Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਆਈ. ਐਸ. ਆਈ. ਨੂੰ ਫੌਜੀ ਜਾਣਕਾਰੀ ਭੇਜਣ ਦੇ ਦੋਸ਼ ਹੇਠ ਦੋ ਪਕੜੇ

ਆਈ. ਐਸ. ਆਈ. ਨੂੰ ਫੌਜੀ ਜਾਣਕਾਰੀ ਭੇਜਣ ਦੇ ਦੋਸ਼ ਹੇਠ ਦੋ ਪਕੜੇ

ਗੁਰਦਾਸਪੁਰ, 19 ਮਈ 2025 : Two arrested on charges of sending military information to ISI : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੀ ਪੁਲਸ ਨੇ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਖੇ ਬਣੀ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐਸ. ਆਈ. ਨੂੰ ਫੌਜੀ ਜਾਣਕਾਰੀ ਭੇਜਣ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਸ਼ਾਮਲ ਹਨ ।

ਦੱਸਣਯੋਗ ਹੈ ਕਿ ਇਨ੍ਹਾਂ ‘ਚ ਕਰਨਬੀਰ ਚੰਦੂਵਡਾਲਾ ਦਾ ਰਹਿਣ ਵਾਲਾ ਹੈ । ਪੁਲਸ ਨੇ ਮੁਲਜ਼ਮਾਂ ਤੋਂ 1 ਲੱਖ ਰੁਪਏ, 3 ਮੋਬਾਈਲ ਅਤੇ 30 ਬੋਰ ਦੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ।ਪੁਲਸ ਮੁਤਾਬਕ ਮੋਬਾਈਲ ਦੀ ਫੋਰੈਂਸਿਕ ਜਾਂਚ ਨੇ ਪੁਸ਼ਟੀ ਕੀਤੀ ਹੈ ਕਿ ਮੁਲਜ਼ਮਾਂ ਆਈ. ਐਸ. ਆਈ. ਹੈਂਡਲਰਾਂ ਨਾਲ ਸਿੱਧੇ ਸੰਪਰਕ ‘ਚ ਸਨ। ਉਨ੍ਹਾਂ ਨੇ ਭਾਰਤੀ ਹਥਿਆਰਬੰਦ ਫੌਜਾਂ ਦੀ ਮਹੱਤਵਪੂਰਨ ਜਾਣਕਾਰੀ ਪਾਕਿਸਤਾਨ ਨੂੰ ਭੇਜੀ ਸੀ ।

ਕੀ ਆਖਦੇ ਹਨ ਡੀ. ਆਈ. ਜੀ. ਬਾਰਡਰ ਰੇਂਜ

ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (ਡੀ. ਆਈ. ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਆਖਿਆ ਹੈ ਕਿ ਫੌਜ ਸਬੰਧੀ ਬਹੁਤ ਹੀ ਖੂਫੀਆ ਜਾਣਕਾਰੀ ਦੱਸਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸਿ਼ਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਦੋਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ । ਪੁਲਸ ਮੁਤਾਬਕ ਫੜੇ ਗਏ ਦੋਹਾਂ ਵਿਅਕਤੀਆਂ ਦੇ ਮੋਬਾਇਲ ਦੀ ਫੋਰੈਂਸਿਕ ਜਾਂਚ ਨੇ ਖੂਫੀਆ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ ।

Read More : ਹਰਿਆਣਾ ਗੁਰਦੁਆਰਾ ਕਮੇਟੀ ਦਾ ਕਰਮਚਾਰੀ ਜਾਸੂਸੀ ਕਰਦਾ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top