Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਸ. ਡੀ. ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਟਿਆਲਾ, 27 ਮਈ, 2025 : S. D. O. caught by Vigilance Bureau while taking bribe of Rs. 50000 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ. ਡੀ. ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ ਕੀਤੀ ਸੀ ਰਿਸ਼ਵਤ ਦੀ ਮੰਗ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ ‘ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ (70,000 rupees bribe) ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ ।

ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ (Taking a bribe of Rs. 50,000) ਰੰਗੇ ਹੱਥੀ ਕਾਬੂ ਕਰ ਲਿਆ । ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ ‘ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Read More : ਵਿਜੀਲੈਂਸ ਵੱਲੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top