Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:53 pm

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰਾਂ ਨੂੰ ਸਾਫ ਤੇ ਮੋਟੇ ਅੱਖਰਾਂ ਵਿਚ ਦਵਾਈ ਲਿਖਣ ਦੀਆਂ ਕੀਤੀਆਂ ਸਖਤ ਹਦਾਇਤਾਂ

ਡਾਕਟਰਾਂ ਨੂੰ ਸਾਫ ਤੇ ਮੋਟੇ ਅੱਖਰਾਂ ਵਿਚ ਦਵਾਈ ਲਿਖਣ ਦੀਆਂ ਕੀਤੀਆਂ ਸਖਤ ਹਦਾਇਤਾਂ

ਚੰਡੀਗੜ੍ਹ, 29 ਮਈ 2025 : Strict instructions given to doctors to prescribe medicines in clear and bold letters : ਪੰਜਾਬ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੇ ਪੰਜਾਬ ਸੂਬੇ ਦੇ ਸਮੁੱਚੇ ਡਾਕਟਰਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਉਹ ਹੁਣ ਮਰੀਜ਼ਾਂ ਲਈ ਲਿਖੀ ਜਾਣ ਵਾਲੀ ਦਵਾਈ ਦੀ ਪਰਚੀ (Prescription) ਅਤੇ ਬਿਮਾਰੀ ਦੀ ਪਛਾਣ (ਡਾਇਗਨੋਸਿਸ) ਵੱਡੇ (ਕੈਪੀਟਲ) ਜਾਂ ਗੂੜ੍ਹੇ (ਬੋਲਡ) ਅੱਖਰਾਂ (bold letters) ਵਿਚ ਲਿਖਣ । ਦੱਸਣਯੋਗ ਹੈ ਕਿ ਉਪਰੋਕਤ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 26 ਮਈ 2025 ਨੂੰ ਦਿੱਤੇ ਗਏ ਤਾਜ਼ਾ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤੇ ਗਏ ਹਨ ।

ਪਰਚੀ `ਤੇ ਲਿਖੀ ਗਈ ਜਾਣਕਾਰੀ ਸਪੱਸ਼ਟ ਅਤੇ ਆਸਾਨੀ ਨਾਲ ਪੜ੍ਹੀ ਜਾ ਸਕੇ

ਵਿਭਾਗ ਦੇ ਡਾਇਰੈਕਟਰ (ਪਰਿਵਾਰ ਭਲਾਈ) ਵੱਲੋਂ ਜਾਰੀ ਇਕ ਅਧਿਕਾਰਤ ਪੱਤਰ ਅਨੁਸਾਰ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪਰਚੀ `ਤੇ ਲਿਖੀ ਗਈ ਜਾਣਕਾਰੀ ਸਪੱਸ਼ਟ ਅਤੇ ਆਸਾਨੀ ਨਾਲ ਪੜ੍ਹੀ ਜਾ ਸਕੇ । ਇਸ ਨਾਲ ਦਵਾਈਆਂ ਦੀ ਗਲਤ ਵੰਡ ਜਾਂ ਸਮਝਣ ਵਿਚ ਹੋਣ ਵਾਲੀਆਂ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇਗਾ । ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਮੈਡੀਕਲ ਕਾਲਜਾਂ ਅਤੇ ਸਿਹਤ ਕੇਂਦਰਾਂ ਦੇ ਡਾਕਟਰਾਂ `ਤੇ ਲਾਗੂ ਹੋਣਗੇ ।

ਜਿਕਰਯੋਗ ਹੈ ਕਿ ਪਹਿਲਾਂ ਕੰਪਿਊਟਰਾਈਜ਼ਡ ਪਰਚੀ (Computerized slip) ਲਿਖਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਨਵੇਂ ਹੁਕਮਾਂ ਅਨੁਸਾਰ ਹੁਣ ਹੱਥ ਨਾਲ ਲਿਖੀ ਪਰਚੀ ਵੀ ਵੱਡੇ ਗੂੜ੍ਹੇ ਅੱਖਰਾਂ ਵਿਚ ਹੋਣੀ ਚਾਹੀਦੀ ਹੈ। ਵਿਭਾਗ ਨੇ ਸਾਰੇ ਸਿਵਲ ਸਰਜਨਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਡਾਕਟਰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ।

Read More : ਡਾਕਟਰਾਂ ਨੇ ਆਪ੍ਰੇਸ਼ਨ ਕਰਕੇ ਕੱਢਿਆ 8 ਸਾਲਾਂ ਤੋਂ ਸਾਂਹ ਦੀ ਨਾਲੀ `ਚ ਫਸਿਆ ਸੀ 25 ਪੈਸੇ ਦਾ ਸਿੱਕਾ

Advertisement
Advertisement
Advertisement
Advertisement
Scroll to Top