Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:43 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ  ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ
ਪਟਿਆਲਾ, 8 ਅਗਸਤ:
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ।
ਇਸ ਪ੍ਰੋਗਰਾਮ ਵਿੱਚ ਕਲਾਸਰੂਮ ਸਿਖਲਾਈ ਅਤੇ ਹੱਥੀਂ ਪ੍ਰੈਕਟੀਕਲ ਸੈਸ਼ਨ ਸ਼ਾਮਲ ਕਰਵਾਏ ਗਏ। ਅੱਜ ਇੱਕ ਸਮਾਰੋਹ ਮੌਕੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਨੇ ਪੇਸ਼ੇਵਰ ਵਿਕਾਸ ਲਈ ਸਿਖਲਾਈ ਹਾਸਲ ਕਰਨ ਵਾਲਿਆਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਨਿਪੁੰਨ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ।
ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਉਮੀਦਵਾਰ ਹੁਣ ਅਸਲ-ਸੰਸਾਰ ਦੀਆਂ ਚੁਣੌਤੀਆਂ ਲਈ ਆਪਣੇ ਹੁਨਰਾਂ ਨੂੰ ਵਰਤਣ ਲਈ ਨੌਕਰੀ ‘ਤੇ ਸਿਖਲਾਈ ਵਿੱਚ ਹਿੱਸਾ ਲੈਣਗੇ। ਇਹ ਪਹਿਲਕਦਮੀ ਸਾਰੇ ਖੇਤਰਾਂ ਵਿੱਚ ਹੁਨਰ ਵਿਕਾਸ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਗਗਨਦੀਪ ਕੌਰ, ਉਪਕਾਰ ਸਿੰਘ ਤੇ ਹਰਲੀਨ ਕੌਰ ਸਮੇਤ ਹੋਰ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top