Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਫਲਡ ਗੇਟ ਟੁਟਣ ਦੇ ਜਾਂਚ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਨੇ ਫਲਡ ਗੇਟ ਟੁਟਣ ਦੇ ਜਾਂਚ ਦੇ ਹੁਕਮ ਦਿੱਤੇ

ਚੰਡੀਗੜ, 20 ਸਤੰਬਰ : ਬੀਤੇ ਦਿਨੀ ਪੰਜਾਬ ਅੰਦਰ ਆਈ ਭਾਰੀ ਹੜਾਂ ਦੀ ਮਾਰ ਤੋ ਬਾਅਦ ਹੁਣ ਪੰਜਾਬ ਸਰਕਾਰ ਨੇ ਮਾਧੋਪੁਰ ਦੇ ਟੁਟੇ ਫਲਡ ਗੇਟਾਂ ਲਈ ਜਾਂਚ ਦੇ ਹੁਕਮ ਦਿਤੇ ਹਨ। ਜਾਣਕਾਰੀ ਅਨੁਸਾਰ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਸਟੇਟ ਡੈਮ ਸੇਫਟੀ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ 5 ਮੈਂਬਰੀ ਮਾਹਰਾਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਦੇ ਚੇਅਰਮੈਨ ਏ ਕੇ ਬਜਾਜ ਹੋਣਗੇ ਜਦੋਂ ਕਿ ਪ੍ਰਦੀਪ ਕੁਮਾਰ ਗੁਪਤਾ, ਸੰਜੀਵ ਸੂਰੀ, ਐਨ ਕੇ ਜੈਨ ਅਤੇ ਵਿਆਸ ਦੇਵ ਮੈਂਬਰ ਹੋਣਗੇ। ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਕਮੇਟੀ ਦੇ ਗਠਨ ਤੋ ਪਹਿਲਾਂ ਤਿੰਨ ਅਧਿਕਾਰੀ ਅਤੇ ਮੁਲਾਜ਼ਮ ਸਸਪੈਂਡ ਕਰ ਦਿੱਤੇ ਹਨ ਤਾਂ ਕਿ ਜਾਂਚ ’ਤੇ ਕਿਸੇ ਤਰ੍ਹਾਂ ਦਾ ਕੋਈ ਅਸਰ ਨਾ ਪਵੇ।

ਜਲ ਸਰੋਤ ਵਿਭਾਗ ਨੇ ਗੁਰਦਾਸਪੁਰ ਦੇ ਐਕਸੀਅਨ ਨਿਤਿਨ ਸੂਦ, ਐਸ ਡੀ ਓ ਅਰੁਣ ਕੁਮਾਰ ਅਤੇ ਜੇ ਈ ਸਚਿਨ ਠਾਕੁਰ ਨੂੰ ਮੁਅੱਤਲ ਕੀਤਾ ਹੈ। ਚੇਤੇ ਰਹੇ ਕਿ 27 ਅਗਸਤ ਨੂੰ ਰਵੀ ਦਰਿਆ ਵਿਚ ਇਕਦਮ ਪਾਣੀ ਆਉਣ ਨਾਲ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟ ਟੁੱਟ ਗਏ ਸਨ। ਗੇਟ ਟੁੱਟਣ ਮੌਕੇ ਇੱਕ ਮੁਲਾਜ਼ਮ ਵੀ ਪਾਣੀ ਵਿਚ ਰੁੜ੍ਹ ਗਿਆ ਸੀ, ਜਿਸਨੂੰ ਲੈ ਕੇ ਹੁਣ ਜਾਂਚ ਦੇ ਹੁਕਮ ਦਿਤੇ ਗਏ ਹਨ।

Advertisement
Advertisement
Advertisement
Advertisement
Scroll to Top