Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ

ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ

ਪਟਿਆਲਾ 4 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਹਿੱਤ ਚਲਾਈ ਗਈ ਮੁਹਿੰਮ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੋ. ਸਤੀਸ਼ ਕੁਮਾਰ ਵਰਮਾ ਪਾਠਕਾਂ ਦੇ ਰੂਬਰੂ ਹੋਏ।
ਜਿਸ ਦੌਰਾਨ ਉਨ੍ਹਾਂ ਆਪਣੇ ਜੀਵਨ ’ਚ ਪੁਸਤਕ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਸਾਹਿਤਕ ਤੇ ਸਮਾਜਿਕ ਬਾਤਾਂ ਪਾਈਆਂ। ਇਸ ਤੋਂ ਪਹਿਲਾ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਤੰਬਰ ਮਹੀਨੇ ’ਚ ਪੜ੍ਹੀਆਂ ਪੁਸਤਕਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
                 ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਪ੍ਰੋ. ਸਤੀਸ਼ ਕੁਮਾਰ ਵਰਮਾ ਦਾ ਸਵਾਗਤ ਕਰਦਿਆਂ ਉਨਾਂ ਦੀ ਸ਼ਖ਼ਸੀਅਤ, ਸਾਹਿਤਕ ਅਤੇ ਸੱਭਿਆਚਾਰਕ ਖੇਤਰ ਦੀਆਂ ਸਰਗਰਮੀਆਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਵਰਮਾ ਵਰਗੇ ਮਿਹਨਤੀ ਤੇ ਸਿਰੜੀ ਵਿਅਕਤੀ ਸਮਾਜ ਲਈ ਹਮੇਸ਼ਾ ਪ੍ਰੇਰਨਾਸ੍ਰੋਤ ਹੁੰਦੇ ਹਨ, ਜਿੰਨ੍ਹਾਂ ਨੇ ਮੁਸ਼ਕਲ ਹਾਲਾਤਾਂ ਦੇ ਬਾਵਜ਼ੂਦ ਵੀ ਵੱਡੀਆਂ ਮੰਜ਼ਿਲਾਂ ਸਰ ਕੀਤੀਆਂ ਹੁੰਦੀਆਂ ਹਨ। ਪ੍ਰੋ. ਸਤੀਸ਼ ਵਰਮਾ ਨੇ ਕਿਹਾ ਕਿ ਉਸ ਨੇ ਆਪਣੇ ਜੀਵਨ ’ਚ ਅਕਾਦਮਿਕ ਤੇ ਕਲਾਤਮਕ ਖੇਤਰ ’ਚ ਜੋ ਵੀ ਪ੍ਰਾਪਤੀਆਂ ਕੀਤੀਆਂ ਹਨ, ਉਹਨਾਂ ਦਾ ਅਧਾਰ ਪੁਸਤਕਾਂ ਹੀ ਬਣੀਆਂ ਹਨ।
ਸਕੂਲ ਪੱਧਰ ਤੋਂ ਹੀ ਉਹ ਪਾਠਕ੍ਰਮ ਤੋਂ ਇਲਾਵਾ ਸਾਹਿਤਕ ਕਿਤਾਬਾਂ ਪੜ੍ਹਨ ਲੱਗ ਗਏ ਸਨ, ਜਿਸ ਦੀ ਬਦੌਲਤ ਉਨ੍ਹਾਂ ਦੀ ਸ਼ਬਦਾਵਲੀ ’ਚ ਵਾਧਾ ਹੁੰਦਾ ਗਿਆ। ਚੰਗੀ ਸ਼ਬਦਾਵਾਲੀ ਸਦਕਾ ਹੀ ਉਨ੍ਹਾਂ ਲਈ ਟੀਵੀ ਪ੍ਰੋਗਰਾਮ, ਫਿਲਮਾਂ ਅਤੇ ਅਖ਼ਬਾਰੀ ਕਾਲਮ ਲਿਖਣ ਲਈ ਰਸਤੇ ਖੁੱਲ੍ਹਦੇ ਗਏ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਲੰਬਾ ਅਰਸਾ ਪੰਜਾਬੀ ਯੂਨੀਵਰਸਿਟੀ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਦਿੱਤੀਆਂ ਪਰ ਉਨ੍ਹਾਂ ਦੀ ਵੱਡੀ ਪਹਿਚਾਣ ਐਂਕਰ ਵਜੋਂ ਬਣੀ। ਐਂਕਰਿੰਗ ਤੇ ਕਾਲਮਨਵੀਸੀ ਨੇ ਉਸ ਨੂੰ ਪਰਿਆਂ-ਸੱਥਾਂ ਤੱਕ ਪਹੁੰਚਾ ਦਿੱਤਾ।
ਪ੍ਰੋ. ਵਰਮਾ ਨੇ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਕਿਤਾਬਾਂ ਮਨੁੱਖ ਦੇ ਹਰ ਦੁੱਖ-ਸੱੁਖ ’ਚ ਸਹਾਈ ਹੁੰਦੀਆਂ ਹਨ ਅਤੇ ਮਾਗਰਦਰਸ਼ਕ ਬਣਦੀਆਂ ਹਨ। ਇਸ ਕਰਕੇ ਕਿਤਾਬਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਆਪਣੇ ਜੀਵਨ ’ਚੋਂ ਬਹੁਤ ਸਾਰੀਆਂ ਪ੍ਰੇਰਨਾਮਈ ਉਦਾਹਰਨਾਂ ਰਾਹੀਂ ਸਰੋਤਿਆਂ ਨੂੰ ਪੁਸਤਕਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਅਤੇ ਭਾਸ਼ਾ ਵਿਭਾਗ ਚਲਾਈ ਗਈ ਪੁਸਤਕ ਬੈਠਕ ਲੜੀ ਦੀ ਸ਼ਲਾਘਾ ਕੀਤੀ।
ਡਾ. ਸੰਤੋਖ ਸੁੱਖੀ, ਡਾ. ਮਨਜਿੰਦਰ ਸਿੰਘ ਤੇ ਸਤਪਾਲ ਸਿੰਘ ਚਹਿਲ ਨੇ ਕਵਿਤਾਵਾਂ ਪੇਸ਼ ਕੀਤੀਆਂ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਰਾਬੀਆ ਤੇ ਵੱਡੀ ਗਿਣਤੀ ’ਚ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
Advertisement
Advertisement
Advertisement
Advertisement
Scroll to Top