Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 14 August, 2023, 07:04 PM

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਜੀ., ਪੀ.ਪੀ.ਐਮ.ਡੀ.ਐਸ. ਅਤੇ ਪੀ.ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

– ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 14 ਅਗਸਤ:

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।



Scroll to Top