Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:57 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਸ਼ੁਰੂ ਕਰਨ ਜਾ ਰਿਹੈ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ

ਅਮਰੀਕਾ ਸ਼ੁਰੂ ਕਰਨ ਜਾ ਰਿਹੈ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ

ਅਮਰੀਕਾ, 29 ਮਈ 2025 : US to begin process of revoking visas of Chinese students : ਸੰਸਾਰ ਪ੍ਰਸਿੱਧ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਵਲੋਂ ਅਮਰੀਕਾ ਦਾ ਦੂਸਰੀ ਵਾਰ ਰਾਸ਼ਟਰਪਤੀ (President) ਬਣਨ ਤੋਂ ਬਾਅਦ ਜਿਥੇ ਵੱਖ ਵੱਖ ਦੇਸ਼ਾਂ ਤੇ ਟ੍ਰੇਡ ਵਾਰ ਤਹਿਤ 20 ਪ੍ਰਤੀਸ਼ਤ ਟੈਕਸ ਲਗਾਉਣ ਦੀ ਪ੍ਰਕਿਰਿਆਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਉਥੇ ਹੁਣ ਅਮਰੀਕਾ ਵਿਚ ਪੜ੍ਹ ਰਹੇ ਵੱਖ ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਅਮਰੀਕਾ ਵਲੋਂ ਲਗਾਤਾਰ ਸਖ਼ਤੀ ਵਾਲਾ ਰੁੱਖ ਦਿਖਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਪਹਿਲਾਂ ਡੋਨਾਲਡ ਟਰੰਪ ਵਲੋਂ ਭਾਰਤੀ ਵਿਦਿਆਰਥੀਆਂ ਨੂੰ ਸਟਡੀ ਵੀਜ਼ਾ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਕਿਸੇ ਵੀ ਸਮੇਂ ਵੀਜ਼ਾ ਰੱਦ ਕਰਨ ਲਈ ਆਖਿਆ ਗਿਆ ਤੇ ਹੁਣ ਅਮਰੀਕਾ ਵਲੋਂ ਚਾਈਨਾ ਨਾਲ ਚੱਲ ਰਹੀ ਖਿੱਚੋਤਾਨ ਦੇ ਚਲਦਿਆਂ ਸਪੱਸ਼ਟ ਆਖ ਦਿੱਤਾ ਗਿਆ ਹੈ ਕਿ ਉਹ ਅਮਰੀਕਾ ਵਿਚ ਪੜ੍ਹ ਰਹੇ ਚਾਈਨੀਜ਼ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਾਵੇਗਾ ।

ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ (Secretary of State Marco Rubio) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਥੇ ਅਮਰੀਕਾ ਵਿੱਚ ਪੜ੍ਹ ਰਹੇ ਚੀਨੀ ਵਿਦਿਆਰਥੀਆਂ (Chinese students) ਦੇ ਵੀਜ਼ੇ ਰੱਦ (Visa cancellation) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਉਥੇ ਉਨ੍ਹਾਂ ਸੋਸ਼ਲ ਮੀਡੀਆ `ਤੇ ਲਿਖਿਆ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਵਿਦਿਆਰਥੀਆਂ ਲਈ ਵੀਜ਼ਾ ਰੱਦ ਕਰਨਾ ਸ਼ੁਰੂ ਕਰ ਦੇਵੇਗਾ, ਜਿਨ੍ਹਾਂ ਵਿੱਚ ਚੀਨੀ ਕਮਿਊਨਿਸਟ ਪਾਰਟੀ ਨਾਲ ਸਬੰਧਤ ਜਾਂ ਅਹਿਮ ਖੇਤਰਾਂ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਸ਼ਾਮਲ ਹਨ ।

ਚੀਨ ਅਤੇ ਹਾਂਗਕਾਂਗ ਦੇ ਸੰਭਾਵੀ ਵੀਜ਼ਾ ਬਿਨੈਕਾਰਾਂ ਦੀ ਜਾਂਚ ਵਧਾਉਣ ਲਈ ਮਾਪਦੰਡਾਂ ਨੂੰ ਸੋਧਿਆ ਜਾਵੇਗਾ

ਰੂਬੀਓ ਆਖਿਆ ਕਿ ਚੀਨ ਅਤੇ ਹਾਂਗਕਾਂਗ ਦੇ ਸੰਭਾਵੀ ਵੀਜ਼ਾ ਬਿਨੈਕਾਰਾਂ ਦੀ ਜਾਂਚ ਵਧਾਉਣ ਲਈ ਮਾਪਦੰਡਾਂ ਨੂੰ ਸੋਧਿਆ ਜਾਵੇਗਾ । ਅਮਰੀਕਾ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਮਾਮਲੇ ਵਿੱਚ ਚੀਨ ਭਾਰਤ ਤੋਂ ਬਾਅਦ ਦੂਜੇ ਨੰਬਰ `ਤੇ ਹੈ । 2023-2024 ਅਕਾਦਮਿਕ ਸਾਲ ਲਈ ਚੀਨ ਦੇ ਲਗਭਗ 2,77,398 ਲੱਖ ਵਿਦਿਆਰਥੀ ਅਮਰੀਕਾ ਵਿੱਚ ਪੜ੍ਹ ਰਹੇ ਸਨ । ਇਹ ਅਮਰੀਕਾ ਵਿੱਚ ਕੁੱਲ ਵਿਦੇਸ਼ੀ ਵਿਦਿਆਰਥੀਆਂ ਦਾ ਲਗਭਗ ਇੱਕ ਚੌਥਾਈ ਸੀ ।

Read More : ਅਮਰੀਕਾ ਤੋ 28 ਵਿਦਿਆਰਥੀ ਕੀਤੇ ਗਏ ਡਿਪੋਰਟ

Advertisement
Advertisement
Advertisement
Advertisement
Scroll to Top