Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:29 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 August, 2023, 04:50 PM

ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ
-ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮਿਲੇਗੀ
ਪਟਿਆਲਾ, 8 ਅਗਸਤ:
ਪੰਜਾਬ ਸਰਕਾਰ ਵੱਲੋਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ ਅਤੇ ਕ੍ਰੋਆਪਰੇਟਿਵ ਸੋਸਾਇਟੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਚੌਪਰ, ਉਲਟਾਵੇਂ ਹਲ, ਮਲਚਰ, ਬੇਲਰ, ਰੇਕ, ਸੁਪਰ ਐਸ.ਐਮ.ਐਮ ਅਤੇ ਜੀਰੋ ਡਰਿੱਲ ਸਬਸਿਡੀ ਉਪਰ ਮੁਹੱਈਆ ਕਰਵਾਉਣ ਹਿੱਤ ਸੀ.ਆਰ.ਐਮ. ਸਕੀਮ 2023-24 ਅਧੀਨ ਵਿਭਾਗ ਦੇ ਪੋਰਟਲ agrimachinerypb.com ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 2023 ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼ਾਕਸ਼ੀ ਸਾਹਨੀ ਦੀ ਅਗਵਾਈ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਚਾਹਵਾਨ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵੈਬਸਾਈਟ ਐਗਰੀਮਸ਼ੀਨਰੀਪੀਬੀ ਡਾਟ ਕਾਮ ਉਪਰ ਵਧੇਰੇ ਜਾਣਕਾਰੀ ਦੇਖ ਸਕਦੇ ਹਨ।
ਡਾ. ਗੁਰਨਾਮ ਸਿੰਘ ਨੇ ਅਪੀਲ ਕੀਤੀ ਕਿ ਜਿਹਨਾਂ ਪਿੰਡਾਂ ਵਿਚ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਦੀ ਗਿਣਤੀ ਬਹੁਤ ਘੱਟ ਹੈ ਉਹਨਾਂ ਨਾਲ ਸਬੰਧਿਤ ਗ੍ਰਾਮ ਪੰਚਾਇਤਾਂ, ਕੋਆਪ੍ਰੇਟਿਵ ਸੋਸਾਇਟੀਆਂ ਅਤੇ ਕਿਸਾਨ ਵੀਰ ਵੱਧ ਤੋਂ ਵੱਧ ਅਰਜੀਆਂ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਅਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।



Scroll to Top