Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਅਨੁਵਾਦ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾਣਗੇ ਅਹਿਮ ਪ੍ਰਾਜੈਕਟ

ਦੁਆਰਾ: Punjab Bani ਪ੍ਰਕਾਸ਼ਿਤ :Monday, 14 August, 2023, 06:58 PM

ਅਨੁਵਾਦ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾਣਗੇ ਅਹਿਮ ਪ੍ਰਾਜੈਕਟ
– ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਨਾਲ਼ ਹੋਇਆ ਇਕਰਾਰਨਾਮਾ
-ਦੋਹਾਂ ਯੂਨੀਵਰਸਿਟੀਆਂ ਦੇ ਮਾਹਿਰਾਂ ਵੱਲੋਂ ਗਿਆਨ-ਵਿਗਿਆਨ ਦੀਆਂ ਪੁਸਤਕਾਂ ਦਾ ਅਨੁਵਾਦ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਨੇ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਵੱਲੋਂ ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ ਜਿਸ ਤਹਿਤ ਦੋਵੇਂ ਯੂਨੀਵਰਸਿਟੀਆਂ ਦੇ ਭਾਸ਼ਾ ਮਾਹਿਰ ਮਿਲ ਕੇ ਅਨੁਵਾਦ ਦੇ ਖੇਤਰ ਵਿੱਚ ਕੰਮ ਕਰਨਗੇ ਅਤੇ ਗਿਆਨ-ਵਿਗਿਆਨ ਨਾਲ ਜੁੜੀ ਅਹਿਮ ਸਮੱਗਰੀ ਨੂੰ ਪੰਜਾਬੀ ਅਤੇ ਹਿੰਦੀ ਵਿੱਚ ਅਨੁਵਾਦ ਕਰਨਗੇ।
ਇਸ ਸੰਬੰਧੀ ਦੋਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੇ ਆਪੋ-ਆਪਣੀ ਟੀਮ ਸਮੇਤ ਆਨਲਾਈਨ ਵਿਧੀ ਰਾਹੀਂ ਇਕੱਤਰਤਾ ਕੀਤੀ ਅਤੇ ਰਸਮੀ ਰੂਪ ਵਿੱਚ ਇਸ ਇਕਰਾਰਨਾਮੇ ਉੱਤੇ ਸਹੀ ਪਾਈ। ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਇਕਰਾਰਨਾਮੇ ਉੱਤੇ ਦਸਤਖ਼ਤ ਕਰਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਹਿਲਾਂ ਤੋਂ ਹੀ ਅਨੁਵਾਦ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ। ਵੱਖ-ਵੱਖ ਖੇਤਰਾਂ ਦੇ ਗਿਆਨ ਨੂੰ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਉਣਾ ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਦੇ ਮੂਲ ਮੰਤਵ ਨਾਲ਼ ਵੀ ਮੇਲ ਖਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਦੋਹਾਂ ਅਦਾਰਿਆਂ ਦੇ ਮਾਹਿਰਾਂ ਵੱਲੋਂ ਤਾਲਮੇਲ ਤਹਿਤ ਕੰਮ ਕਰਨ ਨਾਲ਼ ਇਸ ਕਾਰਜ ਨੂੰ ਹੋਰ ਬਲ ਮਿਲੇਗਾ ਅਤੇ ਬਿਹਤਰ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਗਿਆਨ ਨੂੰ ਕਠਿਨ ਭਾਸ਼ਾ ਵਿੱਚ ਰੱਖ ਕੇ ਆਮ ਲੋਕਾਈ ਨੂੰ ਇਸ ਤੋਂ ਦੂਰ ਰੱਖਣ ਦੀ ਰਵਾਇਤ ਨੂੰ ਤੋੜਦਿਆਂ ਹੁਣ ਸਮੇਂ ਦੀ ਲੋੜ ਹੈ ਕਿ ਇਸ ਨੂੰ ਸਰਲ ਅਤੇ ਆਮ ਲੋਕਾਂ ਦੀ ਭਾਸ਼ਾ ਵਿੱਚ ਲਿਆਂਦਾ ਜਾਵੇ। ਅਜਿਹਾ ਕਰਨ ਨਾਲ਼ ਜਿੱਥੇ ਹਰ ਕੋਈ ਗਿਆਨ ਦੀਆਂ ਵੱਖ-ਵੱਖ ਧਰਾਵਾਂ ਨਾਲ ਆਪਣੇ ਆਪ ਨੂੰ ਜੁੜਿਆ ਹੋਇਆ ਮਹਿਸੂਸ ਕਰੇਗਾ ਉੱਥੇ ਹੀ ਗਿਆਨ ਦੇ ਦਾਇਰੇ ਦਾ ਵਸੀਹ ਹੋਣਾ ਵੀ ਲਾਜਿ਼ਮ ਹੈ। ਸਰਲ ਅਤੇ ਆਪਣੀ ਸਥਾਨਕ ਭਾਸ਼ਾ ਵਿੱਚ ਗਿਆਨ ਉਪਲਬਧ ਹੋਣ ਕਾਰਨ ਵਧੇਰੇ ਲੋਕ ਇਸ ਨਾਲ਼ ਜੁੜਦੇ ਹਨ ਅਤੇ ਉਹ ਗਿਆਨ ਦੇ ਵਧਾਰੇ ਵਿੱਚ ਵੀ ਯੋਗਦਾਨ ਪਾਉਂਦੇ ਹਨ। ਇਕਰਾਰਨਾਮੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਨਾਲ਼ ਮਿਲ ਕੇ ਪਹਿਲਾਂ ਵੀ ਪੰਜਾਬੀ ਯੂਨੀਵਰਸਿਟੀ ਨੇ ਕੁਝ ਕਾਰਜ ਕੀਤੇ ਹਨ ਜੋ ਸਫਲ ਹੋਏ ਹਨ। ਹੁਣ ਇਸ ਪ੍ਰਾਜੈਕਟ ਤੋਂ ਵੀ ਚੰਗੀਆਂ ਉਮੀਦਾਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਦੇ ਲਿਪੀਆਂਤਰਣ ਵਾਲੇ ਪ੍ਰਾਜੈਕਟ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਸਾਨੂੰ ਇਸ ਦਿਸ਼ਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਜਿਹੀਆਂ ਆਧੁਨਿਕ ਤਕਨੀਕਾਂ ਦੀ ਮਦਦ ਲੈਣ ਦੀ ਵੀ ਲੋੜ ਹੈ ਤਾਂ ਕਿ ਅਨੁਵਾਦ ਦੇ ਕਾਰਜਾ ਵਿੱਚ ਵਧੇਰੇ ਤੇਜ਼ੀ ਅਤੇ ਸ਼ੁੱਧਤਾ ਆ ਸਕੇ। ਉਨ੍ਹਾਂ ਕਿਹਾ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਵਾਕ ਬਣਤਰਾਂ ਅਤੇ ਭਾਵ ਦੇ ਪੱਧਰ ਉੱਤੇ ਇੱਕ ਦੂਜੀ ਦੇ ਨੇੜੇ ਹਨ। ਇਸ ਲਈ ਇਨ੍ਹਾਂ ਵਿੱਚੋਂ ਕਿਸੇ ਵੀ ਇੱਕ ਸਥਾਨਕ ਭਾਸ਼ਾ ਤੋਂ ਦੂਜੀ ਸਥਾਨਕ ਭਾਸ਼ਾ ਵਿੱਚ ਅਨੁਵਾਦ ਕਰਨ ਲਈ ਲੋੜੀਂਦੀ ਤਕਨੀਕ ਪੈਦਾ ਕਰਨ ਵਿੱਚ ਆਸਾਨੀ ਹੋ ਸਕਦੀ ਹੈ।
ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਦੇ ਵਾਈਸ ਚਾਂਸਲਰ ਇੰਦੂ ਪ੍ਰਸਾਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਜੋ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਗਿਆਨ ਤੱਕ ਆਪਣੀ ਪਹੁੰਚ ਬਣਾਉਣ ਵਿੱਚ ਸਹਿਜ ਮਹਿਸੂਸ ਨਹੀਂ ਕਰਦੇ ਉਨ੍ਹਾਂ ਲਈ ਸਥਾਨਕ ਭਾਸ਼ਾ ਵਿੱਚ ਗਿਆਨ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ਉੱਤੇ ਅਨੁਵਾਦ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨਾਲ ਇਸ ਸਾਂਝੇਦਾਰੀ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਦੋਹਾਂ ਅਦਾਰਿਆਂ ਦੀ ਸਾਂਝੀ ਸਮਰਥਾ ਨਾਲ ਵੱਡੇ ਪੱਧਰ ਉੱਤੇ ਕੰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਗਿਆਨ ਤੱਕ ਪਹੁੰਚ ਕਰਨ ਲਈ ਭਾਸ਼ਾ ਕੋਈ ਅੜਚਣ ਨਹੀਂ ਬਣਨੀ ਚਾਹੀਦੀ। ਇਸ ਮਕਸਦ ਲਈ ਹੀ ਇਹ ਇਕਰਾਰਨਾਮਾ ਕੀਤਾ ਗਿਆ ਹੈ।
ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਦੇ ਅਨੁਵਾਦ ਸੈਕਸ਼ਨ ਤੋਂ ਵਿਸ਼ੇਸ਼ ਤੌਰ ਉੱਤੇ ਪੰਜਾਬੀ ਯੂਨੀਵਰਸਿਟੀ ਪੁੱਜੇ ਡਾ. ਹਿਰਦੇ ਕਾਂਤ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ਼ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਹਿੰਦੀ ਸਮੇਤ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਗਿਆਨ ਦਾ ਅਨੁਵਾਦ ਹੋਣਾ ਬਹੁਤ ਜ਼ਰੂਰੀ ਹੈ।
ਪੰਜਾਬੀ ਯੂਨੀਵਰਸਿਟੀ ਤੋਂ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਸੰਜੀਵ ਪੁਰੀ ਵੱਲੋਂ ਇਕੱਤਰਤਾ ਦੇ ਅੰਤ ਵਿੱਚ ਰਸਮੀ ਰੂਪ ਵਿੱਚ ਸਭ ਦਾ ਧੰਨਵਾਦ ਕੀਤਾ ਗਿਆ। ਇਸ ਇਕੱਤਰਤਾ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਡੀਨ ਖੋਜ ਡਾ. ਮਨਜੀਤ ਪਾਤੜ, ਇੰਚਾਰਜ ਪਬਲੀਕੇਸ਼ਨ ਬਿਊਰੋ ਡਾ. ਸੁਰਜੀਤ ਸਿੰਘ ਅਤੇ ਹਿੰਦੀ ਵਿਭਾਗ ਦੇ ਮੁਖੀ ਡਾ. ਨੀਤੂ ਕੌਸ਼ਲ ਵੀ ਹਾਜ਼ਰ ਰਹੇ।



Scroll to Top