Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਕੇ.ਵੀ.ਕੇ. ਵਿਖੇ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਕੇ.ਵੀ.ਕੇ. ਵਿਖੇ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 25 ਸਤੰਬਰ :   ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤੀ ਖੇਤੀ ਖੋਜ ਸੰਸਥਾ ਅਟਾਰੀ, ਜ਼ੋਨ-1, ਲੁਧਿਆਣਾ ਦੇ ਅਧੀਨ ਕਾਰਜਸ਼ੀਲ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ  ਵੱਲੋਂ, ਮਿਤੀ 18 ਸਤੰਬਰ ਤੋਂ 25 ਸਤੰਬਰ ਤੱਕ ਜੈਵਿਕ ਖੇਤੀ ਅਤੇ ਵਰਮੀਕੰਪੋਸਟਿੰਗ ਸਬੰਧੀ 5 ਦਿਨਾਂ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿਚ ਇਲਾਕੇ ਦੇ 22 ਕਿਸਾਨ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ), ਡਾ. ਹਰਦੀਪ ਸਿੰਘ ਸਭਿਖੀ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਸਿੱਖਿਆਰਥੀਆਂ ਨੂੰ ਕੇ.ਵੀ.ਕੇ. ਦੁਆਰਾ ਕਿਸਾਨ ਭਾਈਚਾਰੇ ਦੀ ਬਿਹਤਰੀ ਲਈ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਕਿੱਤਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਡਾ. ਸਭਿਖੀ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਅਤੇ ਮਨੁੱਖੀ ਸਿਹਤ ਅਤੇ ਵਾਤਾਵਰਣ ਦੀ ਬਿਹਤਰੀ ਲਈ ਜੈਵਿਕ ਖੇਤੀ ਅਤੇ ਵਰਮੀਕੰਪੋਸਟਿੰਗ ਸਹਾਇਕ ਕਿੱਤੇ ਵਜੋਂ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਸਿਖਲਾਈ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ  ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਿੱਖਿਆਰਥੀਆਂ ਨੂੰ ਜੈਵਿਕ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ, ਜੀਵਾਣੂ ਖਾਦਾਂ ਅਤੇ ਹੋਰ ਉਤਪਾਦਾਂ ਦੇ ਨਾਲ- ਨਾਲ ਜੈਵਿਕ ਢੰਗਾਂ ਨਾਲ ਨਦੀਨ, ਕੀਟ ਅਤੇ ਬਿਮਾਰੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਜੈਵਿਕ ਖੇਤੀ ਤੋਂ ਇਲਾਵਾ ਸੰਗਠਿਤ ਖੇਤੀ ਪ੍ਰਣਾਲੀ ਦੇ ਮਾਡਲ, ਕੁਦਰਤੀ ਖੇਤੀ ਅਤੇ ਕੁਦਰਤੀ ਖੇਤੀ ਵਿਚ ਵਰਤੇ ਜਾਣ ਵਾਲੇ ਪਦਾਰਥਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਗੰਡੋਆ ਖਾਦ ਦੇ ਉਤਪਾਦਨ ਦੇ ਢੰਗ ਅਤੇ ਉਤਪਾਦਨ ਵੇਲੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫੂਡ ਪ੍ਰੋਸੈਸਿੰਗ ਖ਼ਾਸਕਰ ਗੰਨੇ ਦੀ ਆਰਗੈਨਿਕ ਢੰਗ ਨਾਲ ਗੁੜ ਅਤੇ ਸ਼ੱਕਰ ਬਣਾਉਣ ਦੀ ਵਿਧੀ ਸਾਂਝੀ ਕੀਤੀ। ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਕੇ.ਵੀ.ਕੇ., ਸੰਗਰੂਰ ਵੱਲੋਂ ਸਿੱਖਿਆਰਥੀਆਂ ਨੂੰ ਜੈਵਿਕ ਖੇਤੀ ਵਿਚ ਫ਼ਸਲੀ ਚੱਕਰ ਅਤੇ ਅੰਤਰ ਫ਼ਸਲਾਂ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ।

ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ., ਫ਼ਤਿਹਗੜ੍ਹ ਸਾਹਿਬ ਨੇ ਜੈਵਿਕ ਖੇਤੀ ਵਿਚ ਪਸ਼ੂ ਪਾਲਣ ਦੇ ਮਹੱਤਵ ਅਤੇ ਆਰਗੈਨਿਕ ਢੰਗਾਂ ਨਾਲ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਬਿਮਾਰੀ ਪ੍ਰਬੰਧਨ ਬਾਰੇ ਚਾਨਣਾ ਪਾਇਆ। ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ ਤੋਂ ਆਏ ਡਾਇਰੈਕਟਰ ਸ੍ਰੀ ਭਗਵਾਨ ਸਿੰਘ ਵਰਮਾ ਅਤੇ ਕੋਆਰਡੀਨੇਟਰ ਸ੍ਰੀ ਹਰਦੀਪ ਸਿੰਘ ਰਾਏ ਨੇ ਸਿੱਖਿਆਰਥੀਆਂ ਨੂੰ ਸਵੈ-ਰੁਜ਼ਗਾਰ ਦੇ ਮਹੱਤਵ ਬਾਰੇ ਦੱਸਦਿਆਂ ਸਵੈ-ਰੁਜ਼ਗਾਰ ਦੀ ਸਥਾਪਨਾ ਲਈ ਸੰਸਥਾ ਵੱਲੋਂ ਦਿੱਤੀ ਜਾਂਦੀ ਆਰਥਿਕ ਸਹਾਇਤਾ ਬਾਰੇ ਦੱਸਿਆ।

ਜ਼ਿਲ੍ਹਾ ਪਟਿਆਲਾ ਦੇ ਨਾਮਵਰ ਅਤੇ ਸਫਲ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨ ਸ੍ਰੀ ਨਰਿੰਦਰ ਸਿੰਘ ਟਿਵਾਣਾ ਨੇ ਸਿੱਖਿਆਰਥੀਆਂ ਨੂੰ ਆਰਗੈਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਸਿਖਲਾਈ ਪ੍ਰੋਗਰਾਮ ਦੇ ਆਖ਼ਰੀ ਦਿਨ ਇਨਾਮ ਜੇਤੂ ਅਤੇ ਅਗਾਂਹਵਧੂ ਕਿਸਾਨ ਅਤੇ ਗੰਡੋਆ ਖਾਦ ਦੇ ਸਫਲ ਉਤਪਾਦਕ ਸ੍ਰੀ ਗੁਰਪ੍ਰੀਤ ਸਿੰਘ ਦੇ ਪਿੰਡ ਹਰਦਾਸਪੁਰ ਵਿਖੇ ਸਥਿਤ ਗੰਡੋਆ ਖਾਦ ਦੇ ਫਾਰਮ ਦਾ ਦੌਰਾ ਵੀ ਕੀਤਾ, ਜਿਸ ਦੌਰਾਨ ਉਨ੍ਹਾਂ ਵਪਾਰਕ ਪੱਧਰ ਤੇ ਗੰਡੋਆ ਖਾਦ ਦੇ ਉਤਪਾਦਨ ਦਾ ਆਪਣਾ ਸਫ਼ਰ ਅਤੇ ਤਜਰਬੇ ਸਾਂਝੇ ਕੀਤੇ। ਕੋਰਸ ਦੀ ਸਮਾਪਤੀ ਦੌਰਾਨ ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਸਾਰੇ ਸਿੱਖਿਆਰਥੀਆਂ ਨੂੰ ਕੋਰਸ ਪੂਰਾ ਕਰਨ ਲਈ ਵਧਾਈ ਦਿੱਤੀ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

Advertisement
Advertisement
Advertisement
Advertisement
Scroll to Top