Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 6:58 am

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

ਪਟਿਆਲਾ, 22 ਅਗਸਤ –  ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ ਨੇ ਅੱਜ ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਪਹੁੰਚ ਕੇ ਸੜਕਾਂ ਦੀ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ ਕੀਤਾ।

ਇਸ ਦੌਰਾਨ ਮੇਅਰ ਨੇ ਕਿਹਾ ਕਿ ਪਟਿਆਲਾ ਦੇ ਲੋਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਲੋਕਾਂ ਨੂੰ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ  ਉਨ੍ਹਾ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਫਾਈ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮਸ਼ੀਨੀ ਸਫਾਈ ਦੇ ਆਉਣ ਨਾਲ ਧੂੜ ਅਤੇ ਗੰਦਗੀ ਘਟੇਗੀ, ਜਿਸ ਨਾਲ ਲੋਕਾਂ ਨੂੰ ਸਾਫ-ਸੁਥਰਾ ਮਾਹੌਲ ਮਿਲੇਗਾ।

ਮੇਅਰ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ ਨੂੰ ਆਪਣਾ ਨਿੱਜੀ ਫ਼ਰਜ਼ ਮੰਨ ਕੇ ਨਿਗਮ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦੇ ਆਲੇ ਦੁਆਲੇ ਸਫਾਈ ਦਾ ਧਿਆਨ ਰੱਖਣਗੇ ਤਾਂ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਦਾ ਸੁਪਨਾ ਜਲਦੀ ਪੂਰਾ ਹੋਵੇਗਾ।

ਮੇਅਰ ਨੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਮਸ਼ੀਨਾਂ ਨਿਯਮਿਤ ਤੌਰ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਈਆਂ ਜਾਣ ਤਾਂ ਜੋ ਹਰ ਵਾਰਡ ਦੇ ਲੋਕ ਇਸਦਾ ਲਾਭ ਲੈ ਸਕਣ। ਇਸ ਮੌਕੇ ਸੈਂਟਰੀ ਇੰਸਪੈਕਟਰ ਰਿਸ਼ਭ ਗੁਪਤਾ, ਨਿਗਮ ਮੁਲਾਜ਼ਮ ਟੀਮ, ਬਲਾਕ ਪ੍ਰਧਾਨ ਅਮਨ ਬਾਂਸਲ, ਸੈਕਟਰੀ ਰਜਿੰਦਰ ਮੋਹਨ, ਲੱਕੀ ਲਹਿਲ, ਸਰਬਦੀਪ ਅਤੇ ਗੋਰਾਂ ਲਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

Advertisement
Advertisement
Advertisement
Advertisement
Scroll to Top