Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ
*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਣ ਰਿਹਾ ਰੰਗਲਾ ਪੰਜਾਬ-ਜੌੜਾਮਾਜਰਾ
*ਆਪ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕਰ ਰਹੀ ਹੈ ਪੂਰਾ
ਪਟਿਆਲਾ/ਸਮਾਣਾ, 7 ਅਗਸਤ ( ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੰਗਰੂਰ ਰੋਡ ‘ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੀਆ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਦੌਰਾਨ ਹਲਕਾ ਸਮਾਣਾ ਦੀਆਂ 26 ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਸਮੇਤ ਹੋਰ ਪਤਵੰਤਿਆਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਬਲਾਕ ਪ੍ਰਧਾਨ ਅਮਰੀਕ ਸਿੰਘ, ਜਤਿੰਦਰ ਬਠੋਈ, ਜਤਿੰਦਰ ਝੰਡੀ, ਰਾਮ ਸਿੰਘ ਫਤਹਿਪੁਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top