Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਦਫ਼ਤਰ ਲੁਧਿਆਣਾ ਧਮਕੀ ਮਿਲਣ ਤੇ ਕਰਵਾਇਆ ਖਾਲੀ

ਡੀ. ਸੀ. ਦਫ਼ਤਰ ਲੁਧਿਆਣਾ ਧਮਕੀ ਮਿਲਣ ਤੇ ਕਰਵਾਇਆ ਖਾਲੀ

ਲੁਧਿਆਣਾ, 21 ਮਈ 2025 : DC office in Ludhiana evacuated after receiving threat : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਮਿਲਣ ਤੇ ਸਭ ਤੋਂ ਪਹਿਲਾਂ ਫੌਰੀ ਕਾਰਵਾਈ ਕਰਦਿਆਂ ਤੁਰੰਤ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ । ਈਮੇਲ ਰਾਹੀਂ ਪ੍ਰਾਪਤ ਹੋਈ ਧਮਕੀ ਦੇ ਚਲਦਿਆਂ ਪੁਲਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ ਤੇ ਬੰਬ ਰੋਕੂ ਦਸਤਾ ਵੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਜਾਂਚ ਕਰ ਰਿਹਾ ਹੈ ।

ਕੀ ਫਰੀਦਾਬਾਦ ਮਿੰਨੀ ਸਕੱਤਰੇਤ ਨੂੰ ਮਿਲੀ ਹੈ ਉਡਾਉਣ ਦੀ ਧਮਕੀ

ਫਤਿਹਾਬਾਦ ਵਿੱਚ ਮਿੰਨੀ ਸਕੱਤਰੇਤ ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੁੱਧਵਾਰ ਸਵੇਰੇ ਡੀ. ਸੀ. ਮਨਦੀਪ ਕੌਰ ਦੀ ਮੇਲ ਆਈ. ਡੀ. ‘ਤੇ ਧਮਕੀ ਭਰਿਆ ਸੁਨੇਹਾ ਆਇਆ, ਜਿਸ ਤੇ ਸੂਚਨਾ ਮਿਲਦਿਆਂ ਹੀ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਬੰਬ ਸਕੁਐਡ ਇਮਾਰਤ ਦੀ ਤਲਾਸ਼ੀ ਲੈਣ ਦਾ ਕੰਮ ਫੌਰੀ ਤੌਰ ਤੇ ਸ਼ੁਰੂ ਕੀਤਾ ਗਿਆ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਫਰੀਦਾਬਾਦ ਦੇ ਮਿੰਨੀ ਸਕੱਤਰੇਤ ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਸੀ । ਇਹ ਧਮਕੀ ਡੀ ਸੀ ਦੀ ਈਮੇਲ ਆਈ ਡੀ ‘ਤੇ ਆਈ ਸੀ । ਫਰੀਦਾਬਾਦ ਦੇ ਮਿੰਨੀ ਸਕੱਤਰੇਤ ਨੂੰ ਉਡਾਉਣ ਦਾ ਸੁਨੇਹਾ ਮਦਰਾਸ ਟਾਈਗਰ ਦੇ ਨਾਮ ‘ਤੇ ਆਇਆ । ਸੁਨੇਹੇ ਵਿੱਚ ਲਿਖਿਆ ਸੀ ਕਿ ਸ਼ਾਮ 4 ਵਜੇ ਧਮਾਕਾ ਹੋਵੇਗਾ । ਡੀ. ਸੀ. ਨੇ ਕਿਹਾ ਸੀ ਕਿ ਮੰਗਲਵਾਰ ਸਵੇਰੇ ਲਗਭਗ 6.30 ਵਜੇ ਇੱਕ ਈਮੇਲ ਪ੍ਰਾਪਤ ਹੋਇਆ, ਜਿਸ ਵਿੱਚ ਮਿੰਨੀ ਸਕੱਤਰੇਤ ਵਿੱਚ ਬੰਬ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ । ਪੁਲਸ ਨੇ ਇੱਥੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ ।

Read More : ਸਕੂਲ ਨੁੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੁੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top