Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:39 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਕਾਸ ਕਾਰਜਾਂ ਨੂੰ ਲੈ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਕਾਸ ਕਾਰਜਾਂ ਨੂੰ ਲੈ ਮੀਟਿੰਗ

ਪਟਿਆਲਾ, 17 ਮਈ 2025 : Chairman Jassi Sohianwala held a meeting regarding development works. : ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਨਾਭਾ, ਪਟਿਆਲਾ, ਪਟਿਆਲਾ ਦਿਹਾਤੀ, ਸਮਾਣਾ, ਪਾਤੜਾਂ, ਘਨੌਰ, ਸ਼ੰਭੂ, ਰਾਜਪੁਰਾ, ਸਨੌਰ ਤੇ ਭੁੱਨਰਹੇੜੀ ਬਲਾਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ।

ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ

ਬੈਠਕ ਮੌਕੇ ਪੰਚਾਇਤ ਵਿਭਾਗ ਦੇ ਅਧਿਕਾਅਆਂ ਨੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਬੀ. ਡੀ. ਪੀ. ਓਜ਼ ਅਤੇ ਹੋਰ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ ।

ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਪਟਿਆਲਾ ਜਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ ।  ਮੀਟਿੰਗ ਦੌਰਾਨ ਜਿਲ੍ਹੇ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਸਰਕਾਰ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਖੇਡ ਗਰਾਂਉਂਡ, ਪਾਰਕ, ਜਿੰਮ ਆਦਿ ਨੂੰ ਵਧੀਆ ਢੰਗ ਨਾਲ ਬਣਾਉਣ ਲਈ ਵਿਚਾਰਾਂ ਵਟਾਂਦਰਾ ਕੀਤਾ ।

ਪਿੰਡਾਂ ਦੇ ਵਿਕਾਸ ਲਈ ਜਲਦ ਹੀ ਫੰਡ ਮੁਹਈਆ ਕਰਵਾਏ ਜਾਣਗੇ

ਜੱਸੀ ਸੋਹੀਆਂ ਵਾਲਾ ਨੇ ਇਹ ਵੀ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ ਲਈ ਲਾਮਬੰਦ ਕੀਤਾ ਜਾਵੇ । ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਰੰਗਲਾ ਪੰਜਾਬ ਸਕੀਮ ਤਹਿਤ ਵੀ ਪਿੰਡਾਂ ਦੇ ਵਿਕਾਸ ਲਈ ਜਲਦ ਹੀ ਫੰਡ ਮੁਹਈਆ ਕਰਵਾਏ ਜਾਣਗੇ ।
Advertisement
Advertisement
Advertisement
Advertisement
Scroll to Top