Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

546 ਥਾਂਵਾ ਤੇ ਮਿਲੇ ਲਾਰਵੇ ਨੂੰ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ

546 ਥਾਂਵਾ ਤੇ ਮਿਲੇ ਲਾਰਵੇ ਨੂੰ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ

ਪਟਿਆਲਾ 3 ਅਕਤੂਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ।

ਪਟਿਆਲੇ ਦੇ ਹੌਟ ਸਪੌਟ ਏਰੀਆਜ਼ ਸ਼ੇਰੇ-ਪੰਜਾਬ ਮਾਰਕੇਟ ਤੋਂ ਪ੍ਰੈਸ ਰੌਡ, ਗੁਰਬਕਸ਼ ਕੋਲੋਨੀ, ਭਾਰਤ ਕੋਲੋਨੀ ਨਾਭਾ ਰੋਡ, ਪ੍ਰਤਾਪ ਨਗਰ, ਕਾਕਾ ਕੋਲੋਨੀ, ਸਾਈ ਮਾਰਕੇਟ ਤੋਂ ਰਾਘੋ ਮਾਜਰਾ, ਘੁੰਮਨ ਨਗਰ ਏ ਤੋਂ ਬੀ ਆਦਿ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿੱਥੇ ਮੌਕੇ ਉੱਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ ਉੱਥੇ ਹੀ ਲੋਕਾਂ ਨੂੰ ਡੇਂਗੂ ਤੇ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਗਿਆ। ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਵੱਲੋਂ ਟੀਮਾਂ ਦਾ ਨਿਰੀਖਣ ਕੀਤਾ ਗਿਆ।

ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ  B/ ਆਖਿਆ ਕਿ ਪਟਿਆਲਾ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ ਸਬੰਧੀ ਪ੍ਰਬੰਧ ਮੁਕੰਮਲ ਹਨ ਅਤੇ ਲੋੜੀਂਦੀਆਂ ਹਰੇਕ ਤਰ੍ਹਾਂ ਦੀਆਂ ਦਵਾਈਆਂ ਮੌਜੂਦ ਹਨ ਤੇ ਸਾਰੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਚੌਕਸੀ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਪਾਣੀ ਨੂੰ ਕਿਤੇ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਜੇ ਕਿਤੇ ਪਾਣੀ ਖੜ੍ਹਾ ਰਹਿ ਵੀ ਜਾਂਦਾ ਹੈ ਤਾਂ ਪਾਣੀ ਦੇ ਖੜ੍ਹੇ ਸਰੋਤਾਂ ਵਿੱਚ ਕਾਲਾ ਤੇਲ ਪਾ ਦਿੱਤਾ ਜਾਵੇ।

ਜੇ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੁੰਦਾ ਹੈ ਤੇ ਸਾਰੇ ਸ਼ਰੀਰ ਵਿੱਚ ਦਰਦ ਹੁੰਦਾ ਹੈ ਤਾਂ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡੇਂਗੂ ਸਬੰਧੀ ਜਾਂਚ ਕਰਵਾਈ ਜਾਵੇ। ਇਸ ਸਮੇਂ ਪਟਿਆਲਾ ਸ਼ਹਿਰੀ ਅਤੇ ਨਾਭਾ ਤਹਿਸੀਲ ਦਾ ਇਲਾਕਾ ਡੇਂਗੂ ਦੇ ਲਈ ਹਾਟ-ਸਪਾਟ ਬਣੇ ਹੋਏ ਹਨ, ਇੱਥੇ ਰਿਪੋਰਟ ਹੋਏ ਸਾਰੇ ਕੇਸ ਪੰਚਾਇਤਾਂ, ਮਿਉਸੀਪਲ ਕਮੇਟੀ ਅਤੇ ਨਗਰ ਨਿਗਮ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਵੱਲੋਂ ਫੋਗਿੰਗ ਸਮੇਂ ਸਿਰ ਕਰਵਾਈ ਜਾ ਸਕੇ।

ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 232 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਜਿਲ੍ਹੇ ਭਰ ਦੇ 40756 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 546 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 890079 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ 8433 ਥਾਂਵਾ ਤੇ ਮਿਲੇ ਲਾਰਵਾ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

ਉਹਨਾਂ ਆਖਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਦਾ ਇਹ ਸਿਖਰ ਸਮਾਂ ਹੈ ਇਸ ਲਈ ਦਿਨ ਦੇ ਸਮੇਂ ਜਾਲੀ ਵਾਲੇ ਖਿੜਕੀ ਦਰਵਾਜੇ ਬੰਦ ਰੱਖੇ ਜਾਣ, ਦਿਨ ਵੇਲੇ ਮੱਛਰ ਭਜਾਉਣ ਵਾਲੀ ਰਿਪੈਲੇਂਟ ਜਿਵੇਂ ਕਿ ਆਲ-ਆਉਟ ਆਦਿ ਲਗਾਏ ਜਾਣ। ਉਹਨਾਂ ਆਖਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਫਲਾਉਣ ਵਾਲੇ ਏਡੀਜ਼ ਮੱਛਰ ਦੇ ਲਾਰਵੇ ਦੀ ਤਦਾਦ ਜਿਆਦਾ ਮਿਲ ਰਹੀ ਹੈ, ਆਉਣ ਵਾਲੇ ਹਫਤੇ ਵਿੱਚ ਮੌਸਮ ਵਿਭਾਗ ਵੱਲੋਂ ਫਿਰ ਇੱਕ ਵਾਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਲਈ ਹਰੇਕ ਵਿਅਕਤੀ ਅਪਣੇ ਘਰ ਵਿੱਚ ਛੱਤਾਂ ਜਾਂ ਖੁੱਲੇ ਵਿੱਚ ਪਏ ਕਬਾੜ ਸਮਾਨ ਨੂੰ ਹਟਾਵੇ ਤਾਂ ਜੋ ਮੀਂਹ ਦੇ ਪਾਣੀ ਦੀ ਖਰੋਤ ਨਾ ਹੋਵੇ।

Advertisement
Advertisement
Advertisement
Advertisement
Scroll to Top