Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 6:25 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਾਲੀ ਸਭਾ ਵੱਲੋਂ ਕਰਵਾਈ ਦੁਰਗਾ ਅਸ਼ਟਮੀ ਪੂਜਾ ਵਿੱਚ ਮੇਅਰ ਨੇ ਲਗਵਾਈ ਹਾਜਰੀ

ਬੰਗਾਲੀ ਸਭਾ ਵੱਲੋਂ ਕਰਵਾਈ ਦੁਰਗਾ ਅਸ਼ਟਮੀ ਪੂਜਾ ਵਿੱਚ ਮੇਅਰ ਨੇ ਲਗਵਾਈ ਹਾਜਰੀ

ਪਟਿਆਲਾ, 4 ਅਕਤੂਬਰ – ਪਟਿਆਲਾ ਸ਼ਹਿਰ ਦੇ ਮਾਲਵਾ ਕਲੋਨੀ ਵਿਖੇ ਬੰਗਾਲੀ ਸਭਾ ਵੱਲੋਂ ਸ਼ਾਨਦਾਰ ਢੰਗ ਨਾਲ ਦੁਰਗਾ ਅਸ਼ਟਮੀ ਪੂਜਾ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪਟਿਆਲਾ ਨਗਰ ਨਿਗਮ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਬੰਗਾਲੀ ਸਭਾ ਦੇ ਮੈਂਬਰਾਂ ਅਤੇ ਮਹਿਲਾ ਮੰਡਲ ਨੇ ਮਾਤਾ ਦੁਰਗਾ ਦੀ ਵਿਧੀ-ਵਿਧਾਨ ਨਾਲ ਅਰਾਧਨਾ ਕੀਤੀ। ਧੂਨ, ਭਜਨਾਂ ਅਤੇ ਸੰਸਕ੍ਰਿਤ ਮੰਤਰਾਂ ਨਾਲ ਪੂਰੇ ਮਾਹੌਲ ਵਿੱਚ ਭਗਤੀਮਈ ਰੰਗ ਛਾ ਗਿਆ। ਮੇਅਰ ਗੋਗੀਆ ਨੇ ਇਸ ਮੌਕੇ ਸਭਾ ਵੱਲੋਂ ਕੀਤੀ ਜਾ ਰਹੀ ਧਾਰਮਿਕ ਸੇਵਾ ਦੀ ਪ੍ਰਸ਼ੰਸਾ ਕੀਤੀ।

ਮੇਅਰ ਕੁੰਦਨ ਗੋਗੀਆ ਨੇ ਕਿਹਾ, “ਬੰਗਾਲੀ ਸਭਾ ਵਰਗੀਆਂ ਸੰਸਥਾਵਾਂ ਵੱਲੋਂ ਮਨਾਏ ਜਾਂਦੇ ਤਿਉਹਾਰ ਪਟਿਆਲਾ ਦੀ ਗੰਗਾ-ਜਮੁਨੀ ਸੱਭਿਆਚਾਰਕ ਰੀਤ ਦੀ ਮਿਸਾਲ ਹਨ। ਦੁਰਗਾ ਅਸ਼ਟਮੀ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ, ਬਲਕਿ ਭਾਈਚਾਰੇ ਅਤੇ ਸਮਾਜਿਕ ਸਾਂਝ ਦਾ ਪ੍ਰਤੀਕ ਹੈ। ਸ਼ਹਿਰ ਦੇ ਵਾਸੀ ਇਨ੍ਹਾਂ ਸਮਾਗਮਾਂ ਰਾਹੀਂ ਆਪਸੀ ਪਿਆਰ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰਦੇ ਹਨ। ਮੇਅਰ ਨੇ ਮਾਲਵਾ ਕਲੋਨੀ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਥਾਨਕ ਲੋੜਾਂ ਤੇ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

Advertisement
Advertisement
Advertisement
Advertisement
Scroll to Top