Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਦਾ ਕੀਤਾ ਰਾਜ ਤਿਲਕ

ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਦਾ ਕੀਤਾ ਰਾਜ ਤਿਲਕ

ਪਟਿਆਲਾ, 3 ਅਕਤੂਬਰ : ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮਲੀਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖਰੇਖ ਹੇਠ ਜੋੜੀਆਂ ਭੱਠੀਆਂ ਚੌਕ ਵਿੱਚ ਕਰਵਾਈ ਸ਼੍ਰੀ ਰਾਮ ਲੀਲਾ ਦਾ ਮੰਚਨ ਭਗਵਾਨ ਰਾਮ ਦੇ ਰਾਜਯਭਿਸ਼ੇਕ ਨਾਲ ਪੂਰੀ ਮਰਿਆਦਾ ਅਤੇ ਰੀਤ-ਰਿਵਾਜਾਂ ਅਨੁਸਾਰ ਸੰਪੰਨ ਹੋਇਆ। ਇਸ ਮੌਕੇ ਤੇ ਸਾਰੇ ਮੈਂਬਰਾਂ ਨੇ ਭਗਵਾਨ ਰਾਮ ਦੀ ਆਰਤੀ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਤਿਸ਼ਬਾਜ਼ੀ ਕਰਕੇ ਲੱਡੂਆਂ ਨਾਲ ਸਾਰੇ ਭਗਤਾਂ ਦਾ ਮੂੰਹ ਮਿੱਠਾ ਕਰਵਾਇਆ।

ਪ੍ਰਧਾਨ ਵਰੁਣ ਜਿੰਦਲ ਨੇ ਸਾਰੇ ਕਲੱਬ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੂੰ ਸ਼੍ਰੀ ਰਾਮ ਲੀਲਾ ਦੇ ਸਫਲ ਆਯੋਜਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵੀ ਪੀੜ੍ਹੀ ਨੂੰ ਆਪਣੇ ਸਭਿਆਚਾਰ ਅਤੇ ਧਰਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਪੈਰੇਂਟ੍ਸ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਬਚਪਨ ਤੋਂ ਹੀ ਸੰਸਕਾਰਾਂ ਅਤੇ ਆਪਣੀ ਸਭਿਆਚਾਰ ਦਾ ਗਿਆਨ ਦੇਣ, ਤਾਂ ਜੋ ਉਹ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਸਹਾਇਕ ਸਿੱਧ ਹੋ ਸਕਣ।

ਉਨ੍ਹਾਂ ਦੱਸਿਆ ਕਿ ਸ਼੍ਰੀ ਰਾਮਲੀਲਾ ਦੇ ਮੰਚਨ ਦੇ ਸ਼ੁਰੂ ਹੋਣ ਤੋਂ ਇੱਕ ਮਹੀਨਾ ਪਹਿਲਾਂ ਹੀ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ। ਇੱਥੇ ਮਹਿਲਾਵਾਂ ਦੇ ਪਾਤਰ ਕੁੜੀਆਂ ਵਲੋਂ ਅਤੇ ਪੁਰਸ਼ਾਂ ਦੇ ਪਾਤਰ ਮੁੰਡਿਆਂ ਵਲੋਂ ਨਿਭਾਏ ਜਾਂਦੇ ਹਨ। ਜਿੰਦਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਲੇ ਸਾਲ ਜੋ ਵੀ ਸ਼੍ਰੀ ਰਾਮ ਲੀਲਾ ਦਾ ਹਿੱਸਾ ਬਣਨਾ ਚਾਹੁੰਦਾ ਹੈ, ਉਹ ਇੱਕ ਮਹੀਨਾ ਪਹਿਲਾਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਤੇ ਸ਼੍ਰੀ ਰਾਮ ਦਾ ਪਾਤਰ ਨੀਰਜ ਸ਼ਰਮਾ, ਲਕਸ਼ਮਣ ਜੀ ਦਾ ਆਦਿਤਯ ਸ਼ਰਮਾ, ਸੀਤਾ ਮਾਤਾ ਦਾ ਕੰਨੁਪ੍ਰਿਆ, ਹਨੂਮਾਨ ਜੀ ਦਾ ਵਿੱਕੀ, ਭਰਤ ਜੀ ਦਾ ਪਾਰਥ ਭੱਲਾ, ਸ਼ਤਰੂਘਨ ਜੀ ਦਾ ਦਿਵਾਂਸ਼ ਗਰਗ ਅਤੇ ਗੁਰੂ ਵਸ਼ਿਸ਼ਠ ਦਾ ਪਾਤਰ ਖੁਸ਼ ਵਲੋਂ ਨਿਭਾਇਆ ਗਿਆ।

Advertisement
Advertisement
Advertisement
Advertisement
Scroll to Top