Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Saturday, 14 Nov 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਰਾਜਪੁਰਾ, 29 ਸਤੰਬਰ : ਪਟਿਆਲਾ ਡਵੀਜ਼ਨਲ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਰਾਜਪੁਰਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਇੱਥੇ ਪੁੱਜੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਤੇ ਕਿਸਾਨਾਂ ਵੱਲੋਂ ਖ਼ੁਦ ਹੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਆਖਣ ਅਤੇ ਪਰਾਲੀ ਸੰਭਾਲਣ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮੰਗ ਉਠਾਉਣ ‘ਤੇ ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਅਫ਼ਸਰ ਘਨੌਰ ਰਣਜੋਧ ਸਿੰਘ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਬੁਬਲਾਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਪ੍ਰਦਾਨ ਕਰਵਾਈ ਜਾਵੇਗੀ।

ਆਪਣੇ ਰਾਜਪੁਰਾ ਦੌਰੇ ਦੌਰਾਨ ਜਿੱਥੇ ਵਿਨੈ ਬੁਬਲਾਨੀ ਨੇ ਇੰਤਕਾਲ ਤੇ ਤਕਸੀਮ ਕੇਸਾਂ ਸਮੇਤ ਮਾਲ ਮਹਿਕਮੇ ਦੇ ਕੋਰਟ ਕੇਸਾਂ ਦੇ ਸਮਾਂਬੱਧ ਨਿਪਟਾਰੇ ਦਾ ਜਾਇਜ਼ਾ ਲਿਆ ਉਥੇ ਹੀ ਐਸ.ਡੀ.ਐਮ ਤੇ ਤਹਿਸੀਲਦ ਦਫ਼ਤਰਾਂ ‘ਚ ਪੁੱਜੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮਾਲ ਅਦਾਲਤੀ ਕੇਸਾਂ ਦਾ ਸਮਾਂਬੱਧ ਨਿਪਟਾਰਾ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਣ ਲੱਗੀ ਹੈ।

ਡਵੀਜ਼ਨਲ ਕਮਿਸ਼ਨਰ ਨੇ ਇਸ ਮੌਕੇ ਐਸ.ਡੀ.ਐਮ. ਅਵਿਕੇਸ਼ ਗੁਪਤਾ, ਤਹਿਸੀਲਦਾਰ ਪ੍ਰਦੀਪ ਕੁਮਾਰ ਤੇ ਨਾਇਬ ਤਹਿਸੀਲਦਾਰ ਕਰਮਵੀਰ ਸਿੰਘ ਦੇ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਮੁਲਕੰਣ ਕੀਤਾ।ਉਨ੍ਹਾਂ ਨੇ ਸਬ ਰਜਿਸਟਰਾਰ ਦਫ਼ਤਰ ਵਿਖੇ ਈਜ਼ੀ ਰਜਿਸਟਰੀ ਦਾ ਵੀ ਨਿਰੀਖਣ ਕੀਤਾ ਅਤੇ ਨਾਲ ਹੀ ਨਾਗਰਿਕ ਸ਼ਿਕਾਇਤ ਨਿਪਟਾਰਾ ਪੋਰਟਲ ਪੀ.ਜੀ.ਆਰ.ਐਸ. ‘ਤੇ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਵਿਨੈ ਬੁਬਲਾਨੀ ਨੇ ਆਪਣੇ ਨਿਰੀਖਣ ਦੌਰਾਨ ਰਿਕਾਰਡ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਕੰਮ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੈ, ਇਸ ਕੰਮ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਮਾਲ ਅਦਾਲਤਾਂ ਵਿੱਚ ਸਾਲਾਂ ਤੋਂ ਚੱਲ ਰਹੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਕਿਹਾ ਕਿ ਜ਼ਮੀਨ ਦੀ ਵੰਡ, ਨਿਸ਼ਾਨਦੇਹੀ, ਮਾਪ, ਖਸਰਾ-ਗਿਰਦਾਵਰੀ, ਨੰਬਰਦਾਰੀ, ਚੌਕੀਦਾਰੀ ਅਤੇ ਇੰਤਕਾਲ ਵਰਗੇ ਸਾਰੇ ਮਾਲ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਵੇ।

ਵਿਨੈ ਬੁਬਲਾਨੀ ਨੇ ਐਸ.ਡੀ.ਐਮ ਤੇ ਤਹਿਸੀਦਲਾਰ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਦਫ਼ਤਰਾਂ ਦਾ ਨਿਰੀਖਣ ਕਰਕੇ ਰਿਪੋਰਟ ਭੇਜੀ ਜਾਵੇ।ਐਸਡੀਐਮ ਖੁਦ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਕਾਨੂੰਨਗੋ ਦਫ਼ਤਰਾਂ ਦਾ ਨਿਯਮਿਤ ਤੌਰ ‘ਤੇ ਨਿਰੀਖਣ ਕਰਨ।ਐਸਡੀਐਮ ਅਵਿਕੇਸ਼ ਗੁਪਤਾ ਨੇ ਭਰੋਸਾ ਦਿੱਤਾ ਕਿ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ

ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ, ਉਹ ਡਿਵੀਜ਼ਨ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਰਾਜਪੁਰਾ ਦਫ਼ਤਰਾਂ ਦਾ ਨਿਰੀਖਣ ਕਰਕੇ ਪਟਿਆਲਾ ਜ਼ਿਲ੍ਹੇ ਦੇ ਸਾਰੀਆਂ ਸਬ ਡਵੀਜਨਾਂ ਦੀ ਚੈਕਿੰਗ ਮੁਕੰਮਲ ਕਰ ਲਈ ਹੈ।

Advertisement
Advertisement
Advertisement
Advertisement
Scroll to Top