Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 4:19 am

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ ਦੀ ਚੇਤਾਵਨੀ : ਹਮਾਸ ਗਾਜ਼ਾ ਛੱਡਣ ਲਈ ਰਾਜ਼ੀ

ਟਰੰਪ ਦੀ ਚੇਤਾਵਨੀ : ਹਮਾਸ ਗਾਜ਼ਾ ਛੱਡਣ ਲਈ ਰਾਜ਼ੀ

ਦਿੱਲੀ, 4 ਅਕਤੂਬਰ 2025 : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਹਮਾਸ ਨੇ ਗਾਜ਼ਾ ’ਤੇ ਆਪਣਾ ਕਬਜ਼ਾ ਛੱਡਣ ਲਈ ਸਹਿਮਤੀ ਜਤਾ ਦਿੱਤੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ। ਹਾਲਾਂਕਿ, ਉਸ ਨੇ ਇਹ ਵੀ ਸਾਫ਼ ਕੀਤਾ ਕਿ ਸ਼ਾਂਤੀ ਸਮਝੌਤੇ ਦੇ ਕੁਝ ਮੁੱਦਿਆਂ ’ਤੇ ਗੱਲਬਾਤ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ।
ਜਾਣਕਾਰੀ ਦੇ ਅਨੁਸਾਰ, ਹਮਾਸ ਨੇ ਹਥਿਆਰ ਸੁੱਟਣ ਬਾਰੇ ਕੋਈ ਜ਼ਿਕਰ ਨਹੀਂ ਕੀਤਾ। ਇਸ ਤੋਂ ਪਹਿਲਾਂ, ਰਾਸ਼ਟਰਪਤੀ ਟਰੰਪ ਨੇ ਹਮਾਸ ਨੂੰ ਤੁਰੰਤ ਗਾਜ਼ਾ ਵਿਚ ਗੋਲੀਬਾਰੀ ਬੰਦ ਕਰਨ ਦੀ ਚੇਤਾਵਨੀ ਦਿੱਤੀ ਸੀ।
ਹਮਾਸ ਦੇ ਐਲਾਨ ਤੋਂ ਬਾਅਦ, ਟਰੰਪ ਨੇ ਇਜ਼ਰਾਈਲ ਨੂੰ ਵੀ ਗਾਜ਼ਾ ਵਿਚ ਹਮਲੇ ਰੋਕਣ ਦੇ ਆਦੇਸ਼ ਦਿੱਤੇ ਹਨ। ਇਸ ਉੱਤੇ ਇਜ਼ਰਾਈਲੀ ਸਰਕਾਰ ਨੇ ਕਿਹਾ ਹੈ ਕਿ ਉਹ ਟਰੰਪ ਦੀ ਨੀਤੀ ਦੇ ਅਨੁਸਾਰ ਕਦਮ ਚੁੱਕਣ ਲਈ ਤਿਆਰ ਹੈ।

Scroll to Top