Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:24 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ 

ਦੁਆਰਾ: Punjab Bani ਪ੍ਰਕਾਸ਼ਿਤ :Friday, 03 October, 2025, 08:00 PM

ਪਟਿਆਲਾ, 3 ਅਕਤੂਬਰ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਕੈਲੰਡਰ ਅਨੁਸਾਰ ਅੰਤਰ ਕਾਲਜ ਯੋਗਾ ਮੁਕਾਬਲੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਅੱਜ ਨੂੰ ਬੜੀ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਉਪਰੰਤ ਯੂਨੀਵਰਸਿਟੀ ਤੋਂ ਆਏ ਯੋਗਾ ਇੰਸਟਰਕਟਰ ਮੈਡਮ ਮੁਕੇਸ਼ ਚੌਧਰੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਵਿੱਚ ਆਪਣਾ ਯੋਗਦਾਨ ਪਾਇਆ। ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਅਧੀਨ ਆਉਦੇਂ ਵੱਖ-ਵੱਖ ਕਾਲਜਾਂ ਦੀਆਂ ਲੜਕਿਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ਵਿੱਚ ਕ੍ਰਮਵਾਰ :-
ਪਹਿਲਾ ਸਥਾਨ- ਯੂਨੀਵਰਸਿਟੀ ਕਾਲਜ ਮੂਣਕ।
ਦੂਜਾ ਸਥਾਨ – ਸਰਕਾਰੀ ਮਹਿੰਦਰਾ ਕਾਲਜ ਪਟਿਆਲਾ।
ਤੀਜਾ ਸਥਾਨ – ਅਕਾਲ ਡਿਗਰੀ ਕਾਲਜ ਆਫ ਫਿਜੀਕਲ ਐਜੁਕੇਸ਼ਨ, ਮਸਤੂਆਣਾ ਸਾਹਿਬ।
 ਇਸ ਉਪਰੰਤ ਇਨ੍ਹਾਂ ਮੁਕਾਬਲਿਆਂ ਦੀ ਇਨਾਮ ਤਕਸੀਮ ਕਰਨ ਦੀ ਭੂਮਿਕਾ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਨਿਭਾਈ ਅਤੇ ਉਨ੍ਹਾਂ ਦੁਆਰਾ ਯੋਗ ਅਤੇ ਧਿਆਨ ਸੰਬੰਧੀ ਸਟਾਫ ਅਤੇ ਵਿਦਿਆਰਥੀਆਂ ਨੂੰ ਬੜੀ ਡੁੰਘਾਈ ਨਾਲ ਜਾਣਕਾਰੀ ਦਿੱਤੀ ਅਤੇ ਯੋਗਾ ਵਰਗੀਆਂ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਯੋਗਾ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ ਨੇ ਬਾਹਰੋਂ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ । ਇਸ ਦੌਰਾਨ ਕਾਲਜ ਕਾਉਂਸਲ ਦੇ ਮੈਂਬਰਾਂ ਵਿੱਚੋਂ ਪ੍ਰੋ. ਨਵਜੋਤ ਸਿੰਘ, ਡਾ. ਅੰਮ੍ਰਿਤ ਸਮਰਾ, ਪ੍ਰੋ. ਲਵਲੀਨ ਪਰਮਾਰ, ਪ੍ਰੋ. ਸੁਨੀਤ ਗੁਪਤਾ ਅਤੇ ਯੋਗਾ ਇੰਸਟ੍ਰਕਟਰ ਸ਼੍ਰੀ ਮੱਖਣ ਹਾਜ਼ਰ ਰਹੇ। ਇਸ ਮੌਕੇ ਮੰਚ ਸੰਚਾਲਣ ਦੀ ਜਿੰਮ੍ਹੇਵਾਰੀ ਪ੍ਰੋ. ਜਸਬੀਰ ਸਿੰਘ ਨੇ ਨਿਭਾਈ।



Scroll to Top