Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

 ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

 ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ/ਪਟਿਆਲਾ 1 ਅਕਤੂਬਰ – ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਚਰਨਛੋਹ ਧਰਤੀ ਅਤੇ ਪਾਵਨ ਇਤਿਹਾਸਕ ਅਸਥਾਨ ਪਾਤਸਾਹ ਨੌਂਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਝੌਰ ਸਾਹਿਬ ਦੀ ਸੇਵਾ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਆਪਣੇ ਕਰ ਕਮਲਾਂ ਨੇ ਕੀਤੀ।

ਨਗਰ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸੰਤ ਮਹਾਂਪੁਰਸ਼ਾਂ ’ਚ ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਭੁਪਿੰਦਰ ਸਿੰਘ, ਕਮਾਂਡੋਜ਼ ਬਟਾਲੀਅਨ ਬਹਾਦਰਗੜ੍ਹ ਤੋਂ ਕਮਾਂਡੈਂਟ ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਬਡੂੰਗਰ ਉੇਚੇਚੇ ਤੌਰ ’ਤੇ ਸ਼ਾਮਲ ਹੋਏ।

ਨਗਰ ਕੀਰਤਨ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਦੇ ਸਬੰਧ ਵਿਚ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਧਰਮ ਪ੍ਰਚਾਰ ਪਸਾਰ ਦੀ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਇਸ ਪਾਵਨ ਧਰਤੀ ’ਤੇ ਪਹੁੰਚ ਕਰਕੇ ਸੰਗਤਾਂ ਦਾ ਕਲਿਆਣ ਕੀਤਾ ਅਤੇ ਗੁਰੂ ਸਾਹਿਬ ਦੇ ਫਲਸਫੇ ਨਾਲ ਜੋੜਿਆ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਤਿਹਾਸ ਅੰਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਅਤੇ ਬਲਿਦਾਨ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਦੇ ਭਾਣੇ ’ਚ ਰਹਿ ਕੇ ਮਾਨਵਤਾ ਦਾ ਕਲਿਆਣ ਕਰਨਾ ਰਿਹਾ ਅਤੇ ਹਿੰਦੂ ਧਰਮ ਗੁਰੂਆਂ ਦੀ ਅਪੀਲ ’ਤੇ ਆਪਣਾ ਆਪ ਬਲਿਦਾਨ ਦੇਣ ਲਈ ਤਿਆਰ ਹੋਣ ਦੇ ਸੰਕਲਪ ਨੇ ਸਮੁੱਚੀ ਲੋਕਾਈ ਨੂੰ ਪ੍ਰਮਾਤਮਾ ਦੇ ਘਰ ਵੱਲ ਜਾਣ ਦੀ ਜੀਵਨ ਜਾਂਚ ਨਾਲ ਪ੍ਰੇਰਿਤ ਕੀਤਾ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਬਾਣੀ ਤੇ ਉਦੇਸ਼ ਨੂੰ ਹੋਰ ਅੱਗੇ ਲਿਜਾਈਏ ਤਾਂ ਕਿ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ।

ਇਸ ਮੌਕੇ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਕਰੋੜੀ ਨੇ ਵੀ ਸੰਗਤਾਂ ਨੂੰ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਮੁੱਚਾ ਸਿੱਖ ਜਗਤ ਗੁਰੂ ਸਾਹਿਬ ਦੀ 350 ਸਾਲਾ ਸ਼ਤਾਬਦੀ ਨੂੰ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ ਅਤੇ ਮਨੁੱਖਤਾ ਨੂੰ ਅਜਿਹੇ ਮਹਾਨ ਕਾਰਜ ਵਿਚ ਪੁੱਜ ਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੀ ਅਪਣਾਉਣਾ ਚਾਹੀਦਾ।

ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਪਾਲਕੀ ਜਿੱਥੇ ਖਿੱਚ ਦਾ ਕੇਂਦਰ ਬਣੀ ਹੋਈ ਸੀ, ਉੱਥੇ ਹੀ ਗਤਕਾ ਪਾਰਟੀਆਂ ਨੇ ਵੀ ਗਤਕੇ ਦੇ ਜੌਹਰ ਵਿਖਾਏ।ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਵਾਹਿਗੁਰੂ ਦੇ ਨਾਮ ਸਿਮਰਨ ਕਰਦਿਆਂ ਪਾਲਕੀ ਦੇ ਨਾਲ ਨਾਲ ਚੱਲਦਿਆਂ ਮਾਹੌਲ ਨੂੰ ਹੋਰ ਵੀ ਸੁਖਾਵਾਂ ਬਣਾਇਆ। ਇਸ ਦੌਰਾਨ ਗੁਰੂ ਸਾਹਿਬ ਦੀ ਪਾਲਕੀ ’ਤੇ ਅਸਮਾਨ ਵਿਚ ਆਏ ਹੈਲੀਕਾਪਟਰ ਨੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਵਿਚ ਹੋਰ ਵਧੇਰੇ ਜੋਸ਼ ਭਰਿਆ।

ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ  ਨਿੱਘਾ ਸਵਾਗਤ

ਨਗਰ ਕੀਰਤਨ ਦਾ ਪਹਿਲੇ ਪੜਾਅ ਵਿਚ ਕਮਾਂਡੋਜ਼ ਕੰਪਲੈਕਸ ਬਹਾਦਰਗੜ੍ਹ ਵਿਖੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ ਗੁਰੂ ਸਾਹਿਬ ਦੀ ਪਾਲਕੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕਮਾਂਡੈਂਟ ਗੁਰਪ੍ਰੀਤ ਸਿੰਘ, ਸੀਨੀ. ਪੁਲਿਸ ਅਧਿਕਾਰੀ ਹਰਦੀਪ ਸਿੰਘ ਬਡੂੰਗਰ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਵੀ ਜੀ ਆਇਆ ਆਖਿਆ ਅਤੇ ਗੁਰੂ ਸਾਹਿਬ ਦੇ ਆਗਮਨ ਪੁਰਬ ਦੀ ਵਧਾਈ ਵੀ ਦਿੱਤੀ।
 ਇਸ ਦੌਰਾਨ ਮੀਤ ਸਕੱਤਰ ਸੁਖਦੇਵ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਅਤੇ ਮਨਜੀਤ ਸਿੰਘ ਕੌਲੀ ਨੇ ਨਗਰ ਕੀਰਤਨ ਵਿਚ ਪੁੱਜੀਆਂ ਸੰਗਤ ਦਾ ਵੀ ਧੰਨਵਾਦ ਕੀਤਾ। ਨਗਰ ਕੀਰਤਨ ਵਿਚ ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਹਲਕਾ ਸਨੌਰ ਦੇ ਇੰਚਾਰਜ ਰਾਜਿੰਦਰ ਸਿੰਘ ਵਿਰਕ, ਦਲਿਤ ਫਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ,  ਜਥੇਦਾਰ ਸੁਖਜੀਤ ਸਿੰਘ ਬਘੌਰਾ, ਗੁਰਦੀਪ ਸਿੰਘ ਸ਼ੇਖੂਪੁਰਾ, ਬਲਵਿੰਦਰ ਸਿੰਘ ਦੌਣ ਕਲਾਂ, ਕੁਲਦੀਪ ਸਿੰਘ ਹਰਪਾਲ, ਰਵਿੰਦਰ ਸਿੰਘ ਵਿੰਦਾ ਗਰੋਵਰ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ, ਗੁਰਬਚਨ ਸਿੰਘ, ਭਾਈ ਹਰਵਿੰਦਰ ਸਿੰਘ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪਧਾਨ ਭਗਵੰਤ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਜੱਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਸਰਬਜੀਤ ਸਿੰਘ, ਜਸਪਾਲ ਸਿੰਘ ਬਹਾਦਰਗੜ੍ਹ, ਸੁਪਰਵਾਈਜ਼ਰ ਬਰਿੰਦਰ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Advertisement
Advertisement
Advertisement
Advertisement
Scroll to Top