Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ

ਪਟਿਆਲਾ 19 ਸਤੰਬਰ –   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਆਯੋਜਿਤ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਕਿਹਾ ਕਿ ਹਸਪਤਾਲ ਵਿੱਚ ਮਰੀਜਾਂ ਲਈ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਸਿੱਧੀ ਤਰ੍ਹਾਂ ਲੋਕਾਂ ਤੱਕ ਪੰਹੁਚ ਰਹੀ ਹੈ ਅਤੇ ਹਸਪਤਾਲ ਦੀਆਂ ਸੇਵਾਵਾਂ ਵਿੱਚ ਪਹਿਲਾਂ ਨਾਲੋ ਕਾਫੀ ਸੁਧਾਰ ਆਇਆ ਹੈ ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਰੋਗੀ ਕਲਿਆਣ ਸੰਮਿਤੀ ਵੱਲੋਂ ਹਸਪਤਾਲ ਵਿੱਚ ਨਵਾਂ ਫਾਰਮੈਸੀ ਕਮਰਾ ਅਤੇ ਧਾਤਰੀ ਮਾਵਾਂ ਲਈ ਵਿਸ਼ੇਸ਼ ਕਮਰਾ (ਮਾਵਾਂ ਨੂੰ ਦੁੱਧ ਪਿਲਾਉਣ ਲਈ) ਬਨਾਉਣ ਦੀ ਮਨਜੂਰੀ ਦਿੱਤੀ ਗਈ ਹੈ , ਜਿਸ ਰਾਹੀ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਸੰਭਾਲ ਵਿੱਚ ਸੁਧਾਰ ਹੋਵੇਗਾ । ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਹਸਪਤਾਲ ਵਿੱਚ ਸਫਾਈ ਪ੍ਰਣਾਲੀ ਵਿੱਚ ਬਹੁਤ ਜਿਆਦਾ ਸੁਧਾਰ ਆਇਆ ਹੈ ਅਤੇ ਪਹਿਲਾਂ ਨਾਲੋਂ ਮਰੀਜਾਂ ਦੀ ਪਹੁੰਚ ਵਿੱਚ ਵੀ ਵਾਧਾ ਹੋਇਆ ਹੈ।

ਉਹਨਾਂ ਕਿਹਾ ਕਿ ਹਸਪਤਾਲ ਵਿੱਚ ਸਟਾਫ ਵੀ ਹੋਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਹੋਰ ਨਵੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਹਨਾਂ ਰੋਗੀ ਕਲਿਆਣ ਸੰਮਤੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ । ਉਹਨਾਂ ਕਿਹਾ ਕਿ ਹਸਪਤਾਲ ਦੀ ਸਫ਼ਾਈ ਪ੍ਰਣਾਲੀ ਵਿੱਚ ਹੁਣ ਬਹੁਤ ਸੁਧਾਰ ਕੀਤੇ ਗਏ ਹਨ ਅਤੇ ਹੁਣ ਮਰੀਜਾਂ ਲਈ ਹਸਪਤਾਲ ਵਿੱਚ ਪਹੁੰਚਣਾ ਪਹਿਲਾਂ ਨਾਲੋਂ ਕਾਫ਼ੀ ਆਸਾਨ ਹੋਇਆ ਹੈ ।

ਉਹਨਾਂ ਕਿਹਾ ਕਿ ਹਸਪਤਾਲ  ਵਿੱਚ ਸਟਾਫ ਦੀ ਕਮੀ ਨੂੰ ਦੂਰ ਕਰਨ ਲਈ ਹੋਰ ਮੈਡੀਕਲ ਅਤੇ ਸਹਾਇਕ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਭਵਿੱਖ ਵਿੱਚ ਹੋਰ ਨਵੀਆਂ ਸਹੂਲਤਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ । ਇਸ ਮੌਕੇ ਸੰਜੇ ਕਮਰਾ, ਡਾ. ਜਸਬੀਰ ਸਿੰਘ ਗਾਂਧੀ , ਸ਼੍ਰੀ ਮਲਕੀਤ ਸਿੰਘ ਮਾਨ, ਸ਼੍ਰੀ ਮਨਜੀਤ ਸਿੰਘ ਜੋਰਾਮਾਜਰਾ,  ਐਸ.ਐਮ.ਉ ਡਾ. ਵਿਕਾਸ ਗੋਇਲ, ਐਸ.ਐਮ.ਓ. ਡਾ. ਅਸ਼ਰਫ਼ਜੀਤ ਚਾਹਲ ਅਤੇ ਭਾਰਤ ਗੋਇਲ ਹਾਜਰ ਸਨ ।

Advertisement
Advertisement
Advertisement
Advertisement
Scroll to Top