Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Sunday, 15 Nov 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ

ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ

ਪਟਿਆਲਾ 19 ਸਤੰਬਰ  : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਹਫਤਾ ਮਨਾਇਆ ਗਿਆ। ਇਸ ਤਹਿਤ 15 ਤੋਂ 19 ਸਤੰਬਰ ਤੱਕ ਪਟਿਆਲਾ ਦੇ ਸਾਰੇ ਸਿਹਤ ਅਦਾਰਿਆਂ ਵਿੱਚ ਉਚੇਚੇ ਤੌਰ ਉੱਤੇ ਲੋਕਾਂ ਨੂੰ ਸੱਪ ਦੇ ਡੰਗਣ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਾਏ ਗਏ।

ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ਉੱਤੇ ਲੋਕ ਘਬਰਾ ਜਾਂਦੇ ਹਨ ਤੇ ਜਿਸ ਕਾਰਨ ਜ਼ਹਿਰ ਤੇਜ਼ੀ ਨਾਲ ਸ਼ਰੀਰ ਵਿੱਚ ਫੈਲਣ ਲੱਗਦਾ ਹੈ। ਉਨ੍ਹਾਂ ਆਖਿਆ ਕਿ ਇੱਥੇ ਹੀ ਸਾਨੂੰ ਥੋੜ੍ਹਾ ਹੌਸਲੇ ਤੋਂ ਕੰਮ ਲੈਣਾ ਚਾਹੀਦਾ ਹੈ ਤੇ ਸੱਪ ਦੇ ਡੰਗਣ ਉੱਤੇ ਪਹਿਲੇ 60 ਮਿੰਟਾਂ ਵਿੱਚ ਮਰੀਜ਼ ਨੂੰ ਫਰਸਟ ਏਡ ਦਿੱਤੀ ਜਾਣੀ ਚਾਹੀਦੀ ਹੈ।ਸੱਪ ਦੇ ਡੰਗਣ ਉੱਤੇ ਹਰ ਹਾਲਾਤ ਵਿੱਚ ਮਰੀਜ਼ ਨੂੰ ਸ਼ਾਂਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਡਰ ਨਾਲ ਦਿਲ ਦੀ ਧੜਕਨ ਵੱਧ ਜਾਂਦੀ ਹੈ ਜਿਸ ਨਾਲ ਜ਼ਹਿਰ ਤੇਜ਼ੀ ਨਾਲ ਸ਼ਰੀਰ ਵਿੱਚ ਫੈਲ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ਵਾਲੀ ਥਾਂ ਨੂੰ ਸਥਿਰ ਰੱਖਣਾ ਚਾਹੀਦਾ ਹੈ ਤੇ ਸੱਪ ਦੇ ਡੱਸ ਵਾਲੀ ਥਾਂ ਨੂੰ ਸਾਫ ਕੱਪੜੇ ਨਾਲ ਢਕਿਆ ਜਾਣਾ ਚਾਹੀਦਾ ਹੈ।ਜ਼ਖਮ ਨੂੰ ਕੱਸ ਕੇ ਨਹੀਂ ਬੰਨ੍ਹਣਾ ਚਾਹੀਦਾ। ਕਿਸੇ ਵੀ ਤਰ੍ਹਾਂ ਦੀ ਦਵਾਈ, ਜੜੀ ਬੂਟੀ, ਬਰਫ, ਤੇਲ ਜਾਂ ਗਰਮ ਪਾਣੀ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।ਘਰੇਲੂ ਇਲਾਜ ਵਿੱਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਤੇ ਜਿੰਨੀ ਜਲਦੀ ਹੋ ਸਕੇ ਮਰੀਜ਼ ਨੂੰ ਨੇੜਲੇ ਸਿਵਲ ਹਸਪਤਾਲ ਲਿਜਾਇਆ ਜਾਣਾ ਚਾਹੀਦਾ।

ਇਸ ਮੌਕੇ ਜ਼ਿਲ੍ਹਾ ਐਪਿਡੇਮੌਲੋਜਿਸਟ ਡਾ· ਦਿਵਜੋਤ ਸਿੰਘ ਨੇ ਦੱਸਿਆ ਕਿ ਹੜ੍ਹਾਂ ਤੋਂ ਬਾਅਦ ਅਤੇ ਬਰਸਾਤ ਦਾ ਮੌਸਮ ਹੋਣ ਕਾਰਣ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਹੈ। ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗੇ ਦੇ ਕੇਸ ਆਮ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਆਖਿਆ ਕਿ ਸੱਪ ਦੇ ਡੰਗਣ ਤੋਂ ਤੁਰੰਤ ਐਂਬੂਲੈਂਸ 108 ਨੂੰ  ਕਾਲ ਕਰਕੇ ਮਰੀਜ਼ ਨੂੰ ਤੁਰੰਤ ਹਸਪਤਾਲ ਲੈ ਕੇ ਜਾਓ।

ਡੰਗ ਮਾਰੀ ਹੋਈ ਥਾਂ ਨੂੰ ਨਾ ਹੀ ਕੱਟਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ। ਡਾਕਟਰੀ ਸਲਾਹ ਤੋਂ ਬਗੈਰ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਤਾਂ, ਜੰਗਲਾਂ ਅਤੇ ਘਾਹ ਵਾਲੀਆ ਥਾਵਾਂ ਤੇ ਬਾਹਰ ਜਾਣ ਵੇਲੇ ਬੰਦ ਜੁੱਤਿਆਂ, ਲੰਬੇ ਬੂਟ ਅਤੇ ਪੈਂਟਾਂ ਪਾਈਆਂ ਜਾਣ। ਰਾਤ ਨੂੰ ਬਾਹਰ ਜਾਣ ਵੇਲੇ ਹਮੇਸ਼ਾਂ ਟਾਰਚ ਜਾਂ ਮੋਬਾਈਲ ਦੀ ਲਾਈਟ ਦੀ ਵਰਤੋਂ ਕੀਤੀ ਜਾਵੇ। ਫਰਸ਼ ਉੱਤੇ ਸੌਣ ਤੋਂ ਗੁਰੇਜ਼ ਕੀਤਾ ਜਾਵੇ। ਘਰ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਘਰ ਵਿੱਚ ਸਮਾਨ ਨੂੰ ਤਰਤੀਬ ਅਨੁਸਾਰ ਰੱਖਿਆ ਜਾਵੇ।

ਸੱਪਾਂ ਦੀ ਓਟ ਘੱਟ ਕਰਨ ਲਈ ਘਰਾਂ ਦੇ ਨੇੜੇ ਘਾਹ, ਝਾੜੀਆਂ ਨੂੰ ਕੱਟ ਕੇ ਰੱਖਿਆ ਜਾਵੇ।ਉਨ੍ਹਾਂ ਅੱਗੇ ਦੱਸਿਆ ਕਿ ਸੱਪ ਦੇ ਡੰਗ ਮਾਰੇ ਦੇ ਇਲਾਜ ਲਈ ਐਂਟੀ ਸਨੇਕ ਵੈਨਮ ਜਿਲ੍ਹੇ ਦੇ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ ਅਤੇ ਸਬ ਡਵੀਜ਼ਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, 24X7 ਕਮਿਉਨਿਟੀ ਸਿਹਤ ਕੇਂਦਰਾ ਵਿਖੇ ਉਪਲਬਧ ਹੈ।ਇਸਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।

Advertisement
Advertisement
Advertisement
Advertisement
Scroll to Top