Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:35 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

ਜ਼ੋਨਲ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ 24 ਸਤੰਬਰ ਤੋਂ 26 ਸਤੰਬਰ ਤੱਕ

ਪਟਿਆਲਾ – ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਵੱਲੋਂ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਮਿਤੀ 24 ਸਤੰਬਰ 2025 ਤੋਂ 26 ਸਤੰਬਰ 2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਉਣ ਸਬੰਧੀ ਸਹਿਮਤੀ ਬਣੀ ਹੈ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਨੇ ਦੱਸਿਆ ਕਿ ਜ਼ੋਨ ਪਟਿਆਲਾ-2 ਦੇ ਸਾਰੇ ਸਕੂਲਾਂ ਨੂੰ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ ਸਮਾਂ ਸਾਰਣੀ ਬਾਰੇ ਦੱਸ ਦਿਤਾ ਗਿਆ ਹੈ ਅਤੇ ਟੂਰਨਾਮੈਂਟ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਸ੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਦੱਸਿਆ ਕਿ ਸਾਰੇ ਈਵੈਂਟ ਨਿਸ਼ਚਿਤ ਮਿਤੀ ਅਤੇ ਸਮੇਂ ਤੇ ਹੀ ਕਰਵਾਏ ਜਾਣਗੇ ਅਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਕਿਹਾ ਕਿ ਜ਼ੋਨ ਪਟਿਆਲਾ-2 ਦਾ ਅਥਲੈਟਿਕਸ ਟੂਰਨਾਮੈਂਟ ਇਸ ਸਾਲ ਵੀ ਹਰ ਸਾਲ ਦੀ ਤਰ੍ਹਾਂ ਬਹੁਤ ਵਧੀਆ ਤਰੀਕੇ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਤੇ ਸ੍ਰੀਮਤੀ ਮਮਤੀ ਰਾਣੀ, ਸ੍ਰੀ ਬਲਕਾਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਮੋਜੂਦ ਸਨ।

Advertisement
Advertisement
Advertisement
Advertisement
Scroll to Top