Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ

ਚੰਡੀਗੜ, 29 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਵੱਲੋਂ ਲਾਈ ‘ਜਨਤਾ ਦੀ ਵਿਧਾਨ ਸਭਾ’ ਨੂੰ ਨਕਲੀ ਵਿਧਾਨ ਸਭਾ ਦੱਸਦਿਆ ਤਿੱਖੇ ਤਨਜ਼ ਕੱਸੇ। ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਦੇ ਕਰੀਬ ਸੰਬੋਧਨ ਕੀਤਾ, ਜਿਸ ਵਿਚ ਉਨਾ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਤੇ ਦਰਿਆਵਾਂ ’ਚ ਰੁੜ੍ਹ ਗਈਆਂ ਫ਼ਸਲਾਂ ਲਈ ਪ੍ਰਤੀ ਏਕੜ 18800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ਾ 15 ਅਕਤੂਬਰ ਤੋਂ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਯੂਟੀ (ਕੇਂਦਰ ਸ਼ਾਸਿਤ ਪ੍ਰਦੇਸ਼) ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਮੁੜ ਖੜ੍ਹਾ ਕਰਨ ਦੀ ਵਚਨਬੱਧਤਾ ਦੁਹਰਾਈ। ਇਸ ਦੌਰਾਨ ਹੜ੍ਹ ਰਾਹਤ ਵਜੋਂ ਪੰਜਾਬ ਲਈ ਐਲਾਨੀ ਮਾਮੂਲੀ ਰਾਹਤ ਰਾਸ਼ੀ ਬਾਰੇ ਅਤੇ ਕੇਂਦਰ ਸਰਕਾਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮਤਾ ਪਾਸ ਕਰਨ ਮੌਕੇ ਭਾਜਪਾ ਦੇ ਐੱਮਐਲਏ ਗ਼ੈਰਹਾਜ਼ਰ ਸਨ।

Scroll to Top