Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

ਪਟਿਆਲਾ, 14 ਮਈ 2025 : Patiala Police encounter with a criminal : ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ ।  ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ ਰੋਡ ਵਿਖੇ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ ਪਰ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ।

ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਰਤੀ ਜਾ ਰਹੀ ਹੈ ਜ਼ੀਰੋ ਟਾਲਰੈਂਸ ਨੀਤੀ

ਮੌਕੇ ਉੱਤੇ ਪਹੁੰਚੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ ।

ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਟੀਮ ਕਰ ਰਹੀ ਸੀ ਸਰਹਿੰਦ ਰੋਡ ‘ਤੇ ਗਸ਼ਤ

ਐਸ. ਐਸ. ਪੀ. ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸ. ਪੀ. (ਇਨਵੈਸਟੀਗੇਸ਼ਨ) ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਇੰਚਾਰਜ ਸੀ. ਆਈ. ਏ. ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਸਰਹਿੰਦ ਰੋਡ ‘ਤੇ ਗਸ਼ਤ ਕਰ ਰਹੀ ਸੀ । ਇਸ ਦੌਰਾਨ ਪੁਲਸ ਨੂੰ ਸੂਹ ਮਿਲੀ ਸੀ ਕਿ ਗੁਰਚਰਨ ਸਿੰਘ ਉਰਫ਼ ਕਾਲੂ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਬਹੇੜੀ ਥਾਣਾ ਘੜੂੰਆਂ ਜ਼ਿਲ੍ਹਾ ਐਸ. ਏ. ਐਸ. ਨਗਰ, ਜੋ ਕਿ ਪਿਛਲੇ ਦਿਨੀ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚੋਂ ਖੋਹੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ ।

ਦੋਸ਼ੀ ਇੱਕ ਕੱਟੜ ਅਪਰਾਧੀ ਹੈ : ਐਸ. ਐਸ. ਪੀ.

ਐਸ. ਐਸ. ਪੀ. ਨੇ ਦੱਸਿਆ ਕਿ ਜਦੋਂ ਪਿੰਡ ਫੱਗਣਮਾਜਰਾ ਏਸ਼ੀਅਨ ਕਾਲਜ ਰੋਡ ਨੇੜੇ, ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਭੱਜੇ ਜਾਂਦੇ ਇਸ ਬਦਨਾਮ ਬਦਮਾਸ਼ ਨੂੰ ਪੁਲਸ ਨੇ ਅਪਣੇ ਘੇਰੇ ਵਿੱਚ ਲਿਆ ਤਾਂ ਉਸ ਨੇ ਇਕ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਸ ਪਾਰਟੀ ਉਪਰ ਫਾਇਰ ਕਰਦਿਆਂ ਚਾਰ ਗੋਲੀਆਂ ਚਲਾਈਆਂ ਤਾਂ ਪੁਲਸ ਪਾਰਟੀ ਨੇ ਮਿਸਾਲੀ ਬਹਾਦਰੀ ਅਤੇ ਸੰਜਮ ਦਿਖਾਇਆ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ ਅਤੇ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ, ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ।

ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਇੱਕ ਕੱਟੜ ਅਪਰਾਧੀ ਹੈ ਜਿਸ ‘ਤੇ ਡਕੈਤੀ, ਹਥਿਆਰਬੰਦ ਡਕੈਤੀ, ਐਨ. ਡੀ. ਪੀ. ਐਸ. ਐਕਟ ਦੇ 8 ਤੋਂ ਵੱਧ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ ।

Read More : ਗੈਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਬਦਮਾਸਾਂ ਨੁੰ ਲੱਗੀ ਗੋਲੀ, ਇਕ ਪੁਲਸ ਮੁਲਾਜ਼ਮ ਦੀ ਪੱਗ ਵਿੱਚ ਵਜੀ ਗੋਲੀ

Advertisement
Advertisement
Advertisement
Advertisement
Scroll to Top