Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:40 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਸੁਰੱਖਿਆ ਨੇਮਾਂ ਦੀ ਲਾਜਮੀ ਪਾਲਣਾ ਲਈ ਪਟਿਆਲਾ 'ਚ ਲਾਗੂ ਹੋਵੇਗਾ

ਸੜਕ ਸੁਰੱਖਿਆ ਨੇਮਾਂ ਦੀ ਲਾਜਮੀ ਪਾਲਣਾ ਲਈ ਪਟਿਆਲਾ 'ਚ ਲਾਗੂ ਹੋਵੇਗਾ

ਪਟਿਆਲਾ, 10 ਜੂਨ 2025 : Mandatory compliance of road safety rules will be implemented in Patiala : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (District Road Safety Committee) ਦੀਆਂ ਆਰ. ਟੀ. ਓ. ਦਫ਼ਤਰ ਅਤੇ ਨਗਰ ਨਿਗਮ ਵਿਖੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈਆਂ ਦੋ ਬੈਠਕਾਂ ਮੌਕੇ ਟ੍ਰੈਫਿਕ ਪ੍ਰਬੰਧਨ ਯੋਜਨਾਂ ਅਤੇ ਸ਼ਹਿਰ ਦੀ ਆਵਾਜਾਈ ਤੇ ਟ੍ਰੈਫਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਵਿਆਪਕ ਚਰਚਾ ਹੋਈ । ਇਸ ਮੌਕੇ ਸੜਕ ਸੁਰੱਖਿਆ ਨੇਮਾਂ (Road safety rules) ਦੀ ਲਾਜਮੀ ਪਾਲਣਾ ਲਈ ਚੰਡੀਗੜ੍ਹ ਤੇ ਮੁਹਾਲੀ ਦੀ ਤਰਜ ‘ਤੇ ਪਟਿਆਲਾ ਵਿਖੇ ਵੀ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦੀ ਸਹਿਮਤੀ ਪ੍ਰਗਟਾਈ ਗਈ ।

ਸਕੂਲ ਬੱਸਾਂ ਦੀ ਨਿਯਮਤ ਜਾਂਚ ਵੀ ਯਕੀਨੀ ਬਣਾਈ ਜਾਵੇਗੀ

ਉਨ੍ਹਾਂ ਕਿਹਾ ਕਿ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸਕੂਲ ਬੱਸਾਂ ਦੀ ਨਿਯਮਤ ਜਾਂਚ (Regular inspection of school buses) ਵੀ ਯਕੀਨੀ ਬਣਾਈ ਜਾਵੇਗੀ ਤਾਂ ਕਿ ਕੋਈ ਸਕੂਲ ਬੱਸ ਜਾਂ ਹੋਰ ਵਾਹਨ, ਜੋ ਬੱਚਿਆਂ ਨੂੰ ਸਕੂਲ ਲਿਜਾ ਰਿਹਾ ਹੋਵੇ ਜਾਂ ਲਿਆ ਰਿਹਾ ਹੋਵੇ, ਕਿਸੇ ਦੁਰਘਟਨਾ ਦਾ ਸ਼ਿਕਾਰ ਨਾ ਹੋੇਵੇ । ਉਨ੍ਹਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਬਾਅਦ ਸਕੂਲ ਖੁੱਲ੍ਹਣ ਸਾਰ ਇਹ ਜਾਂਚ ਜੰਗੀ ਪੱਧਰ ‘ਤੇ ਨਿਯਮਤ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ ਜਾਰੀ ਹੋਣਗੇ ।

ਉਲੰਘਣਾਂ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕੀਤੀ ਜਾਵੇਗੀ ਨਿਯਮਾਂ ਅਨੁਸਾਰ ਬਣਦੀ ਕਾਰਵਾਈ

ਇਸ ਮੌਕੇ ਆਰ. ਟੀ. ਓ. (R. T. O.) ਨੇ ਘਨੌਰ, ਅੰਬਾਲਾ ਸਿਟੀ ਵਾਇਆ ਕਪੂਰੀ ਲੋਹ ਸਿੰਬਲੀ ਸੜਕ ਉੱਪਰ ਅਤੇ ਸਮਾਣਾ ਤਹਿਸੀਲ ਦੇ ਨਜਦੀਕ ਓਵਰ ਲੋਡਿਡ ਟਰੱਕਾਂ (Overloaded trucks) ਅਤੇ ਨਜਾਇਜ ਮਾਇਨਿੰਗ ਕਰ ਰਹੇ ਟਰੱਕਾਂ ਦੇ ਸਾਹਮਣੇ ਆਏ ਮਾਮਲਿਆਂ ਤਹਿਤ ਇਹ ਨਜਾਇਜ ਗਤੀਵਿਧੀਆਂ ਰੋਕਣ ਲਈ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਮੂਹ ਖੇਤਰਾਂ ਵਿੱਚ ਅਤੇ ਖਾਸ ਤੌਰ ‘ਤੇ ਘਨੌਰ, ਅੰਬਾਲਾ ਰੋਡ ਅਤੇ ਸਮਾਣਾ ਦੇ ਨਜਦੀਕ ਚੈਕਿੰਗ ਵਧਾਈ ਜਾਵੇਗੀ ਅਤੇ ਉਲੰਘਣਾਂ ਕਰਨ ਵਾਲੇ ਵਾਹਨਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।
Advertisement
Advertisement
Advertisement
Advertisement
Scroll to Top