Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੇ ਦੀ ਰੈਲੀ ਲਈ ਨਿਯਮਾਂ ਦਾ ਹੋਇਆ ਉਲੰਘਣ : ਸਰਕਾਰ

ਵਿਜੇ ਦੀ ਰੈਲੀ ਲਈ ਨਿਯਮਾਂ ਦਾ ਹੋਇਆ ਉਲੰਘਣ : ਸਰਕਾਰ

ਦਿੱਲੀ, 30 ਸਤੰਬਰ : ਤਾਮਿਲ ਐਕਟਰ ਵਿਜੇ ਦੀ ਰੈਲੀ ਵਿਚ ਬੀਤੇ ਦਿਨੀ ਮਚੀ ਭਗਦੜ ਕਾਰਨ ਹੋਈ ਲੋਕਾਂ ਦੀ ਮੌਤ ਤੋ ਬਾਅਦ ਹੁਣ ਸਰਕਾਰ ਨੇ ਇਸ ਲਈ ਨਿਯਮਾਂ ਦਾ ਉਲੰਘਣ ਮੁੱਖ ਕਾਰਨ ਦਸਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਇਸ ਰੈਲੀ ਦੀਆਂ ਅੱਜ ਵੀਡੀਓਜ਼ ਜਾਰੀ ਕੀਤੀਆਂ ਜਿਸ ਵਿਚ ਨਿਯਮਾਂ ਦਾ ਉਲੰਘਣ ਸਪਸ਼ਟ ਦਰਸਾਇਆ ਗਿਆ ਹੈ।

ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰੈਲੀ ਵਿਚ ਭੀੜ ਵਧਦੀ ਦੇਖ ਕੇ ਪੁਲੀਸ ਨੇ ਟੀ ਵੀ ਕੇ ਦੇ ਪ੍ਰਬੰਧਕਾਂ ਨੂੰ ਕਿਹਾ ਸੀ ਕਿ ਅਦਾਕਾਰ ਤੇ ਆਗੂ ਵਿਜੈ ਦੀ ਗੱਡੀ ਨੂੰ 50 ਮੀਟਰ ਅੱਗੇ ਲਿਜਾਇਆ ਜਾਵੇ ਪਰ ਪ੍ਰਬੰਧਕਾਂ ਨੇ ਪੁਲੀਸ ਦੀ ਚਿਤਾਵਨੀ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਵੀਡੀਓ ਵਿਚ ਦਰਸਾਇਆ ਗਿਆ ਹੈ ਕਿ ਕਿਵੇਂ ਟੀ ਵੀ ਕੇ ਦੇ ਸਮਰਥਕ ਤੇ ਕਾਰਕੁਨ ਪੁਲੀਸ ਘੇਰਾ ਤੋੜ ਕੇ ਅੱਗੇ ਵੱਧ ਰਹੇ ਹਨ ਤੇ ਨਿਯਮਾਂ ਦਾ ਉਲੰਘਣ ਕਰ ਰਹੇ ਹਨ।

ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਰੈਲੀ ਸਥਾਨ ਦੀ ਬਿਜਲੀ ਨਹੀਂ ਕੱਟੀ ਸਗੋਂ ਭੀੜ ਜਨਰੇਟਰਾਂ ਵਾਲੇ ਪਾਸੇ ਜਾਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਲੋਕ ਸਵੇਰ ਤੋਂ ਇਕੱਠੇ ਹੋਏ ਸਨ ਤੇ ਦੁਪਹਿਰ ਵੇਲੇ ਭੀੜ ਵਧ ਗਈ ਤੇ ਲੋਕਾਂ ਨੂੰ ਡੀਹਾਈਡਰੇਸ਼ਨ ਆਦਿ ਦੀ ਸਮੱਸਿਆ ਆਈ, ਜਿਸ ਲਈ ਨਿਯਮਾਂ ਦੀ ਉਲੰਘਣਾ ਮੁਖ ਕਾਰਨ ਦਸਿਆ ਗਿਆ ਹੈ।

Advertisement
Advertisement
Advertisement
Advertisement
Scroll to Top