰਡਰ ਸਕੂਲ ਲਾਹੌਰੀ ਗੇਟ ਪਟਿਆਲਾ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ 494 ਅੰਕ ਲੈ ਕੇ 6ਵਾਂ ਰੈਂਕ ਅਤੇ ਇਸੇ ਸਕੂਲ ਦੀ ਜਸਲੀਨ ਕੌਰ ਨੇ 492 ਅੰਕਾਂ ਨਾਲ 8ਵਾਂ ਸਥਾਨ ਲੈ ਕੇ ਸਕੂਲ ਦੀ ਬੱਲੇ ਬੱਲੇ ਕਰਵਾਈ ਹੈ ।

ਜ਼ਿਲ੍ਹੇ ਦੇ ਮੈਰਿਟ ’ਚ ਆਏ 30 ਵਿਚੋਂ 18 ਨਿਜੀ ਤੇ 12 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਸ਼ਾਮਲ

ਜ਼ਿਲ੍ਹੇ ਦੇ ਮੈਰਿਟ ’ਚ ਆਏ 30 ਸਕੂਲਾਂ ਵਿਚੋਂ 18 ਨਿਜੀ ਸਕੂਲ ਅਤੇ 12 ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹਨ । ਜ਼ਿਲ੍ਹੇ ਭਰ ਦੇ ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਥਾਂ ਬਣਾਈ ਹੈ ਉਨ੍ਹਾਂ ਸਕੂਲਾਂ ਵਿੱਚ ਸ਼ਾਮ ਵੇਲੇ ਵਿਆਹ ਵਰਗਾ ਮਹੌਲ ਬਣਿਆ ਰਿਹਾ । ਸਕੂਲਾਂ ਵਿੱਚ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਖੁਸ਼ੀ ਮਨਾਈ ।

Read More : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

Advertisement
Advertisement
Advertisement
Advertisement
Scroll to Top