Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:17 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਇੰਸਪੈਕਟਰ ਨਾਲ ਕੀਤੀ ਵਿਸ਼ੇਸ਼ ਬੈਠਕ

ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਇੰਸਪੈਕਟਰ ਨਾਲ ਕੀਤੀ ਵਿਸ਼ੇਸ਼ ਬੈਠਕ

ਪਟਿਆਲਾ, 1 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸੁਚੱਜੇਪਣ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਬਿਲਡਿੰਗ ਬ੍ਰਾਂਚ ਦੇ ਐਮ ਟੀ ਪੀ, ਏ ਟੀ ਪੀ, ਇੰਸਪੈਕਟਰਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਕੀਤਾ ਕਿ ਬਿਲਡਿੰਗ ਸ਼ਾਖਾ ਦੇ ਕੰਮ ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਗਰ ਨਿਗਮ ਅਧਿਕਾਰੀ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਸਹੀ ਜਾਣਕਾਰੀ ਦੇ ਆਧਾਰ ‘ਤੇ ਹੀ ਸ਼ਿਕਾਇਤ ਦਰਜ ਕਰਵਾਉਣ।

ਮੇਅਰ ਗੋਗੀਆ ਨੇ ਝੂਠੀਆਂ ਅਤੇ ਬੇਬੁਨਿਆਦ ਸ਼ਿਕਾਇਤਾਂ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ, “ਝੂਠੀਆਂ ਸ਼ਿਕਾਇਤਾਂ ਨਾ ਸਿਰਫ਼ ਸਰਕਾਰੀ ਅਧਿਕਾਰੀਆਂ ਦਾ ਸਮਾਂ ਬਰਬਾਦ ਕਰਦੀਆਂ ਹਨ, ਬਲਕਿ ਸਹੀ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵੀ ਰੁਕਾਵਟ ਪੈਦਾ ਕਰਦੀਆਂ ਹਨ। ਨਗਰ ਨਿਗਮ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ, ਇਸ ਲਈ ਲੋਕਾਂ ਨੂੰ ਵੀ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ।”

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਬਿਲਡਿੰਗ ਸੰਬੰਧੀ ਸਾਰੀਆਂ ਫਾਇਲਾਂ ਅਤੇ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਵਿੱਚ ਕੀਤਾ ਜਾਵੇ ਤੇ ਜਿੱਥੇ ਵੀ ਲੋੜ ਹੋਵੇ ਉਥੇ ਖੁਦ ਸਾਈਟ ‘ਤੇ ਜਾ ਕੇ ਮੌਕੇ ਦੀ ਜਾਂਚ ਕੀਤੀ ਜਾਵੇ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਤੇਜ਼ੀ ਨਾਲ ਕਰਨਾ ਹੈ ਅਤੇ ਕੋਈ ਵੀ ਸ਼ਿਕਾਇਤਕਰਤਾ ਜੇਕਰ ਝੂਠੀ ਸ਼ਿਕਾਇਤ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਰਵਾਈ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

Scroll to Top