Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:58 am

+91 90915 01313 , +91 90916 01313

punjabbanni@gmail.com
punjabbani@yahoo.com

ਸਾਫਟਬਾਲ 'ਚ ਪਾਤੜਾਂ ਜੋਨ ਨੇ ਲੜਕਿਆਂ ਅੰਡਰ 19 ਵਿੱਚ ਜਿੱਤਿਆ ਗੋਲਡ ਮੈਡਲ

ਸਾਫਟਬਾਲ 'ਚ ਪਾਤੜਾਂ ਜੋਨ ਨੇ ਲੜਕਿਆਂ ਅੰਡਰ 19 ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ 22 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਫਟਬਾਲ ਲੜਕੀਆਂ ਦੇ ਮੁਕਾਬਲੇ ਪੀਐਮਸ੍ਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।
ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾਂ, ਪਟਿਆਲਾ 2 ਜੋਨ ਨੇ ਦੂਜਾ, ਪਟਿਆਲਾ 3 ਜੋਨ ਨੇ ਤੀਜਾ ਤੇ ਸਮਾਣਾ ਜੋਨ ਨੇ ਚੌਥਾ ਸਥਾਨ, ਅੰਡਰ 17 ਦੇ ਮੁਕਾਬਲਿਆਂ ਵਿੱਚ ਪਟਿਆਲਾ 3 ਜੋਨ ਨੇ ਪਹਿਲਾ,ਘਨੋਰ ਜੋਨ ਦੂਜਾ,ਪਾਤੜਾਂ ਜੋਨ ਨੇ ਤੀਜਾ, ਪਟਿਆਲਾ 2 ਜੋ ਨੇ ਚੌਥਾ, ਅੰਡਰ 14 ਦੇ ਮੁਕਾਬਲਿਆਂ ਵਿੱਚ ਘਨੌਰ ਜੋਨ ਨੇ ਪਹਿਲਾ, ਪਟਿਆਲਾ 3 ਜੋਨ ਨੇ ਦੂਜਾ,ਪਾਤੜਾਂ ਨੇ ਤੀਜਾ, ਸਮਾਣਾ ਜੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਪਾਤੜਾਂ ਜੋਨ ਦੇ ਜੋਨਲ ਸਕੱਤਰ ਦਵਿੰਦਰ ਸਿੰਘ ਨੇ ਲੜਕਿਆਂ ਦੇ ਸਾਫਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਖੇਡ ਕਨਵੀਨਰ ਸ਼ਸ਼ੀ ਮਾਨ ਜੋਨਲ ਸਕੱਤਰ ਪਟਿਆਲਾ 3,ਹਰੀਸ਼ ਸਿੰਘ ਰਾਵਤ,ਪਵਿੱਤਰ ਸਿੰਘ, ਹਰਪ੍ਰੀਤ ਕੌਰ, ਖੇਡ ਇੰਨਚਾਰਜ ਅਮਿਤ ਕੁਮਾਰ ਹੈਡ ਮਾਸਟਰ ਖੇੜੀਬਰਨਾਂ,ਬਿਕਰਮ ਠਾਕੁਰ,ਗੁਰਜੰਟ ਸਿੰਘ,ਡਾ ਆਸਾ ਸਿੰਘ,ਇੰਦਰਜੀਤ ਕੌਰ,ਕਮਲਜੀਤ ਕੌਰ,ਡਾ ਨਿਧੀ,ਹਰਦੀਪ ਸਿੰਘ,ਸ਼ੰਕਰ ਨੇਗੀ,ਯਸ਼ਦੀਪ ਸਿੰਘ,ਪਵਨ ਕੁਮਾਰ,ਗੁਰਜੀਤ ਸਿੰਘ,ਅਖਿਲ ਬਜਾਜ,ਆਕਾਸ਼ਦੀਪ ਚੰਨਾ,ਪਰਮਿੰਦਰ ਸਿੰਘ ਮਾਨ,ਰਾਜਿੰਦਰ ਸਿੰਘ ਚਾਨੀ,ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।
Advertisement
Advertisement
Advertisement
Advertisement
Scroll to Top