Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਨਾ ਕੀਤਾ ਜਾਵੇ ਸਮਾਜਕ ਭੇਦ ਭਾਵ : ਸਹਾਇਕ ਸਿਵਲ ਸਰਜਨ

ਕੁਸ਼ਟ ਰੋਗ ਦੇ ਮਰੀਜ਼ਾਂ ਨਾਲ ਨਾ ਕੀਤਾ ਜਾਵੇ ਸਮਾਜਕ ਭੇਦ ਭਾਵ : ਸਹਾਇਕ ਸਿਵਲ ਸਰਜਨ

ਪਟਿਆਲਾ, 3 ਅਕਤੂਬਰ – ਗਾਂਧੀ ਜਯੰਤੀ ਮੌਕੇ ਕੁਸ਼ਟ ਰੋਗ ਦੀ ਜਾਗਰੁਕਤਾ ਅਤੇ ਖਾਤਮੇ ਸਬੰਧੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮਰੀਜ਼ਾਂ ਨੂੰ ਕੁਸ਼ਟ ਰੋਗ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਆਖਿਆ ਕਿ ਸਾਨੂੰ ਕੁਸ਼ਟ ਰੋਗੀਆਂ ਨਾਲ ਕਿਸੇ ਤਰਾਂ ਦਾ ਵਿਤਕਰਾ ਅਤੇ ਸਮਾਜਕ ਭੇਦ ਭਾਵ ਨਹੀਂ ਕਰਨਾ ਚਾਹੀਦਾ।ਉਨ੍ਹਾਂ ਆਖਿਆ ਕਿ ਭਾਰਤ ਨੂੰ ਕੁਸ਼ਟ ਮੁਕਤ ਬਣਾਉਣ ਲਈ ਸਰਕਾਰਾਂ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਚਮੜੀ ਦਾ ਰੋਗ ਹੈ ਜੋ ਕਿ ਵਿਸ਼ੇਸ਼ ਕਿਟਾਣੂ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ।

ਇਸ ਮੌਕੇ ਡਾ. ਅਮਨਪ੍ਰੀਤ ਕੌਰ ਨੇ ਆਖਿਆ ਕਿ ਇਸ ਬਿਮਾਰੀ ਦਾ ਸਹੀ ਸਮੇਂ ਤੇ ਸਹੀ ਇਲਾਜ ਕਰਵਾਉਣ ਨਾਲ ਸ਼ਰੀਰ ਦੇ ਅੰਗਾਂ ਦੀ ਕਰੂਪਤਾਂ ਅਤੇ ਅਪਾਹਜਪਣ ਤੋਂ ਬਚਿਆ ਜਾ ਸਕਦਾ ਹੈ।ਇਸ ਬਿਮਾਰੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਦਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਵਿੱਚ ਮਲਟੀ ਡਰੱਗ ਥੈਰੈਪੀ ਰਾਹੀਂ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਮਾਸ ਮੀਡੀਆ ਅਫਸਰ ਕੁਲਬੀਰ ਕੌਰ, ਜਸਜੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜੁਪਿੰਦਰ ਪਾਲ ਕੌਰ, ਬੀਈਈ ਸ਼ਿਆਨ ਜ਼ਫਰ, ਏਐਨਐਮ ਰਣਜੀਤ ਕੌਰ ਤੇ  ਬਿੱਟੂ ਹਾਜ਼ਰ ਸੀ।

Advertisement
Advertisement
Advertisement
Advertisement
Scroll to Top